ਕਪੂਰਥਲਾ(ਗੌਰਵ ਮੜੀਆ )ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ।ਪਾਰਟੀ ਨੇ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਇਸ ਦੌਰਾਨ ਪਾਰਟੀ ਵਲੋਂ ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਨੂੰ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਉਮੀਦਵਾਰ ਐਲਾਨ ਕੇ ਪਾਰਟੀ ਨੇ ਬਹੁਤ ਵਧੀਆ ਕੰਮ ਕੀਤਾ ਹੈ,
ਕਿਉਂਕਿ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਨੂੰ ਨੇ ਬਤੋਰ ਕੈਬਿਨੇਟ ਮੰਤਰੀ ਪਿਛਲੇ ਦੋ ਸਾਲਾਂ ਵਿਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਈ ਵੱਡੇ ਉਪਰਾਲੇ ਕੀਤੇ ਹਨ।ਇਸ ਦੌਰਾਨ ਚੇਅਰਮੈਨ ਇੰਡੀਅਨ ਨੇ ਲਾਲਜੀਤ ਸਿੰਘ ਭੁੱਲਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਚੋਣ ਪ੍ਰਚਾਰ ਦਾ ਆਗਾਜ ਕਰਦਿਆਂ ਲੋਕਸਭਾ ਹਲਕੇ ਦੇ ਵੱਖ-ਵੱਖ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂਨੂੰ ਕਿਹਾ ਕਿ ਉਹ ਲੋਕਾਂ ਨੂੰ ਆਮ ਆਦਮੀ ਪਾਰਟੀਆਂ ਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਣ।ਇਸ ਮੌਕੇ ਇੰਡੀਅਨ ਨੇ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਹਰ ਪਾਸੇ ਨਕਾਰਾਤਮਕਤਾ ਸੀ।ਕਾਨੂੰਨ ਵਿਵਸਥਾ ਦੀ ਸਮੱਸਿਆ ਸੀ।ਮਹਿੰਗਾਈ ਬਹੁਤ ਸੀ।
ਲੋਕਾਂ ਦੇ ਬਿਜਲੀ ਦੇ ਬਿੱਲ ਜ਼ਿਆਦਾ ਸਨ।ਅੱਠ-ਦਸ ਘੰਟੇ ਬਿਜਲੀ ਕੱਟ ਲੱਗਦੇ ਸਨ।ਕਿਸਾਨ ਅਤੇ ਵਪਾਰੀ ਦੁਖੀ ਸਨ।ਉਦਯੋਗਪਤੀ ਰਾਜ ਛੱਡ ਰਹੇ ਹਨ।ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹਰ ਪਾਸੇ ਸਕਾਰਾਤਮਕਤਾ ਹੈ। ਵਪਾਰੀ ਅਤੇ ਉਦਯੋਗਪਤੀ ਵਾਪਸ ਆ ਰਹੇ ਹਨ। ਕਈ ਵੱਡੇ ਉਦਯੋਗਪਤੀ ਪੰਜਾਬ ਵਿੱਚ ਆਪਣੇ ਉਦਯੋਗ ਲਗਾਉਣਾ ਚਾਹੁੰਦੇ ਹਨ।ਲੋਕਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ।ਕੱਚੀਆਂ ਨੌਕਰੀਆਂ ਪੱਕੇ ਹੋ ਰਹੀਆਂ ਹਨ।ਹਰ ਰੋਜ਼ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ।ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ।ਹੁਣ ਪੰਜਾਬ ਦੇ ਲੋਕਾਂ ਲਈ ਬਿਜਲੀ ਮੁਫਤ ਹੋ ਗਈ ਹੈ ਅਤੇ ਉਨ੍ਹਾਂ ਨੂੰ 24 ਘੰਟੇ ਬਿਜਲੀ ਮਿਲਣੀ ਸ਼ੁਰੂ ਹੋ ਗਈ ਹੈ।ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ।ਇਸ ਮੌਕੇ ਤੇ ਜਿਲ੍ਹਾ ਯੂਥ ਪ੍ਰਧਾਨ ਆਕਾਸ਼ਦੀਪ ਸਿੰਘ,ਬਲਾਕ ਪ੍ਰਧਾਨ ਬਿਕਰਮ ਸਿੰਘ, ਉੱਚਾ ਬਲਾਕ ਪ੍ਰਧਾਨ ਕਮਲਦੀਪ ਸਿੰਘ ਸੋਨੀ, ਜਗਜੀਵਨ ਸਿੰਘ ਭਿੰਡਰ ਅਤੇ ਹੋਰ ਵਲੰਟੀਅਰ ਸਾਥੀ ਮੌਜੂਦ ਸਨ।

