ਕਪੂਰਥਲਾ ( ਗੌਰਵ ਮੜੀਆ )ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪਹੁੰਚੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੇ ਹਲਕਾ ਭੁਲੱਥ ਦੇ ਬੇਗੋਵਾਲ,ਤਲਵੰਡੀ ਕੂਕਾ,ਰਾਏ ਅਰਾਈਆਂ, ਬੁਤਾਲਾ ਤੇ ਢਿਲਵਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।ਇਸ ਦੌਰਾਨ ਹੜ ਪੀੜਿਤ ਲੋਕਾਂ ਨੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ।ਇਸ ਤੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਪੀੜਿਤ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਕੇਂਦਰ ਸਰਕਾਰ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭਾਜਪਾ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ।ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ਦੱਸਿਆ ਕਿ ਪੰਜਾਬ ਵਿੱਚ ਇਹ ਭਿਆਨਕ ਹੜ੍ਹ ਨਾ ਸਿਰਫ਼ ਸੂਬੇ ਲਈ ਮਨੁੱਖੀ ਸੰਕਟ ਬਣ ਗਿਆ ਹੈ,ਸਗੋਂ ਖੇਤੀਬਾੜੀ ਆਧਾਰਿਤ ਅਰਥਵਿਵਸਥਾ ਨੂੰ ਵੀ ਭਾਰੀ ਝਟਕਾ ਦੇ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ।ਭਾਵੇਂ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ ਸੂਬੇ ਦੇ 2 ਹਜ਼ਾਰ ਤੋਂ ਵੱਧ ਪਿੰਡ ਡੁੱਬ ਗਏ ਹਨ।ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।ਇਸ ਮੌਕੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੰਜਾਬ ਫੇਰੀ ਦੇ ਦੌਰਾਨ1600 ਰੁਪਏ ਦੀ ਟੋਕਨ ਰਾਸ਼ੀ ਦਾ ਐਲਾਨ ਕੀਤਾ ਹੈ।ਬਾਕੀ ਰਕਮ ਵੱਖ-ਵੱਖ ਏਜੰਸੀਆਂ ਵੱਲੋਂ ਮੁਲਾਂਕਣ ਤੋਂ ਬਾਅਦ ਅਦਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਨੂੰ 100% ਮੁਆਵਜ਼ਾ ਮਿਲੇਗਾ,ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਰਾਸ਼ਟਰੀ ਰਾਜਮਾਰਗ ਨੂੰ ਹੋਏ ਨੁਕਸਾਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਰਾਜਮਾਰਗਾਂ ਨੂੰ ਪਹਿਲ ਦੇ ਆਧਾਰ ਤੇ ਸੁਧਾਰਿਆ ਜਾਵੇ।ਭਵਿੱਖ ਵਿੱਚ ਇਨ੍ਹਾਂ ਚੀਜ਼ਾਂ ਨੂੰ ਰੋਕਣ ਲਈ ਯੋਜਨਾ ਤਿਆਰ ਕਰੋ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਜਮਾਰਗਾਂ ਨੂੰ ਹੋਏ ਭਾਰੀ ਨੁਕਸਾਨ ਦੇ ਹੱਲ ਲੱਭਣ ਦੇ ਨਿਰਦੇਸ਼ ਦਿੱਤੇ ਹਨ।ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਸ਼ੋਮ ਪ੍ਰਕਾਸ਼,ਹੀਰਕ ਜੋਸ਼ੀ,ਸਤਪਾਲ ਲਾਹੌਰੀਆ,ਰਮਨਦੀਪ ਸਿੰਘ ਬੇਗੋਵਾਲ,ਗੁਰਪ੍ਰੀਤ ਸਿੰਘ ਬੁਤਾਲਾ,ਸਾਬੀ ਢਿਲਵਾਂ,ਸਤਨਾਮ ਸਿੰਘ,ਸੰਨੀ ਬੈਂਸ,ਵਿੱਕੀ ਗੁਜਰਾਲ,ਸਰਬਜੀਤ ਸਿੰਘ ਦਿਓਲ, ਬਲਵੰਤ ਸਿੰਘ ਬੂਟਾ,ਨਵਰੂਪ ਸਿੰਘ,ਕੌਂਸਲਰ ਢਿਲਵਾਂ ਓਮਕਾਰ,ਜਸਵਿੰਦਰ ਸਿੰਘ ਬਿੱਟੂ ਢਿਲਵਾਂ ਆਦਿ ਹਾਜ਼ਰ ਸਨ।

