ਪੰਜਾਬ ਦੇ ਸ਼ਰਧਾਲੂ ਦੇਸ਼ ਦੇ ਵੱਖ-ਵੱਖ ਕੋਨਿਆਂ ਵਿੱਚ ਸਥਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਸਕਣਗੇ : ਚੇਅਰਮੈਨ ਇੰਡੀਅਨ
ਕਪੂਰਥਲਾ(ਗੌਰਵ ਮੜੀਆ )ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਭਿਲਾਸ਼ੀ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਵੀਰਵਾਰ ਨੂੰ ਵਿਰਾਸਤੀ ਸ਼ਹਿਰ ਕਪੂਰਥਲਾ ਤੋਂ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਕਲਾਨੀ ਦੀ ਅਗਵਾਈ ਹੇਠ ਯੋਜਨਾ ਬੋਰਡ ਦਫਤਰ ਡੀਸੀ ਕੰਪਲੈਕਸ ਤੋ ਮਾਤਾ ਚਿੰਤਪੁਰਨੀ ਜੀ,ਮਾਤਾ ਜਵਾਲਾ ਜੀ,ਮਾਤਾ ਨੈਣਾ ਦੇਵੀ ਜੀ ਅਤੇ ਸ੍ਰੀ ਅਨੰਦਪੁਰ ਸਾਹਿਬ ਲਈ ਬੱਸ ਰਵਾਨਾ ਹੋਈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਅਤੇ ਹਲਕਾ ਇੰਚਾਰਜ ਮੈਡਮ ਮੰਜੂ ਰਾਣਾ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਦੀਦਾਰ ਕਰਵਾਉਣ ਦਾ ਸਰਕਾਰ ਦਾ ਕਦਮ ਸ਼ਲਾਘਾਯੋਗ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6 ਨਵੰਬਰ ਨੂੰ 27 ਤੋਂ 29 ਫਰਵਰੀ ਤੱਕ ਇਸ ਸਕੀਮ ਨੂੰ ਮਨਜ਼ੂਰੀ ਦਿੱਤੀ ਹੈ।ਇਸ ਤੇਰ੍ਹਾਂ ਹਫ਼ਤਿਆਂ ਦੀ ਯਾਤਰਾ ਦੌਰਾਨ ਸ਼ਰਧਾਲੂ ਹਜ਼ੂਰ ਸਾਹਿਬ ਨਾਂਦੇੜ,ਪਟਨਾ ਸਾਹਿਬ,ਵਾਰਾਣਸੀ, ਆਨੰਦਪੁਰ ਸਾਹਿਬ,ਤਲਵੰਡੀ ਸਾਬੋ,ਮਾਤਾ ਨੈਣਾ ਦੇਵੀ ਮੰਦਿਰ ਆਦਿ ਦੇ ਦਰਸ਼ਨ ਮੁਫਤ ਕਰ ਸਕਣਗੇ।ਇਸ ਯਾਤਰਾ ਵਿੱਚ 53,850 ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ।ਇੰਡੀਅਨ ਨੇ ਕਿਹਾ ਕਿ ਮਾਨ ਸਰਕਾਰ ਲਗਭਗ 53,850 ਸ਼ਰਧਾਲੂਆਂ 95 ਦਿਨਾਂ ਦੀ ਯਾਤਰਾ ਰੇਲ ਗੱਡੀਆਂ ਅਤੇ ਏਸੀ ਬੱਸਾਂ,ਰਿਹਾਇਸ਼ ਲਈ ਤਿੰਨ-ਤਾਰਾ ਕਮਰੇ,ਮੈਡੀਕਲ ਸਹੂਲਤਾਂ,ਇੱਕ ਕਿੱਟ,ਜਿਸ ਵਿੱਚ ਯਾਤਰਾ ਲਈ ਸਾਰੀਆਂ ਜ਼ਰੂਰੀ ਚੀਜ਼ਾਂ ਆਦਿ ਸ਼ਾਮਲ ਹਨ,ਮੁਹੱਈਆ ਕਰਵਾਏਗੀ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।ਇਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।ਇੰਡੀਅਨ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਦੇਸ਼ ਦੇ ਵੱਖ-ਵੱਖ ਕੋਨਿਆਂ ਵਿੱਚ ਸਥਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਮੁਫ਼ਤ ਕਰ ਸਕਣਗੇ।ਇੰਡੀਅਨ ਨੇ ਕਿਹਾ ਕਿ ਮਾਤਾ ਵੈਸ਼ਨੋ ਦੇਵੀ ਅਤੇ ਰਾਜਸਥਾਨ ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮਧਾਮ ਯਾਤਰਾ ਏਸੀ ਬੱਸਾਂ ਵਿੱਚ ਹੈ।ਸ਼ਰਧਾਲੂਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਹਰੇਕ ਟੀਮ ਵਿੱਚ ਇੱਕ ਮੈਡੀਕਲ ਟੀਮ ਵੀ ਮੌਜੂਦ ਹੈ।ਸ਼ਰਧਾਲੂਆਂ ਨੂੰ ਇੱਕ ਕਿੱਟ ਵੀ ਦਿੱਤੀ ਗਈ ਹੈ,ਜਿਸ ਵਿੱਚ ਚਾਦਰ,ਕੰਬਲ,ਤੌਲੀਆ, ਤੇਲ ਕੰਘੀ ਆਦਿ ਸ਼ਾਮਲ ਹੈ।ਇਸ ਮੌਕੇ ਬਲਾਕ ਪ੍ਰਧਾਨ ਅਨਮੋਲ ਕੁਮਾਰ,ਬਲਾਕ ਪ੍ਰਧਾਨ ਅਮਰੀਕ ਸਿੰਘ,ਬਲਾਕ ਪ੍ਰਧਾਨ ਦਲਜੀਤ ਸਿੰਘ,ਯੂਥ ਵਿੰਗ ਆਗੂ ਗੌਰਵ ਕੰਡਾ,ਬਲਾਕ ਪ੍ਰਧਾਨ ਗੁਰ ਕਸ਼ਮੀਰ ਸਿੰਘ,ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਥਿੰਦ ਆਦਿ ਹਾਜ਼ਰ ਸਨ।

