ਕਪੂਰਥਲਾ (ਗੌਰਵ ਮੜੀਆ ) ਸ੍ਰੀ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ ਸਾਹਿਬ ਪੰਜਾਬ ਜੀ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਨ ਲਈ ਸ੍ਰੀ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ. ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਕਪੂਰਥਲਾ, ਸ੍ਰੀ ਪਰਮਿੰਦਰ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ (ਡਿਟੈਕਟਿਵ) ਕਪੂਰਥਲਾ ਅਤੇ ਸ੍ਰੀ ਦੀਪਕਰਨ ਸਿੰਘ, ਪੀ.ਪੀ.ਐਸ ਉੱਪ ਪੁਲਿਸ ਕਪਤਾਨ ਸਬ-ਡਵੀਜਨ ਕਪੂਰਥਲਾ ਨੂੰ ਸਪੈਸ਼ਲ ਹਦਾਇਤਾਂ ਦਿੱਤੀਆਂ ਗਈਆਂ ਸਨ ਜਿਸ ਤਹਿਤ ਕਾਰਵਾਈ ਕਰਦਿਆਂ ਹੋਇਆ ਇੰਸਪੈਕਟਰ ਜਰਨੈਲ
ਸਿੰਘ ਇੰਚਾਰਜ ਸੀ.ਆਈ.ਏ ਕਪੂਰਥਲਾ ਦੀ ਨਿਗਰਾਨੀ ਹੇਠ ਐਸ.ਆਈ ਨਿਰਮਲ ਸਿੰਘ ਸੀ.ਆਈ.ਏ ਕਪੂਰਥਲਾ ਨੇ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸ਼ਤ ਪਿੰਡ ਫੂਲੇਵਾਲ ਨੇੜਿਓਂ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਖੁਖਰੈਣ ਥਾਣਾ ਕੋਤਵਾਲੀ ਕਪੂਰਥਲਾ ਨੂੰ ਸਮੇਤ ਕਾਰ ਸਵਿਫਟ ਨੰਬਰੀ PB 08 DB 0797 ਦੇ ਕਾਬੂ ਕਰਕੇ ਸ੍ਰੀ ਦੀਪਕਰਨ ਸਿੰਘ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਕਪੂਰਥਲਾ ਦੀ ਨਿਗਰਾਨੀ ਹੇਠ ਗੱਡੀ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 01 ਕਿਲੋ 230 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ ਜਿਸ ਸਬੰਧੀ NDPS ACT ਦਾ ਮੁਕੱਦਮਾ ਦਰਜ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਅਤੇ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।

