ਕਪੂਰਥਲਾ 28 ਮਈ (ਗੌਰਵ ਮੜੀਆ ) : ਭਾਜਪਾ ਮਨਿਓਰਟੀ ਮੋਰਚਾ ਦੇ ਪੰਜਾਬ ਪ੍ਰਭਾਰੀ ਡਾ.ਅਸਲਮ ਮਸੀਹ,ਪੰਜਾਬ ਪ੍ਰਧਾਨ ਮਨਿਓਰਟੀ ਮੋਰਚਾ ਥੋਮਸ਼ ਮਸੀਹ ਤੇ ਪੰਜਾਬ ਸਕੱਤਰ ਸੰਦੀਪ ਜੋਨਪਾਲ ਪੱਡਾ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਲੋਕਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ।ਇਸ ਦੌਰਾਨ ਭਾਜਪਾ ਮਨਿਓਰਟੀ ਮੋਰਚਾ ਦੇ ਆਗੂਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਦੱਸਿਆ ਕਿ ਭਾਜਪਾ ਮਨਿਓਰਟੀ ਮੋਰਚਾ ਵਲੋਂ ਪੰਜਾਬ ਦੇ ਹਰ ਲੋਕਸਭਾ ਹਲਕੇ ਤੋਂ ਭਾਜਪਾ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਪਾਰਟੀ ਦੀਆਂ ਨੀਤੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਰ ਵਰਗ ਦੀ ਭਲਾਈ ਲਈ ਚਲਾਇਆ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਕੇ ਭਾਜਪਾ ਉਮੀਦਵਾਰਾਂ ਨੂੰ ਜੇਤੂ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ ।
ਇਸ ਮੌਕ ਡਾ.ਅਸਲਮ ਮਸੀਹ,ਥੋਮਸ਼ ਮਸੀਹ ਤੇ ਸੰਦੀਪ ਜੋਨਪਾਲ ਪੱਡਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਮਨਿਓਰਟੀ ਮੋਰਚਾ ਦੀ ਉੱਚ ਲੀਡਰਸ਼ਿਪ ਵੱਲੋਂ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤ ਕੇ ਭਾਜਪਾ ਹਾਈਕਮਾਂਡ ਦੀ ਝੋਲੀ ਵਿੱਚ ਪਾਇਆ ਜਾਣ ਗਿਆ ਆਗੂਆਂ ਨੇ ਕਿਹਾ ਕਿ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਵਿੱਚ ਪੰਜਾਬ ਦੇ ਲੋਕ ਆਪਣਾ ਅਹਿਮ ਯੋਗਦਾਨ ਪਾਉਣਗੇ ਕਿਉਂਕਿ ਸੂਬੇ ਦੇ ਲੋਕ ਜਾਣ ਚੁੱਕੇ ਹਨ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜਿਸ ਦੀ ਕਹਿਣੀ ਅਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੈ ਅੱਜ ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਹਨ ਅਤੇ ਹੁਣ ਪੰਜਾਬ ਦੀ ਵਾਰੀ ਹੈ ਆਗੂਆਂ ਨੇ ਕਿਹਾ ਕਿ ਅਕਾਲੀ ਕਾਂਗਰਸ ਅਤੇ ਆਪ ਦੀ ਪੰਜਾਬ ਦੀਆਂ 13 ਸੰਸਦੀ ਸੀਟਾਂ ਤੇ ਕਰਾਰੀ ਹਰ ਹੋਵੇਗੀ ਉਨ੍ਹਾਂ ਕਿਹਾ ਕਿ ਭਾਜਪਾ ਮੋਦੀ ਵੱਲੋਂ
ਗਾਰੰਟੀਸ਼ੁਦਾ ਵਿਕਸਤ ਭਾਰਤ ਦਾ ਸੰਕਲਪ ਲੈ ਕੇ ਲੋਕਾਂ ਵਿੱਚ ਜਾ ਰਹੀ ਹੈ,ਜਿਸ ਵਿੱਚ ਪੰਜਾਬ ਦੀ ਵੱਡੀ ਭੂਮਿਕਾ ਹੋਵੇਗੀ ਇਸ ਪੜਾਅ ਤੇ ਜਦੋਂ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ ਹੇਠ ਵਿਸ਼ਵ ਦੀ ਮੋਹਰੀ ਆਰਥਿਕਤਾ ਅਤੇ ਸ਼ਕਤੀ ਬਣਨ ਵੱਲ ਵੱਡੀ ਛਲਾਂਗ ਲਗਾਉਣ ਲਈ ਤਿਆਰ ਹੈ, ਪਾਰਟੀ ਨੂੰ ਪੰਜਾਬ ਦੇ ਲੋਕਾਂ ਤੋਂ ਸਮਰਥਨ ਦੀ ਉਮੀਦ ਰੱਖਣਾ ਸੁਭਾਵਿਕ ਹੈ ।ਜਿਸ ਨੇ ਹਮੇਸ਼ਾ ਰਾਸ਼ਟਰੀ ਵਿਕਾਸ ਅਤੇ ਤਰੱਕੀ ਦੀ ਅਗਵਾਈ ਕੀਤੀ ਹੈ।

