ਜਲੰਧਰ : ਜਲੰਧਰ ਦੇ ਫਲੋਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਚ ਸਵਰਗੀ ਚੌਧਰੀ ਸੰਤੋਖ ਸਿੰਘ ਦੇ ਬੇਟੇ ਨੂੰ ਕਾਂਗਰਸ ਪਾਰਟੀ ਨੇ ਮੁਅਤਲ ਕਰ ਦਿੱਤਾ ਹੈ ਕਾਂਗਰਸ ਪਾਰਟੀ ਨੇ ਇੱਕ ਚਿੱਠੀ ਜਾਰੀ ਕਰਦੇ ਹੋਏ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮੁਅਤਲ ਕਰ ਦਿੱਤਾ ਹੈ
ਕਿਉਂਕਿ ਪਿਛਲੇ ਦਿਨੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮਾਤਾ ਕਰਮਜੀਤ ਕੌਰ ਚੌਧਰੀ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਸਨ ਜਿਸ ਤੋਂ ਬਾਅਦ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਜਲੰਧਰ ਤੋਂ ਲੋਕ ਸਭਾ ਦਾ ਕਾਂਗਰਸ ਪਾਰਟੀ ਨੇ ਉਮੀਦਵਾਰ ਐਲਾਨ ਕਰ ਦਿੱਤਾ ਸੀ ਜਿਸ ਕਾਰਨ ਟਿਕਟ ਨਾ ਮਿਲਣ ਕਾਰਨ ਚੌਧਰੀ ਅਤੇ ਚਰਨਜੀਤ ਸਿੰਘ ਚੰਨੀ ਦੇ ਵਿਚਾਲੇ ਤਕਰਾਰ ਸ਼ੁਰੂ ਹੋ ਗਈ ਸੀ ਜਿਸ ਤੋਂ ਬਾਅਦ ਪਾਰਟੀ ਨੇ ਐਕਸ਼ਨ ਲੈਂਦੇ ਹੋਏ ਵਿਧਾਇਕ ਬਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਮੁਅਤਲ ਕਰ ਦਿੱਤਾ