By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਅਤੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਚੌਧਰੀ ਸੰਤੋਖ ਸਿੰਘ ਦੀ ਯਾਦਗਾਰ ‘ਤੇ ਦਿੱਤੀ ਸ਼ਰਧਾਂਜਲੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਅਤੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਚੌਧਰੀ ਸੰਤੋਖ ਸਿੰਘ ਦੀ ਯਾਦਗਾਰ ‘ਤੇ ਦਿੱਤੀ ਸ਼ਰਧਾਂਜਲੀ
Jalandhar

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਅਤੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਚੌਧਰੀ ਸੰਤੋਖ ਸਿੰਘ ਦੀ ਯਾਦਗਾਰ ‘ਤੇ ਦਿੱਤੀ ਸ਼ਰਧਾਂਜਲੀ

Talk Hindustan
Last updated: 2023/03/15 at 7:29 PM
Talk Hindustan
Share
2 Min Read
ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਅਤੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਚੌਧਰੀ ਸੰਤੋਖ ਸਿੰਘ ਦੀ ਯਾਦਗਾਰ ‘ਤੇ ਦਿੱਤੀ ਸ਼ਰਧਾਂਜਲੀ
SHARE

ਜਲੰਧਰ, 15 ਮਾਰਚ: ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚੇ ਕਰਮਜੀਤ ਕੌਰ ਚੌਧਰੀ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਬੁੱਧਵਾਰ ਨੂੰ ਪਰਿਵਾਰ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਪਹੁੰਚ ਕੇ ਸਵਰਗ ਵਾਸੀ ਸੰਤੋਖ ਸਿੰਘ ਚੌਧਰੀ ਦੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਮੌਕੇ ਉਨ੍ਹਾਂ ਨਾਲ ਜਲੰਧਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਜਲੰਧਰ ਉੱਤਰੀ ਵਿਧਾਇਕ ਅਵਤਾਰ ਸਿੰਘ ਜੂਨੀਅਰ, ਕਰਤਾਰਪੁਰ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ, ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ, ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਮਹਿਲਾ ਕਾਂਗਰਸ ਦੇ ਕੌਮੀ ਕੋਆਰਡੀਨੇਟਰ ਡਾ. ਜਸਲੀਨ ਸੇਠੀ ਅਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਪਹੁੰਚੇ।

ਇਸ ਤੋਂ ਪਹਿਲਾਂ ਜਲੰਧਰ ਸ਼ਹਿਰ ਵਿਖੇ ਆਪਣੀ ਰਿਹਾਇਸ਼ ‘ਤੇ ਪਹੁੰਚਣ ‘ਤੇ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੇ ਦੋਵਾਂ ਆਗੂਆਂ ਦਾ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਮਜੀਤ ਕੌਰ ਚੌਧਰੀ ਨੇ ਜ਼ਿਮਨੀ ਚੋਣ ਲਈ ਆਪਣੇ ਨਾਮ ਦਾ ਐਲਾਨ ਕਰਨ ‘ਤੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ।

ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਇੱਕ ਸਾਲ ਦੇ ਕਾਰਜਕਾਲ ਵਿੱਚ ਬੁਰੀ ਤਰਾਂ ਨਾਲ ਫ਼ੇਲ੍ਹ ਹੋਈ ਹੈ ਅਤੇ ਸੂਬੇ ਦੀ ਲੋਕ ਆਪਣੇ ਆਪ ਨੂੰ ਬਿਲਕੁਲ ਵੀ ਸੁਰੱਖਿਅਤ ਨਹੀਂ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਪਰਾਧ ਮੁਕਤ ਮਾਹੌਲ ਦੇਣ ਦੀ ਬਜਾਏ ਸਰਕਾਰ ਕਾਂਗਰਸੀ ਵਰਕਰਾਂ ਨੂੰ ਧਮਕਾਉਣ ‘ਤੇ ਕੇਂਦਰਿਤ ਹੈ, ਜਿਸਦਾ ਜਵਾਬ ਲੋਕ ਜ਼ਿਮਨੀ ਚੋਣਾਂ ‘ਚ ਕਾਂਗਰਸ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾ ਕੇ ਦੇਣਗੇ।

ਇਸ ਮੌਕੇ ਜਲੰਧਰ ਸ਼ਹਿਰ ਦੇ ਕੌਂਸਲਰ ਮਨਮੋਹਨ ਰਾਜੂ, ਵਿਪਨ ਚੱਢਾ ਤੇ ਤਰਸੇਮ ਲਖੋਤਰਾ, ਗੁਰਾਇਆ ਮਾਰਕੀਟ ਕਮੇਟੀ ਚੇਅਰਮੈਨ ਦਾਰਾ ਸਿੰਘ ਰਾਏ, ਭੁਪਿੰਦਰ ਸਿੰਘ ਜੌਲੀ ਅਤੇ ਮੀਨੂੰ ਬੱਗਾ ਹੋਰਾਂ ਸਮੇਤ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article डिप्टी कमिश्नर पुलिस ने हथियारों के प्रदर्शन पर लगाया पूर्ण प्रतिबंध
Next Article पंजाब से बड़ी खबर : मंत्रीमंडल में हुआ बड़ा फेरबदल, देखें लिस्ट पंजाब से बड़ी खबर : मंत्रीमंडल में हुआ बड़ा फेरबदल, देखें लिस्ट
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?