ਸਿਹਤ ਸਟਾਫ਼ ਨੂੰ ਵੱਧ ਤੋ ਵੱਧ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਉਣ ਲਈ ਕੀਤਾ ਪ੍ਰੇਰਿਤ
ਜਲੰਧਰ (22-12-2023): ਸਿਵਲ ਸਰਜਨ ਡਾ. ਜਗਦੀਪ ਚਾਵਲਾ ਵੱਲੋਂ ਸ਼ੁੱਕਰਵਾਰ ਨੂੰ ਆਮ ਆਦਮੀ ਕਲੀਨਿਕ ਭਾਰਗੋ ਕੈਂਪ ਦਾ ਜਾਇਜਾ ਲਿਆ ਗਿਆ। ਉਨ੍ਹਾਂ ਨਾਲ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ, ਸੁਪਰਡੈਂਟ ਯੋਗਰਾਜ ਮੌਜੂਦ ਸਨ। ਸਿਵਲ ਸਰਜਨ ਵੱਲੋਂ ਮੌਕੇ ‘ਤੇ ਇਲਾਜ ਲਈ ਆਏ ਲੋਕਾਂ ਨਾਲ ਗਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ।

ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਮੌਕੇ ‘ਤੇ ਮੌਜੂਦ ਸਟਾਫ ਨੂੰ ਜਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਲਾਜ ਲਈ ਆਉਣ ਵਾਲੇ ਬਜੁਰਗਾਂ, ਗਰਭਵਤੀ ਔਰਤਾਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜਾਂ ਨਾਲ ਸਟਾਫ ਵੱਲੋਂ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਪਹਿਲ ਦੇ ਆਧਾਰ ‘ਤੇ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ।

ਉਨ੍ਹਾਂ ਵੱਲੋਂ ਸਫਾਈ ਵਿਵਸਥਾ, ਦਵਾਈਆਂ ਦੀ ਉਪਲੱਬਧਤਾ ਅਤੇ ਹੋਰ ਜਰੂਰੀ ਕੰਮਕਾਜ ਦਾ ਜਾਇਜਾ ਲਿਆ ਗਿਆ ਅਤੇ ਸਟਾਫ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ।

