ਕਪੂਰਥਲਾ ( ਗੌਰਵ ਮੜੀਆ) ਲੁਧਿਆਣਾ ਪੱਛਮੀਅਤੇ ਗੁਜਰਾਤ ਵਿਧਾਨ ਸਭਾ ਸੀਟਾਂ ਤੇ ਹੋਈਆਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਵਿਰਾਸਤੀ ਸ਼ਹਿਰ ਵਿੱਚ ਜਸ਼ਨ ਮਨਾਏ ਗਏ।ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸਰਬਜੀਤ ਸਿੰਘ ਲੁਬਾਣਾ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਵਿਰਾਸਤੀ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲੱਡੂ ਵੰਡੇ ਗਏ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਮੇਨ ਵਿੰਗ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ ਹੋਈ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਦੇਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਪ੍ਰਾਪਤ ਕੀਤੀ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਟੀਮ ਨਾਲ ਮਿਲ ਕੇ ਲਗਭਗ ਡੇਢ ਮਹੀਨੇ ਤੱਕ ਲੁਧਿਆਣਾ ਵਿੱਚ ਦਿਨ ਰਾਤ ਕੰਮ ਕੀਤਾ।
ਆਪ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਆਪਣੀ ਪੂਰੀ ਵਾਹ ਲਾਈ ਹੈ।ਉਹ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚੇ।ਜਿਸ ਤੋਂ ਬਾਅਦ ਅੱਜ ਨਤੀਜਾ ਇਹ ਨਿਕਲਿਆ ਹੈ ਕਿ ਆਮ ਆਦਮੀ ਪਾਰਟੀ ਨੇ ਦੂਜੀਆਂ ਪਾਰਟੀਆਂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ।ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਦੇ ਮੁੱਦੇ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਰੂਰ ਪੂਰੇ ਕੀਤੇ ਜਾਣਗੇ।ਆਪ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ ਅਤੇ ਉਨ੍ਹਾਂ ਨੇ 2022 ਤੋਂ ਵੱਧ ਵੋਟਾਂ ਪਾਈਆਂ ਹਨ।ਗੁਜਰਾਤ ਦੇ ਲੋਕ ਹੁਣ ਭਾਜਪਾ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਉਮੀਦ ਦਿਖਾਈ ਦੇ ਰਹੀ ਹੈ।
ਦੋਵਾਂ ਥਾਵਾਂ ਤੇ ਕਾਂਗਰਸ ਅਤੇ ਭਾਜਪਾ ਦੋਵਾਂ ਪਾਰਟੀਆਂ ਨੇ ਇਕੱਠੇ ਚੋਣਾਂ ਲੜੀਆਂ।ਦੋਵਾਂ ਦਾ ਇੱਕੋ ਹੀ ਉਦੇਸ਼ ਸੀ ਆਪ ਨੂੰ ਹਰਾਉਣਾ।ਪਰ ਲੋਕਾਂ ਨੇ ਦੋਵਾਂ ਥਾਵਾਂ ਤੇ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਨਕਾਰ ਦਿੱਤਾ।ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ,ਕਵੀ ਕੰਵਰ ਇਕਬਾਲ ਸਿੰਘ,ਹਰਪ੍ਰੀਤ ਕੌਰ ਕਪੂਰ,ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ,ਜ਼ਿਲ੍ਹਾ ਪ੍ਰੋਗਰਾਮ ਇੰਚਾਰਜ ਗੌਰਵ ਕਾਂਡਾ,ਬਲਾਕ ਪ੍ਰਧਾਨ ਅਮਰੀਕ ਸਿੰਘ ਢਿੱਲੋਂ,ਬਲਾਕ ਪ੍ਰਧਾਨ ਕਰਨੈਲ ਸਿੰਘ ਘੁੰਮਣ,ਬਲਾਕ ਪ੍ਰਧਾਨ ਗੁਰਭੇਜ ਸਿੰਘ ਔਲਖ,ਲੀਗਲ ਵਿੰਗ ਦੇ ਐਡਵੋਕੇਟ ਮਨਦੀਪ ਸਿੰਘ,ਤਰੁਣਦੀਪ ਸਿੰਘ ਵਾਲੀਆ,ਰਾਜਦੀਪ ਧੀਮਾਨ,ਜਗਦੇਵ ਥਾਪਰ, ਸੇਵਾਮੁਕਤ ਪ੍ਰਿੰਸੀਪਲ ਕੁਲਬੀਰ ਸਿੰਘ ਘੱਟ ਗਿਣਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਬਲਵਿੰਦਰ ਮਸੀਹ, ਪਰਮਜੀਤ ਸਿੰਘ ਔਜਲਾ,ਸੁਖਦੇਵ ਸਿੰਘ ਰਿੰਕੂ, ਬਲਜੀਤ ਕੌਰ,ਉਰਮਿਲਾ ਦੇਵੀ,ਰਵੀ ਸਿੱਧੂ,ਗੋਬਿੰਦ ਸਿੰਘ,ਰਾਜ ਕੁਮਾਰ ਬਿਸ਼ਨਪੁਰ,ਜਰਨੈਲ ਫੌਜੀ,ਸਰਵਣ ਸਿੰਘ ਸ਼ੇਖੂਪੁਰ,ਨਰਿੰਦਰ ਕੁਮਾਰ ਸ਼ੇਖੂਪੁਰ,ਆਕਾਸ਼ ਪ੍ਰਧਾਨ ਅਤੇ ਸੈਂਕੜੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

