ਕਪੂਰਥਲਾ(ਗੌਰਵ ਮੜੀਆ )ਭਾਜਪਾ ਵੱਲੋਂ ਪੰਜਾਬ ਚ ਇੱਕਲੇ ਚੋਣਾਂ ਲੜਨਾ ਪੰਜਾਬ ਦੀ ਸਿਆਸਤ ਤੇ ਪੰਜਾਬ ਦੇ ਲੋਕਾਂ ਲਈ ਸ਼ੁੱਭ ਸੰਕੇਤ ਹੈ।ਉਕਤ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪਿੰਡ ਬੂਟਾ ਵਿਖੇ ਮੰਡਲ ਬੂਟਾ ਦੇ ਪ੍ਰਧਾਨ ਬਲਵੰਤ ਸਿੰਘ ਬੂਟਾ ਦੇ ਗ੍ਰਹਿ ਵਿਖੇ ਆਯੋਜਿਤ ਮੀਟਿੰਗ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਫੈਸਲਾ ਪੰਜਾਬ ਦੀ ਸਿਆਸਤ ਦੀ ਦਸ਼ਾ ਤੇ ਦਿਸ਼ਾ ਨਿਰਧਾਰਿਤ ਕਰੇਗਾ ਕਿਉਂਕਿ ਜਿੱਥੇ ਪਾਰਟੀ ਵਰਕਰ ਇਕੱਲੇ ਚੋਣਾਂ ਲੜਨਾ ਚਾਹੁੰਦੇ ਸਨ,ਉੱਥੇ ਹੀ ਪੰਜਾਬ ਦੇ ਲੋਕ ਵੀ ਚਾਹੁੰਦੇ ਹਨ ਕਿ ਭਾਜਪਾ ਆਪਣੇ ਦਮ ਤੇ ਚੋਣ ਲੜੇ।ਖੋਜੇਵਾਲ ਨੇ ਕਿਹਾ ਭਾਜਪਾ ਦੇ ਇਸ ਫੈਸਲੇ ਨਾਲ ਪਾਰਟੀ ਵਰਕਰਾਂ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਉਹ ਹੁਣ ਤਕੜੇ ਹੋ ਕੇ ਸਿਆਸੀ ਲੜਾਈ ਲੜਨ ਲਈ ਤਿਆਰ ਬੈਠੇ ਹਨ।ਖੋਜੇਵਾਲ ਨੇ ਕਿਹਾ ਕਿ ਪਾਰਟੀ ਨੂੰ ਮਜਬੂਤ ਕਰਨ ਲਈ ਹਰ ਪਿੰਡ ਵਿਚ ਬੂਥ ਪੱਧਰ ਤੇ ਮਿਹਨਤ ਕਰਕੇ ਪਾਰਟੀ ਨੂੰ ਮਜਬੂਤ ਬਣਾਇਆ ਜਾ ਰਿਹਾ ਹੈ।ਭਾਜਪਾ ਦਾ ਕਾਫਲਾ ਬਹੁਤ ਮਜਬੂਤੀ ਨਾਲ ਪਿੰਡਾਂ ਵਿਚ ਅੱਗੇ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਦੇਖ ਰੇਖ ਹੇਠ ਸਮਾਜ ਦੇ ਹਰ ਵਰਗ ਦਾ ਵਿਕਾਸ ਹੋ ਰਿਹਾ ਹੈ।ਪੰਜਾਬ ਵਿਚ ਕੇਂਦਰ ਸਰਕਾਰ ਸਮਾਜ ਦੇ ਹਰ ਵਰਗ ਦੇ ਨਾਲ ਨਾਲ ਖਾਸ ਕਰਕੇ ਦਲਿਤ ਸਮਾਤ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ।ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੀਸਰੀ ਵਾਰ ਦੇਸ਼ ਦੀ ਵਾਗਡੋਰ ਸੰਭਾਲਣਗੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜ ਦੇ ਆਖਰੀ ਵਿਅਕਤੀ ਤੱਕ ਸਹੂਲਤਾਂ ਪਹੁਚਾਉਣ ਦੀ ਆਪਣੀ ਗਾਰੰਟੀ ਨੂੰ ਬਾ ਖ਼ੂਬੀ ਪੂਰਾ ਕੀਤਾ ਹੈ। ਉਨ੍ਹਾਂ ਨੇ 2024 ਦੀਆਂ ਚੋਣਾਂ ਲਈ ਦਿਨ ਰਾਤ ਇੱਕ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਅਜ ਪੰਜਾਬ ਦੇ ਲੋਕਾਂ ਨੂੰ ਕੇਵਲ ਭਾਜਪਾ ਹੀ ਆਖ਼ਿਰੀ ਵਿਕਲਪ ਦਿਸ ਰਹੀ ਹੈ।ਲੋਕਾਂ ਦਾ ਪੰਜਾਬ ਦੀ ਆਪ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ।ਇਸ ਮੌਕੇ ਤੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ,ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ, ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਮਲਕੀਤ ਸਿੰਘ,ਸਰਵਣ ਗਿੱਲ,ਵਾਲੀਆ ਅਵਲ,ਸੁਰਜੀਤ ਸਿੰਘ,ਮੰਗਾ ਸਿੰਘ,ਪਲਵਿੰਦਰ ਸਿੰਘ,ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ,ਮੀਤ ਭੁਪਿੰਦਰ ਸਿੰਘ,ਗੁਰਬਚਨ ਸਿੰਘ ਆਦਿ ਹਾਜ਼ਰ ਸਨ।

