ਕਪੂਰਥਲਾ ( ਗੌਰਵ ਮੜੀਆ ) ਪੰਜਾਬ ਵਿਚ ਹੜ੍ਹਾਂ ਦੀ ਕੁਦਰਤੀ ਆਫ਼ਤ ਕਾਰਨ ਲਗਭਗ 2,300 ਪਿੰਡ ਡੁੱਬ ਗਏ ਹਨ,ਜਿਸ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ।ਇਸ ਸੰਕਟ ਦੀ ਘੜੀ ਵਿਚ ਭਾਜਪਾ ਸ਼ਾਸਿਤ ਸੂਬਿਆਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਮਦਦ ਦਾ ਹੱਥ ਵਧਾਇਆ ਹੈ।ਪੰਜਾਬ ਦੇ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ਲਈ ਦਿੱਲੀ, ਹਰਿਆਣਾ ਅਤੇ ਗੁਜਰਾਤ ਤੋਂ ਵੱਡੀ ਮਾਤਰਾ ਵਿਚ ਰਾਹਤ ਸਮੱਗਰੀ ਭੇਜੀ ਗਈ ਹੈ।ਭਾਜਪਾ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਭਾਜਪਾ ਪੰਜਾਬ ਦੇ ਨਾਲ ਮੁਹਿੰਮ ਸ਼ੁਰੂ ਕੀਤੀ ਹੈ,ਜਿਸ ਵਿਚ 1.5 ਲੱਖ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਦੀ ਯੋਜਨਾ ਹੈ।
ਭਾਜਪਾ ਮੰਡਲ ਪੱਧਰ ਦੇ ਵਰਕਰ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ।ਇਸ ਦੌਰਾਨ ਭਾਜਪਾ ਦੇ ਏਰੀਆ ਇੰਚਾਰਜ ਬਲਵੰਤ ਸਿੰਘ ਬੂਟਾ ਦੇ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਖਿਜਰਪੁਰ ਵਿਖੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮਗਰੀ ਵੰਡੀ ਗਈ। ਇਸ ਮੌਕੇ ਬਲਵੰਤ ਸਿੰਘ ਬੂਟਾ ਨੇ ਦੱਸਿਆ ਕਿ ਭਾਜਪਾ ਸ਼ਾਸਿਤ ਸਰਕਾਰਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਖੁੱਲ੍ਹੇ ਦਿਲ ਨਾਲ ਭੇਜੀ ਗਈ ਰਾਹਤ ਸਮੱਗਰੀ ਵਿਰਾਸਤੀ ਸ਼ਹਿਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਵੰਡੀ ਜਾ ਰਹੀ ਹੈ।ਉਨ੍ਹਾਂਨੇ ਸਾਰੇ ਸਮਰੱਥ ਵਿਅਕਤੀਆਂ ਨੂੰ ਮਦਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਫ਼ਤ ਦੀ ਇਸ ਘੜੀ ਵਿੱਚ, ਹਰ ਸਮਰੱਥ ਵਿਅਕਤੀ ਨੂੰ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਭਾਜਪਾ ਵਰਕਰਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਦਾ ਸੱਦਾ ਵੀ ਦਿੱਤਾ।ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਪ੍ਰਭਾਵਿਤ ਵਿਅਕਤੀ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ। ਭਾਜਪਾ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ।ਇਸ ਵੇਲੇ ਹੜ੍ਹ ਰਾਹਤ ਕਾਰਜ ਚੱਲ ਰਹੇ ਹਨ।ਇਸ ਤੋਂ ਬਾਅਦ ਰਾਹਤ ਕਾਰਜ ਜੰਗੀ ਪੱਧਰ ਤੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਰਾਹਤ ਸਮੱਗਰੀ ਵਿੱਚ ਰਾਸ਼ਨ,ਪਾਣੀ ਦੀਆਂ ਬੋਤਲਾਂ, ਕੱਪੜੇ, ਕੰਬਲ,ਤਰਪਾਲਾਂ,ਭਾਂ ਡੇ, ਮੱਛਰਦਾਨੀ,ਫੋਲਡਿੰਗ ਬਿਸਤਰੇ ਅਤੇ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ।ਉਨ੍ਹਾਂਨੇ ਨੇ ਕਿਹਾ ਕਿ ਭਾਜਪਾ ਦਾ ਇਹ ਕਦਮ ਪੰਜਾਬ ਦੇ ਲੋਕਾਂ ਪ੍ਰਤੀ ਉਸਦੀ ਸੰਵੇਦਨਸ਼ੀਲਤਾ ਅਤੇ ਸਮਰਥਨ ਨੂੰ ਦਰਸਾਉਂਦਾ ਹੈ। ਪਾਰਟੀ ਦਾ ਉਦੇਸ਼ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦੇ ਨਾਲ ਖੜ੍ਹਾ ਹੋਣਾ ਹੈ।
ਬੂਟਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹਰ ਵਰਗ ਦਾ ਸਮਰਥਨ ਕਰਨ ਲਈ ਚੱਟਾਨ ਵਾਂਗ ਖੜ੍ਹੀ ਰਹੀ ਹੈ।ਉਨ੍ਹਾਂਨੇ ਕਿਹਾ ਕਿ ਭਾਜਪਾ ਦਾ ਇਹ ਯਤਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਨੂੰ ਆਮ ਜੀਵਨ ਵਿੱਚ ਵਾਪਸ ਲਿਆਉਣ ਵਿੱਚ ਸਹਾਇਤਾ ਕਰੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਰਹੇਗੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਢਲਾ ਫਰਜ਼ ਪੰਜਾਬ ਅਤੇ ਪੰਜਾਬੀਅਤ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਪੰਜਾਬ ਦੇ ਲੋਕ ਭਵਿੱਖ ਵਿੱਚ ਆਪਣੀ ਜ਼ਿੰਦਗੀ ਸੁਚਾਰੂ ਢੰਗ ਨਾਲ ਜੀ ਸਕਣ।ਇਸ ਮੌਕੇ ਤੇ ਸਰਪੰਚ ਗੁਰਮੀਤ ਕੌਰ,ਪੰਚਾਇਤ ਮੈਂਬਰ ਦਿਲਬਾਗ ਸਿੰਘ, ਸਾਬਕਾ ਮੈਂਬਰ ਅਨੋਕ ਸਿੰਘ,ਭਜਨ ਸਿੰਘ,ਸਾਬਕਾ ਮੈਂਬਰ ਮੰਗ ਸਿੰਘ,ਜਰਨਲ ਸਕੱਤਰ ਗੁਰਜੀਤ ਸਿੰਘ ਆਦਿ ਹਾਜ਼ਰ ਸਨ।