By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸੀ.ਪੀ.ਆਈ.(ਐਮ) ਨੇ ਜਲੰਧਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ, ਮਾਸਟਰ ਪਰਸ਼ੋਤਮ ਲਾਲ ਬਿਲਗਾ ਨੂੰ ਬਣਾਇਆ ਉਮੀਦਵਾਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸੀ.ਪੀ.ਆਈ.(ਐਮ) ਨੇ ਜਲੰਧਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ, ਮਾਸਟਰ ਪਰਸ਼ੋਤਮ ਲਾਲ ਬਿਲਗਾ ਨੂੰ ਬਣਾਇਆ ਉਮੀਦਵਾਰ
Jalandhar

ਸੀ.ਪੀ.ਆਈ.(ਐਮ) ਨੇ ਜਲੰਧਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ, ਮਾਸਟਰ ਪਰਸ਼ੋਤਮ ਲਾਲ ਬਿਲਗਾ ਨੂੰ ਬਣਾਇਆ ਉਮੀਦਵਾਰ

Talk Hindustan
Last updated: 2024/03/17 at 6:39 PM
Talk Hindustan
Share
4 Min Read
ਸੀ.ਪੀ.ਆਈ.(ਐਮ) ਨੇ ਜਲੰਧਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ, ਮਾਸਟਰ ਪਰਸ਼ੋਤਮ ਲਾਲ ਬਿਲਗਾ ਨੂੰ ਬਣਾਇਆ ਉਮੀਦਵਾਰ
SHARE

ਜਲੰਧਰ 17 ਮਾਰਚ :  ਹਿੰਦ ਕਮਿਊਨਿਸਟ ਪਾਰਟੀ ( ਮਾਰਕਸਵਾਦੀ ) ਦੀ ਦੋ ਰੋਜ਼ਾ ਮੀਟਿੰਗ  ਮੀਟਿੰਗ ਸਥਾਨਕ ਭਾਈ ਰਤਨ ਸਿੰਘ ਯਾਦਗਾਰੀ ਬਿਲਡਿੰਗ ਵਿਖੇ ਹੋਈ  ਮੀਟਿੰਗ ਦੀ ਪ੍ਰਧਾਨਗੀ ਦੋਵੇਂ ਦਿਨ ਕ੍ਰਮਵਾਰ ਸਾਥੀ ਸੁਖਪ੍ਰੀਤ ਸਿੰਘ ਜੌਹਲ ਅਤੇ ਸਾਥੀ ਸੁੱਚਾ ਸਿੰਘ ਅਜਨਾਲਾ ਨੇ ਕੀਤੀ। ਮੀਟਿੰਗ ਵਿੱਚ ਪਾਰਟੀ ਦੇ ਪੋਲਿਟ ਬਿਊਰੋ ਮੈਂਬਰ ਕਾਮਰੇਡ ਨਿਲੋਤਪਾਲ ਬਾਸੂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੇ ਆਰੰਭ ਵਿੱਚ ਵਿਛੜੇ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।  ਮੀਟਿੰਗ ਵਿੱਚ ਹੋਏ ਫੈਸਲੇ ਮੁਤਾਬਕ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਐਲਾਨ ਕੀਤਾ ਕਿ ਸੀ.ਪੀ.ਆਈ.(ਐਮ) ਜਲੰਧਰ ਲੋਕ ਸਭਾ ਸੀਟ ਲੜੇਗੀ ਅਤੇ ਇਸ ਸੀਟ ਤੋਂ ਉਮੀਦਵਾਰ ਮਾਸਟਰ ਪਰਸ਼ੋਤਮ ਲਾਲ ਬਿਲਗਾ ਹੋਣਗੇ।

