ਕਪੂਰਥਲਾ(ਗੌਰਵ ਮੜੀਆ )ਜਦੋਂ ਵੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੀ ਉਸ ਸਮੇਂ ਸੂਬੇ ਦਾ ਬੇਹੱਦ ਵਿਕਾਸ ਹੋਇਆ।ਇਸਦੇ ਉਲਟ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਉਸ ਸਮੇਂ ਤੋਂ ਪੰਜਾਬ ਦਾ ਬੇਹੱਦ ਵਿਨਾਸ ਹੋਇਆ ਹੈ।ਉਕਤ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਨੇ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਗੈਰ ਸਮਾਜੀ ਅਨਸਰਾਂ ਨੂੰ ਸਿਰ ਚੁੱਕਣ ਨਹੀਂ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਕਾਂਗਰਸ ਪਾਰਟੀ ਹੀ ਲਿਜਾ ਸਕਦੀ ਹੈ।ਕਾਂਗਰਸ ਹੀ ਸੂਬੇ ਵਿੱਚ ਭਾਂਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਕੇ ਅਮਨ ਸ਼ਾਂਤੀ ਕਾਇਮ ਰੱਖ ਸਕਦੀ ਹੈ।ਇਸੇ ਲਈ ਕਾਂਗਰਸ ਦਾ ਸੱਤਾ ਵਿਚ ਆਉਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਵੱਲੋਂ ਕੀਤੇ ਵਿਕਾਸ ਅੱਗੇ ਵਿਰੋਧੀ ਉਮੀਦਵਾਰ ਟਿੱਕ ਨਹੀਂ ਸਕਣਗੇ।ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਕਾਂਗਰਸ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਉਠਾਉਣ ਲਈ ਕਾਂਗਰਸ ਨੂੰ ਕੇਂਦਰ ਦੀ ਸੱਤਾ ਵਿਚ ਲਿਆਉਣ ਦਾ ਪੱਕਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਬਦਲਾਅ ਵਾਲੀ ਭਗਵੰਤ ਮਾਨ ਸਰਕਾਰ ਤੋਂ ਦੋ ਸਾਲਾਂ ਵਿਚ ਹੀ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਲੋਕ ਸਭਾ ਚੋਣਾਂ ਵਿਚ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ।ਉਨ੍ਹਾਂ ਕਿਹਾ ਕਿ ਅਗਾਮੀ ਲੋਕਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ ਤੇ ਜਿੱਤ ਹਾਸਿਲ ਕਰਕੇ ਇਤਿਹਾਸ ਸਿਰਜੇਗੀ।
ਕੁਲਦੀਪ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੌਰਾਨ ਮਹਿੰਗਾਈ,ਬੇਰੁਜ਼ਗਰੀ ਚ ਭਾਰੀ ਵਾਧਾ ਹੋਇਆ ਹੈ ਅਤੇ ਜਨਤਕ ਜਾਇਦਾਦਾਂ ਕੌਡੀਆਂ ਦੇ ਭਾਅ ਆਪਣੇ ਕਾਰਪੋਰੇਟਾਂ ਮਿੱਤਰਾ ਦੇ ਹਵਾਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਰਜ਼ਾ ਚੁੱਕ ਕੇ ਸਰਕਾਰ ਕੰਮ ਚਲਾ ਰਹੀ ਹੈ ਇਸ ਨਾਲ ਆਉਣ ਵਾਲੀਆਂ ਪੀੜੀਆਂ ਦਾ ਰੋਮ-ਰੋਮ ਕਰਜ਼ੇ ਹੇਠ ਡੁੱਬ ਜਾਵੇਗਾ।ਕੇਂਦਰ ਤੇ ਸੂਬਾ ਸਰਕਾਰ ਆਮ ਲੋਕਾਂ ਲਈ ਨਕਾਮ ਸਾਬਿਤ ਹੋਈਆ ਹਨ ਜਿਸ ਦਾ ਜਵਾਬ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੋਟਰ ਦੇਣਗੇ।

