By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਸਮੇਤ ਭਾਜਪਾ ਆਗੂਆਂ ਨੇ ਸ਼ਹੀਦਾਂ ਦੀ ਯਾਦ ਵਿੱਚ ਹਰ ਘਰ ਤੋਂ ਮਿੱਟੀ ਕੀਤੀ ਇਕਠੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਸਮੇਤ ਭਾਜਪਾ ਆਗੂਆਂ ਨੇ ਸ਼ਹੀਦਾਂ ਦੀ ਯਾਦ ਵਿੱਚ ਹਰ ਘਰ ਤੋਂ ਮਿੱਟੀ ਕੀਤੀ ਇਕਠੀ
Jalandhar

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਸਮੇਤ ਭਾਜਪਾ ਆਗੂਆਂ ਨੇ ਸ਼ਹੀਦਾਂ ਦੀ ਯਾਦ ਵਿੱਚ ਹਰ ਘਰ ਤੋਂ ਮਿੱਟੀ ਕੀਤੀ ਇਕਠੀ

Talk Hindustan
Last updated: 2023/09/16 at 9:23 PM
Talk Hindustan
Share
3 Min Read
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਸਮੇਤ ਭਾਜਪਾ ਆਗੂਆਂ ਨੇ ਸ਼ਹੀਦਾਂ ਦੀ ਯਾਦ ਵਿੱਚ ਹਰ ਘਰ ਤੋਂ ਮਿੱਟੀ ਕੀਤੀ ਇਕਠੀ
SHARE

ਕਪੂਰਥਲਾ(ਗੌਰਵ ਮੜੀਆ )ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਮੇਰੀ ਮਿੱਟੀ ਮੇਰਾ ਦੇਸ਼ ਪ੍ਰਦੇਸ਼ ਦੀ ਮਿੱਟੀ ਜਾਂ ਚਾਵਲ,ਬੂਟਿਆਂ ਨੂੰ ਇਕੱਠਾ ਕਰਨ ਦੀ ਅਪੀਲ ਕੀਤੀ ਸੀ।ਇਸੇ ਤਹਿਤ ਸ਼ਨੀਵਾਰ ਨੂੰ ਹੈਰੀਟੇਜ ਸਿਟੀ ਕਪੂਰਥਲਾ ਇਲਾਕੇ ਚ ਭਾਜਪਾ ਆਗੂਆਂ ਨੇ ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਦੀ ਅਗਵਾਈ ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸੁੰਦਰ ਨਗਰ ਅਤੇ ਸਾਵਨ ਸਿੰਘ ਕਲੋਨੀ ਦੇ ਹਰ ਘਰ ਤੋਂ ਮਿੱਟੀ ਇਕਠੀ ਕੀਤੀ।ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਨਾ ਸਾਕਾਰ ਹੋ ਸਕੇ,ਇਸ ਲੜੀ ਤਹਿਤ ਇੱਕ ਕਲਸ਼ ਮਿੱਟੀ ਜਾਂ ਚਾਵਲ ਇਕੱਠਾ ਕੀਤੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਸੰਦੇਸ਼ ਦਿੱਤਾ ਕਿ ਦੇਸ਼ ਭਗਤੀ ਦੀ ਭਾਵਨਾ ਨੂੰ ਲੋਕਾਂ ਵਿੱਚ ਫੈਲਾਉਣਾ ਹੈ ਅਤੇ ਉਨ੍ਹਾਂ ਨੇ ਦੱਸਿਆ ਕਿ ਇਕੱਠਾ ਕਰਕੇ ਮੇਰੀ ਮਿੱਟੀ,ਮੇਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਦੀ ਪ੍ਰਧਾਨਗੀ ਹੇਠ ਬਾਗ ਵਿੱਚ ਲਗਾਏ ਜਾਣਗੇ।

ਨਾਲ ਹੀ ਭਾਜਪਾ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਦੀ ਸਫਲਤਾ ਲਈ ਲੋਕਾਂ ਨੂੰ ਇੱਕਜੁੱਟ ਕੀਤਾ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਦੇਸ਼ ‘ਚ ਇੱਕ ਵਾਰ ਫਿਰ ਤੋਂ ਭਾਜਪਾ ਦੀ ਸਰਕਾਰ ਬਣਾਏਗਾ।ਦੇਸ਼ ਦੀ ਤਾਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਗੇ ਕੰਮਾਂ ਕਾਰਨ ਹੈ।ਇਸ ਦੌਰਾਨ ਲੋਕਾਂ ਨੂੰ ਪੰਚ ਪ੍ਰਾਣ ਦਾ ਸੰਕਲਪ ਦਿਲਾਆ ਗਿਆ।