ਉਨ੍ਹਾਂ ਕਿਹਾ ਕਿ ਪਾਰਟੀ ਦੇ ਪਹਿਲਾਂ ਕੀਤੇ ਫੈਸਲੇ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਦੀ ਲੋਕ ਸਭਾ ਸੀਟ ਲੜੀ ਜਾਵੇਗ। ਇਸ ਸੀਟ ਲਈ ਉਮੀਦਵਾਰ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਕਾਮਰੇਡ ਸੇਖੋਂ ਨੇ ਕਿਹਾ ਕਿ ਜਲੰਧਰ ਸੀਟ ਦੀ ਚੋਣ ਮੁਹਿੰਮ ਨੂੰ ਯੋਜਨਾਬੱਧ ਢੰਗ ਨਾਲ ਚਲਾਉਣ ਲਈ ਅਗਲੇ ਮਹੀਨੇ ਅਪ੍ਰੈਲ ਦੇ ਦੂਜੇ ਹਫਤੇ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਇਕੱਠ ਕਰਕੇ ਵਿਧਾਨ ਸਭਾ ਹਲਕਿਆਂ ਦੇ ਮੁਤਾਬਕ ਡਿਊਟੀਆਂ ਲਗਾ ਦਿੱਤੀਆਂ ਜਾਣਗੀਆਂ। ਇਸ ਇਕੱਠ ਵਿੱਚ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੀ ਸ਼ਾਮਲ ਹੋਵੇਗੀ।

ਇਸ ਮੌਕੇ ‘ਤੇ ਪਾਰਟੀ ਦੇ ਪੋਲਿਟ ਬਿਊਰੋ ਮੈਂਬਰ ਕਾਮਰੇਡ ਨਿਲੋਤਪਾਲ ਬਾਸੂ ਨੇ ਬੋਲਦਿਆਂ ਕਿਹਾ ਕਿ ਅੱਜ ਭਾਜਪਾ ਦੇਸ਼ ਦੇ ਅਸਲ ਮੁੱਦਿਆਂ ਰੋਟੀ-ਰੋਜੀ ਸਮੇਤ ਭ੍ਰਿਸ਼ਟਾਚਾਰ , ਬੇਕਾਰੀ , ਮਹਿੰਗਾਈ , ਭੁੱਖਮਰੀ ਆਦਿ ਤੋਂ ਧਿਆਨ ਲਾਂਭੇ ਕਰਨ ਲਈ ਧਰਮ , ਜਾਤ ਜਿਹੇ ਫਿਰਕੂ ਪੱਤੇ ਖੇਡ ਕੇ ਮੁੜ ਸੱਤਾ ‘ਤੇ ਕਾਬਜ਼ ਹੋਣ ਲਈ ਯਤਨ ਕਰ ਰਹੀ ਹੈ ਪਰੰਤੂ ਜ਼ਮੀਨੀ ਹਕੀਕਤਾਂ ਭਾਜਪਾ-ਆਰ.ਐਸ.ਐਸ. ਦੇ ਬਿਲਕੁਲ ਉਲਟ ਹਨ। ਹਿਮਾਚਲ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਵਿੱਚ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ, ਆਗੂਆਂ ਨੂੰ ਜਬਰੀ ਤੇ ਲਾਲਚ ਦੇ ਕੇ ਆਪਣੇ ਨਾਲ ਜੋੜ ਰਹੀ ਹੈ ਇਸ ਤੋਂ ਸਪੱਸ਼ਟ ਹੈ ਕਿ ਭਾਜਪਾ ਦੀ ਜਨਤਾ ਵਿੱਚੋਂ ਆਧਾਰ ਖੁਰ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦਲਿਤ , ਘੱਟ ਗਿਣਤੀਆਂ ਅਤੇ ਕਿਸਾਨ ਵਿਰੋਧੀ ਹੋਣ ਦੇ ਨਾਲ ਨਾਲ ਤਾਨਾਸ਼ਾਹੀ ਰਵੱਈਏ ਵਾਲੀ ਅਤੇ ਤਾਕਤਾਂ ਦੇ ਕੇਂਦਰੀਕਰਨ ਦੀ ਕੱਟੜ ਆਲੰਬਰਦਾਰ ਹੈ। ਇੰਨ੍ਹਾਂ ਹਾਲਤਾਂ ਵਿੱਚ ਸੀ.ਪੀ.ਆਈ (ਐਮ) ਦੀ ਪੰਜਾਬ ਦੇ ਸੰਦਰਭ ਵਿੱਚ ਯਤਨ ਹੋਵੇਗਾ ਕਿ ਸਾਰੀਆਂ ਧਰਮ ਨਿਰਪੱਖ , ਜਮਹੂਰੀ , ਦੇਸ਼ ਭਗਤਕ ਤਾਕਤਾਂ ਨੂੰ ਇਕੱਠਾ ਕਰਕੇ ਭਾਜਪਾ ਸਮੇਤ ਹਰ ਤਰ੍ਹਾਂ ਦੀਆਂ ਫਿਰਕੂ ਨੂੰ ਜਨਤਾ ਵਿੱਚੋਂ ਨਿਖੇੜ ਕੇ ਮਾਤ ਦਿੱਤੀ ਜਾਵੇ।ਕਾਮਰੇਡ ਸੇਖੋਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਦਿਨ ਬ ਦਿਨ ਨਿੱਘਰਦੀ ਜਾ ਰਹੀ ਹੈ। ਅਮਨ ਕਾਨੂੰਨ ਅਤੇ ਨਸ਼ਿਆਂ ਦੇ ਮਾਮਲੇ ਵਿੱਚ  ਸਥਿਤੀ ਚਿੰਤਾਜਨਕ ਹੈ

