By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚੇ ਕੈਬਨਿਟ ਮੰਤਰੀ ਸ੍ਰ. ਬਲਕਾਰ ਸਿੰਘ ਵੱਲੋਂ ਡਾਇਰੀਆ ਦੇ ਇਲਾਜ ਲਈ ਦਾਖਲ ਹੋਏ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚੇ ਕੈਬਨਿਟ ਮੰਤਰੀ ਸ੍ਰ. ਬਲਕਾਰ ਸਿੰਘ ਵੱਲੋਂ ਡਾਇਰੀਆ ਦੇ ਇਲਾਜ ਲਈ ਦਾਖਲ ਹੋਏ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
JalandharKapurthla

ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚੇ ਕੈਬਨਿਟ ਮੰਤਰੀ ਸ੍ਰ. ਬਲਕਾਰ ਸਿੰਘ ਵੱਲੋਂ ਡਾਇਰੀਆ ਦੇ ਇਲਾਜ ਲਈ ਦਾਖਲ ਹੋਏ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

Talk Hindustan
Last updated: 2024/07/28 at 8:59 PM
Talk Hindustan
Share
3 Min Read
ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚੇ ਕੈਬਨਿਟ ਮੰਤਰੀ ਸ੍ਰ. ਬਲਕਾਰ ਸਿੰਘ ਵੱਲੋਂ ਡਾਇਰੀਆ ਦੇ ਇਲਾਜ ਲਈ ਦਾਖਲ ਹੋਏ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
SHARE
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਵਿੱਚ ਪ੍ਰਭਾਵਿਤ ਇਲਾਕਿਆਂ ਦੀ ਕੀਤੀ ਜਾ ਰਹੀ ਹੈ ਲਗਾਤਾਰ ਨਜ਼ਰਸਾਨੀ
ਕਪੂਰਥਲਾ, 28 ਜੁਲਾਈ : ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਬਲਕਾਰ ਸਿੰਘ ਵੱਲੋਂ ਅੱਜ ਕਪੂਰਥਲਾ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਆਏ ਡਾਇਰੀਆ ਦੇ ਕੇਸਾਂ ਨੂੰ ਲੈ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਦੌਰਾ ਕੀਤਾ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚ ਕੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ, ਸਿਵਲ ਸਰਜਨ ਡਾ. ਸੁਰਿੰਦਰਪਾਲ ਕੌਰ, ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਅਨੁਪਮ ਕਲੇਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਡਾਇਰੀਆ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਿਹਤ ਵਿਭਾਗ ਵੱਲੋਂ ਮਿਆਰੀ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਸ਼ਹਿਰ ਦੇ ਕੁਝ ਇਲਾਕਿਆਂ ਵਿੱਚੋਂ ਲੱਗਭੱਗ 64 ਮਰੀਜ਼ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਹੋਏ ਸਨ, ਜਿੰਨ੍ਹਾਂ ਵਿੱਚੋਂ 19 ਮਰੀਜ਼ਾਂ ਨੂੰ ਛੁੱਟੀ ਮਿਲ ਗਈ ਹੈ ਅਤੇ ਬਾਕੀ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਨਗਰ ਨਿਗਮ ਦੀਆਂ 6 ਵਿਸ਼ੇਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਰੋਜ਼ਾਨਾ ਪੀਣ ਵਾਲੇ ਪਾਣੀ ਦੀ ਸਪਲਾਈ ਚੈੱਕ ਕਰਨਗੀਆਂ। ਉਹਨਾਂ ਦੱਸਿਆ ਕਿ ਜੇਕਰ ਕਿਸੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਾਈਨ ਵਿੱਚ ਕੋਈ ਮਿਕਸਿੰਗ ਪਾਈ ਜਾਂਦੀ ਹੈ ਤਾਂ ਉਸ ਸਬੰਧੀ ਜਾਣਕਾਰੀ ਦੇਣ ਲਈ ਹੈੱਲਪਲਾਈਨ ਨੰਬਰ 83601-14684 ਜਾਰੀ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪਾਣੀ ਦੇ ਸੈਂਪਲ ਟੈਸਟ ਕਰਨ ਲਈ 1000 ਕਿੱਟਾਂ ਉਪਲੱਬਧ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦੇ ਸੈਂਪਲ ਚੈੱਕ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਵਿੱਚ ਪ੍ਰਭਾਵਿਤ ਇਲਾਕਿਆਂ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ ਤਾਂ ਜੋ ਸਥਿਤੀ ‘ਤੇ ਜਲਦੀ ਤੋਂ ਜਲਦੀ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਮੈਡੀਕਲ ਚੈੱਕਅਪ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਡਾਇਰੀਆ ਦੇ ਕੇਸਾਂ ਨੂੰ ਵੱਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਓ. ਆਰ. ਐਸ. ਘੋਲ ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਡਾਇਰੀਆ ਦੇ ਕੇਸਾਂ ਦੀ ਜਾਂਚ ਲਈ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਇਲਾਕਿਆਂ ਵਿੱਚ ਮੈਡੀਕਲ ਮੋਬਾਇਲ ਟੀਮਾਂ ਤੇ ਐਂਬੂਲੈਂਸ ਤਾਇਨਾਤ ਹਨ ਅਤੇ ਮੁਹੱਲਾ ਕਲੀਨਿਕ 24 ਘੰਟੇ ਖੁੱਲਾ ਰਹੇਗਾ।
———-
TAGGED: administration, Civil hospital, Political
Share This Article
Facebook Twitter Whatsapp Whatsapp Telegram Copy Link
Share
Previous Article शिरोमणी गुरुद्वारा प्रबंधक समिति चुनाव : वोटर सूची में नाम दर्ज करवाने के लिए फार्म जमा करवाने की आखिरी तारीख़ 31 जुलाई शिरोमणी गुरुद्वारा प्रबंधक समिति चुनाव : वोटर सूची में नाम दर्ज करवाने के लिए फार्म जमा करवाने की आखिरी तारीख़ 31 जुलाई
Next Article ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਨੂੰ ਦਿੱਤਾ ਵੱਡਾ ਝਟਕਾ, ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਅੱਠ ਗਿ੍ਫ਼ਤਾਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਨੂੰ ਦਿੱਤਾ ਵੱਡਾ ਝਟਕਾ, ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਅੱਠ ਗਿ੍ਫ਼ਤਾਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?