ਖੋਜੇਵਾਲ ਨੇ ਕਿਹਾ ਕਿ ਮੇਰੀ ਮਿੱਟੀ,ਮੇਰਾ ਦੇਸ਼ ਮੁਹਿੰਮ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਦੇਸ਼ ਵਿਆਪੀ ਪ੍ਰੋਗਰਾਮਾਂ ਦੇ ਅੰਤਮ ਪੜਾਅ ਨੂੰ ਦਰਸਾਉਂਦੀ ਹੈ।ਉਨ੍ਹਾਂ ਕਿਹਾ ਕਿ ਇਹ ਸਮੁੱਚਾ ਪ੍ਰੋਗਰਾਮ ਦੇਸ਼ ਦੇ ਸਨਮਾਨ ਅਤੇ ਅਖੰਡਤਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਅਤੇ ਅਗਵਾਈ ਨੂੰ ਦਰਸਾਉਂਦਾ ਹੈ।ਭਾਵੇਂ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਅਧੀਨ ਹੈ ਪਰ ਇੱਕ ਜਿੰਮੇਵਾਰ,ਸਮਰਪਿਤ ਅਤੇ ਰਾਸ਼ਟਰਵਾਦੀ ਪਾਰਟੀ ਹੋਣ ਦੇ ਨਾਤੇ ਭਾਜਪਾ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਪੂਰਾ ਯੋਗਦਾਨ ਪਾ ਰਹੀ ਹੈ।ਜੋ ਕੌਮੀ ਅਖੰਡਤਾ ਲਈ ਸੇਧਿਤ ਹੈ।

ਉਨ੍ਹਾਂ ਨੇ ਹੋਰਨਾਂ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਇਸ ਨੇਕ ਕਾਰਜ ਵਿੱਚ ਯੋਗਦਾਨ ਦੇਣ ਦੀ ਅਪੀਲ ਕੀਤੀ।ਖੋਜੇਵਾਲ ਨੇ ਦੱਸਿਆ ਕਿ ਪੂਰੇ ਪ੍ਰੋਗਰਾਮ ਦੇ ਪਹਿਲੇ ਪੜਾਅ ਤੋਂ ਬਾਅਦ 1 ਸਤੰਬਰ ਤੋਂ ਸ਼ੁਰੂ ਹੋਇਆ ਇਹ ਪੜਾਅ 17 ਸਤੰਬਰ ਤੱਕ ਜਾਰੀ ਰਹੇਗਾ,ਜਿਸ ਵਿੱਚ ਭਾਜਪਾ ਵਰਕਰ ਇਲਾਕੇ ਦੇ ਹਰ ਘਰ ਦਾ ਦੌਰਾ ਕਰਨਗੇ।ਇਸ ਮੌਕੇ ਭਾਜਪਾ ਆਈ.ਟੀ ਸੈੱਲ ਦੇ ਸੂਬਾ ਕੋ ਕਨਵੀਨਰ ਵਿੱਕੀ ਗੁਜਰਾਲ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਮੰਡਲ ਪ੍ਰਧਾਨ ਰਜਿੰਦਰ ਸਿੰਘ ਧੰਜਲ,ਭਾਜਪਾ ਦੇ ਜ਼ਿਲ੍ਹਾ ਸਕੱਤਰ ਅਸ਼ਵਨੀ ਤੁਲੀ,ਜ਼ਿਲ੍ਹਾ ਦਫ਼ਤਰ ਸਕੱਤਰ ਦਵਿੰਦਰ ਧੀਰ,ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ,ਕਮਲ ਪ੍ਰਭਾਕਰ ਸਮੇਤ ਭਾਜਪਾ ਵਰਕਰ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article रेलवे कॉलोनी में मकान की छत गिरने से मलबे में दबकर पांच लोगों की मौत रेलवे कॉलोनी में मकान की छत गिरने से मलबे में दबकर पांच लोगों की मौत
Next Article ਚੇਅਰਮੈਨ ਇੰਡੀਅਨ ਨੇ ਸ਼ਹਿਰ ਦੇ ਤਿਰਕੋਣਾ ਪਾਰਕ ਵਿੱਚ ਨਵੇਂ ਉਪਨ ਜਿੱਮ ਦਾ ਕੰਮ ਸ਼ੁਰੂ ਕਰਵਾਇਆ ਚੇਅਰਮੈਨ ਇੰਡੀਅਨ ਨੇ ਸ਼ਹਿਰ ਦੇ ਤਿਰਕੋਣਾ ਪਾਰਕ ਵਿੱਚ ਨਵੇਂ ਉਪਨ ਜਿੱਮ ਦਾ ਕੰਮ ਸ਼ੁਰੂ ਕਰਵਾਇਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?