ਅਤੇ ਸਰਕਾਰ ਇਸ ਪਾਸੇ ਬਿਲਕੁਲ ਵੀ ਗੰਭੀਰ ਨਹੀਂ। ਗੁਰਦਾਸਪੁਰ ਜੇਲ੍ਹ ਦੀ ਘਟਨਾ ਇਸ ਦੀ ਤਾਜ਼ਾ ਮਿਸਾਲ ਹੈ।ਕਾਮਰੇਡ ਸੇਖੋਂ ਨੇ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਜੀ ਦੇ ਸਹੀਦੀ ਦਿਹਾੜੇ ‘ਤੇ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ ਜਿਸ ਵਿੱਚ ਜਨਵਾਦੀ ਨੌਜਵਾਨ ਸਭਾ ਦੇ ਪੰਜਾਬ ਭਰ ਵਿੱਚੋਂ ਨੌਜਵਾਨਾਂ ਤੋਂ ਇਲਾਵਾ ਪਾਰਟੀ ਦੇ ਹੁਸ਼ਿਆਰਪੁਰ , ਨਵਾਂ ਸ਼ਹਿਰ ਜ਼ਿਲਿਆਂ ਦੇ ਸਾਥੀ ਵੀ ਸ਼ਮੂਲੀਅਤ ਕਰਨਗੇ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸਬੰਧੀ ਪੰਜਾਬ ਪੱਧਰ ਦੀ ਮੀਟਿੰਗ 22 ਮਾਰਚ ਨੂੰ ਲੁਧਿਆਣਾ ਪਾਰਟੀ ਦਫ਼ਤਰ ਵਿਖੇ ਸਵੇਰੇ 11 ਵਜੇ ਹੋਵੇਗੀ।  ਮੀਟਿੰਗ ਵਿੱਚ ਹੋਰ ਕੀਤੇ ਫ਼ੈਸਲੇ ਵਿੱਚ ਲੋਕ ਲਹਿਰ ਮਾਸਿਕ ਦਾ ਜਨਰਲ ਮੈਨੇਜਰ ਸਾਥੀ ਬੁੱਧ ਸਿੰਘ ਲੁਧਿਆਣਾ ਨੂੰ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਪਾਰਟੀ ਦੁਆਰਾ ਬਹੁਤ ਪਹਿਲਾਂ ਸੂਬਾ ਕਮੇਟੀ ਮੀਟਿੰਗ ਵਿੱਚ ਚੰਦਰ ਸ਼ੇਖਰ ਨੂੰ ਪਬਲਿਕ ਨਿਖੇਧੀ ਕੀਤੇ ਜਾਣ ਦੀ ਸਜ਼ਾ ਸਬੰਧੀ ਉਸ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੀ ਸਮੁੱਚੀ ਮੀਟਿੰਗ ਨੇ ਸਰਬ ਸੰਮਤੀ ਨਾਲ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article सिद्धू मूसेवाला के घर गूंजी किलकारी, मां चरण कौर ने बेटे को दिया जन्म, पिता ने शेयर की तस्वीर सिद्धू मूसेवाला के घर गूंजी किलकारी, मां चरण कौर ने बेटे को दिया जन्म, पिता ने शेयर की तस्वीर
Next Article लोकसभा चुनाव-2024 : जिले के सभी चुनाव क्षेत्रों में की जानेवाली चुनावी रैलियों एवं समागमों के लिए अनुमति सैल स्थापित – जिला चुनाव अधिकारी लोकसभा चुनाव-2024 : जिले के सभी चुनाव क्षेत्रों में की जानेवाली चुनावी रैलियों एवं समागमों के लिए अनुमति सैल स्थापित – जिला चुनाव अधिकारी
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?