By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਦੌਰਾਨ ਬਦਲਵਾਂ ਆਵਾਜਾਈ ਰੂਟ ਪਲਾਨ ਜਾਰੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਦੌਰਾਨ ਬਦਲਵਾਂ ਆਵਾਜਾਈ ਰੂਟ ਪਲਾਨ ਜਾਰੀ
Jalandhar

ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਦੌਰਾਨ ਬਦਲਵਾਂ ਆਵਾਜਾਈ ਰੂਟ ਪਲਾਨ ਜਾਰੀ

Talk Hindustan
Last updated: 2023/10/26 at 4:49 PM
Talk Hindustan
Share
2 Min Read
ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਦੌਰਾਨ ਬਦਲਵਾਂ ਆਵਾਜਾਈ ਰੂਟ ਪਲਾਨ ਜਾਰੀ
SHARE

ਟਰੈਫਿਕ ਹੈਲਪਲਾਈਨ ਨੰਬਰ 0181-2227296 ’ਤੇ ਕੀਤਾ ਜਾ ਸਕਦਾ ਸੰਪਰਕ

ਵਾਹਨ ਚਾਲਕਾਂ ਨੂੰ ਸ਼ੋਭਾ ਯਾਤਰਾ ਦੌਰਾਨ ਬਦਲਵੇਂ ਰਸਤਿਆਂ ਦਾ ਇਸਤੇਮਾਲ ਕਰਨ ਦੀ ਅਪੀਲ

ਜਲੰਧਰ, 26 ਅਕਤੂਬਰ : ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਭਗਵਾਨ ਵਾਲਮੀਕਿ ਜੀ ਉਤਸਵ ਕਮੇਟੀ ਵਲੋਂ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਮੌਕੇ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਬਦਲਵਾਂ ਅਵਾਜਾਈ ਰੂਟ ਪਲਾਨ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰੇਟ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਪ੍ਰਾਚੀਨ ਮੰਦਿਰ ਅਲੀ ਮੁਹੱਲਾ, ਜਲੰਧਰ ਤੋਂ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਜੀ ਚੌਕ, ਲਵ-ਕੁਸ਼ ਚੌਕ, ਭਗਤ ਸਿੰਘ ਚੌਕ, ਪੰਜਪੀਰ ਚੌਕ, ਖਿੰਗਰਾ ਗੇਟ, ਅੱਡਾ ਹੁਸ਼ਿਆਰਪੁਰ, ਅੱਡਾ ਟਾਂਡਾ, ਮਾਈ ਹੀਰਾ ਗੇਟ, ਸ਼ੀਤਲਾ ਮੰਦਿਰ, ਭਗਵਾਨ ਵਾਲਮੀਕਿ ਜੀ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਤੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਜੀ ਪ੍ਰਾਚੀਨ ਮੰਦਿਰ ਅਲੀ ਮੁਹੱਲਾ ਜਲੰਧਰ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਨਕੋਦਰ ਚੌਕ, ਸਕਾਈਲਾਰਕ ਚੌਕ, ਪਰਿੰਦਾ ਚੌਕ ਨੇੜੇ ਸਟੇਟ ਬੈਂਕ ਆਫ਼ ਇੰਡੀਆ, ਪੀ.ਐਨ.ਬੀ.ਚੌਕ, ਜੀ.ਪੀ.ਓ. (ਪ੍ਰੈਸ ਕਲੱਸ) ਚੌਕ, ਸ੍ਰੀ ਨਾਮਦੇਵ ਚੌਕ, ਸ਼ਾਸਤਰੀ ਚੌਕ, ਮੋੜ ਪ੍ਰਤਾਪਬਾਗ, ਮੋੜ ਹੈਨਰੀ ਪੈਟਰੋਲ ਪੰਪ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਵਨ-ਵੇ, ਇਕਹਿਰੀ ਪੁਲੀ ਦੇ ਸਾਹਮਣੇ,

ਹੁਸ਼ਿਆਰਪੁਰ ਰੇਲਵੇ ਫਾਟਕ, ਟਾਂਡਾ ਚੌਕ, ਟਾਂਡਾ ਰੇਲਵੇ ਫਾਟਕ, ਟੀ-ਪੁਆਇੰਟ ਗੋਪਾਲ ਨਗਰ, ਪੁਰਾਣੀ ਸਬਜ਼ੀ ਮੰਡੀ ਚੌਕ, ਮੋੜ ਮਹਾਂ ਲਕਸ਼ਮੀ ਨਰਾਇਣ ਮੰਦਿਰ ਨਜ਼ਦੀਕ ਪੁਰਾਣੀ ਜੇਲ੍ਹ, ਪਟੇਲ ਚੌਕ, ਬਸਤੀ ਅੱਡਾ ਚੌਕ, ਟੀ-ਪੁਆਇੰਟ ਸ਼ਕਤੀ ਨਗਰ ਅਤੇ ਫੁੱਟਬਾਲ ਚੌਕ ਆਦਿ ’ਤੇ ਆਮ ਵਾਹਨਾਂ ਦੀ ਅਵਾਜਾਈ ’ਤੇ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਰੋਕ ਲਗਾਈ ਗਈ ਹੈ।

ਸਰਕਾਰੀ ਬੁਲਾਰੇ ਨੇ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ 27 ਅਕਤੂਬਰ ਨੂੰ ਸ਼ੋਭਾ ਯਾਤਰਾ ਵਾਲੇ ਉਕਤ ਨਿਰਧਾਰਿਤ ਰੂਟ ਦੀ ਬਜਾਏ ਬਦਲਵੇਂ ਰੂਟ ਅਤੇ ਲਿੰਕ ਰਸਤਿਆਂ ਦਾ ਇਸਤੇਮਾਲ ਕਰਨ ਤਾਂ ਜੋ ਟਰੈਫਿਕ ਜਾਮ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟਰੈਫਿਕ ਹੈਲਪਲਾਈਨ ਨੰਬਰ 0181-2227296 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
—————-

Share This Article
Facebook Twitter Whatsapp Whatsapp Telegram Copy Link
Share
Previous Article ਸ਼ੋਭਾ ਯਾਤਰਾ ਮੌਕੇ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਸ਼ੋਭਾ ਯਾਤਰਾ ਮੌਕੇ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ
Next Article ਨੰਬਰਦਾਰ ਯੂਨੀਅਨ ਪੰਜਾਬ ਦੇ ਛੇ ਤਰੀਕ ਦੇ ਧਰਨੇ ਸਬੰਧੀ ਪਟਿਆਲਾ ਗੁਰੂਦੁਆਰਾ ਮਾਲੋ ਮਾਜਰਾ ਵਿੱਖੇ ਕੀਤੀ ਗਈ ਮੀਟਿੰਗ ਨੰਬਰਦਾਰ ਯੂਨੀਅਨ ਪੰਜਾਬ ਦੇ ਛੇ ਤਰੀਕ ਦੇ ਧਰਨੇ ਸਬੰਧੀ ਪਟਿਆਲਾ ਗੁਰੂਦੁਆਰਾ ਮਾਲੋ ਮਾਜਰਾ ਵਿੱਖੇ ਕੀਤੀ ਗਈ ਮੀਟਿੰਗ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?