ਕਰਤਾਰਪੁਰ ( ਜਸਵੰਤ ਵਰਮਾ) ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਰਬ ਸਾਂਝੀ ਸੇਵਾ ਸੁਸਾਇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਥੰਮ ਜੀ ਸਾਹਿਬ ਤੋ ਅੰਮ੍ਰਿਤ ਵੇਲੇ ਆਰੰਭ ਹੋਇਆ I ਜੋ ਕਿ ਕਰਤਾਰਪੁਰ ਸਾਹਿਬ ਦੀ ਪਰਿਕਰਮਾ ਕਰਕੇ ਗੁਰਦੁਆਰਾ ਥੰਮ ਜੀ ਸਾਹਿਬ ਵਿਖੇ ਸਮਾਪਤ ਹੋਇਆ I ਜਿਸ ਵਿਚ ਸਮੂਹ ਸੰਗਤਾਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ
I ਅਤੇ ਸੰਗਤਾਂ ਵਲੋਂ ਫੁਲਾਂ ਦੀ ਵਰਖ਼ਾ ਕਰਕੇ ਅਤੇ ਗੁਰੂ ਕਾ ਲੰਗਰ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ I ਇਸ ਮੌਕੇ ਸੰਗਤਾਂ ਵਿਚ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਕਮਲਜੀਤ ਸਿੰਘ,ਪ੍ਰਧਾਨ ਅਵਤਾਰ ਸਿੰਘ,,ਸੁਮਨਦੀਪ ਸਿੰਘ ਭੋਗਲ, ਹਰਵਿੰਦਰ ਸਿੰਘ ਰਿੰਕੂ, ਭਾਈ ਜਗਦੀਪ ਸਿੰਘ, ਗੁਰਦੀਪ ਸਿੰਘ ਚੀਮਾ, ਜੈਪਾਲ ਸਿੰਘ, ਰਸ਼ਪਾਲ ਸਿੰਘ,ਬਿਕਰਮਜੀਤ ਸਿੰਘ ਬੱਬਲ, ਸਰਬਣ ਸਿੰਘ, ਹਰਜੀਤ ਸਿੰਘ, ਮੱਖਣ ਸਿੰਘ, ਓਂਕਾਰ ਸਿੰਘ, ਚਰਨਜੀਤ ਸਿੰਘ, ਹਰਵੇਲ ਸਿੰਘ,ਮਾਸਟਰ ਜਸਪਾਲ ਸਿੰਘ, ਮਾਸਟਰ ਅਮਰੀਕ ਸਿੰਘ, ਬਲਵੀਰ ਸਿੰਘ, ਗੁਰਜੀਤ ਸਿੰਘ, ਨਰਿੰਦਰ ਸਿੰਘ, ਤਨਵੀਰ ਸਿੰਘ, ਸੁਖਪ੍ਰੀਤ ਸਿੰਘ, ਸਤਨਾਮ ਸਿੰਘ, ਮਨਜਿੰਦਰ ਸਿੰਘ, ਸ਼ਹਿਰੀ ਪ੍ਰਧਾਨ ਸੇਵਾ ਸਿੰਘ, ਮਨਜੀਤ ਸਿੰਘ, ਲਖਵੀਰ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਗੁਰਨਾਮ ਕੌਰ, ਬੀਬੀ ਰਾਜਵੰਤ ਕੌਰ, ਬੀਬੀ ਬਿੰਦਰ ਕੌਰ, ਬੀਬੀ ਕਮਲਜੀਤ ਕੌਰ ਹੋਰ ਵੀ ਬਹੁਤ ਗਿਣਤੀ ਵਿਚ
ਸੰਗਤਾਂ ਹਾਜਿਰ ਸਨ I

