ਕਪੂਰਥਲਾ( ਗੌਰਵ ਮੜੀਆ) ਭਾਜਪਾ ਆਗੂਆਂ ਦਾ ਇੱਕ ਵਫ਼ਦ ਵੀਰਵਾਰ ਨੂੰ ਵਿਰਾਸਤੀ ਸ਼ਹਿਰ ਕਪੂਰਥਲਾ ਵਿੱਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮਿਲਿਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਇਸ ਸ਼ਿਸ਼ਟਾਚਾਰ ਮੁਲਾਕਾਤ ਦੌਰਾਨ ਭਾਜਪਾ ਆਗੂਆਂ ਨੇ ਕਪੂਰਥਲਾ ਦੇ ਵਿਕਾਸ ਅਤੇ ਪ੍ਰਸ਼ਾਸਕੀ ਕੰਮਾਂ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਭਾਜਪਾ ਆਗੂਆਂ ਨੇ ਡੀਸੀ ਆਕਾਸ਼ ਬਾਂਸਲ ਨੂੰ ਕਪੂਰਥਲਾ ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਤਰਜੀਹ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚੇ।
ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਡੀਸੀ ਅਕਾਸ਼ ਬਾਂਸਲ ਨੂੰ ਹਲਕੇ ਵਿੱਚ ਕੇਂਦਰ ਸਰਕਾਰ ਦੇ ਪ੍ਰੋਜੈਕਟਾਂ,ਜਿਨ੍ਹਾਂ ਵਿੱਚ ਮੈਡੀਕਲ ਕਾਲਜ,ਕ੍ਰਿਟਿਕਲ ਕੇਅਰ ਸੈਂਟਰ ਅਤੇ ਕਾਂਜਲੀ ਵੈੱਟਲਾਈਨ ਸ਼ਾਮਲ ਹਨ ਨੂੰ ਜਲਦੀ ਸ਼ੁਰੂ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਭਾਜਪਾ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਤਰਜੀਹ ਜ਼ਿਲ੍ਹੇ ਨੂੰ ਇੱਕ ਸਾਫ਼-ਸੁਥਰਾ ਅਤੇ ਕੁਸ਼ਲ ਪ੍ਰਸ਼ਾਸਨ ਪ੍ਰਦਾਨ ਕਰਨਾ ਹੈ ਅਤੇ ਜ਼ਿਲ੍ਹੇ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਪੂਰਾ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹੇ ਦੇ ਸਾਰੇ ਰੁਕੇ ਹੋਏ ਪ੍ਰੋਜੈਕਟਾਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਕਪੂਰਚੰਦ ਥਾਪਰ,ਜ਼ਿਲ੍ਹਾ ਜਨਰਲ ਸਕੱਤਰ ਹੈਰੀ ਸ਼ਰਮਾ,ਯੁਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਭਾਜਪਾ ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ,ਐਸਸੀ ਮੋਰਚਾ ਦੇ ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ,ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਸਿੰਘ ਆਰਾਂਇਆਵਾਲ,ਮੰਡਲ ਪ੍ਰਧਾਨ ਕਮਲ ਪ੍ਰਭਾਕਰ,ਮੰਡਲ ਪ੍ਰਧਾਨ ਲੱਕੀ ਸਰਪੰਚ, ਮੰਡਲ ਦੋਨਾ ਪ੍ਰਧਾਨ ਸਰਬਜੀਤ ਸਿੰਘ ਦਿਓਲ, ਅਸ਼ੋਕ ਮਾਹਲਾ,ਕੁਲਦੀਪ ਕੋਟ,ਰਾਜਨ ਠੀਗੀ, ਮੱਸਾ ਸਿੰਘ,ਮੰਨੂ ਸ਼ਰਮਾ,ਐਡਵੋਕੇਟ ਮੁਕੇਸ਼ ਗੁਪਤਾ, ਐਡਵੋਕੇਟ ਗੁਲਸ਼ਨ ਸ਼ਰਮਾ,ਐਡਵੋਕੇਟ ਜਤਿੰਦਰ, ਸੋਨੂੰ ਔਜਲਾ,ਸੁਨੀਲ ਅਰੋੜਾ ਆਦਿ ਹਾਜ਼ਰ ਸਨ।

