ਕਰਤਾਰਪੁਰ 12 ਸਤੰਬਰ( ਜਸਵੰਤ ਵਰਮਾ) ਮੀਂਹ ਤੋਂ ਬਾਅਦ ਜਗ੍ਹਾ ਜਗ੍ਹਾ ਪਾਣੀ ਖੜ੍ਹਾ ਹੋਣ ਕਾਰਨ ਡੇਗੂ ਦੇ ਮੱਛਰ ਦੀ ਪੈਦਾਵਾਰ ਵਧਣ ਦਾ ਖਤਰਾ ਵੱਧ ਗਿਆ ਹੈ ।ਅਜਿਹੇ ਹਾਲਾਤ ਵਿੱਚ ਆਮ ਲੋਕਾਂ ਦਾ ਡੇਗੂ ਪ੍ਰਤੀ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਇਸ ਤੋਂ ਬਚਿਆ ਜਾ ਸਕੇ ।ਇਸ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਜਲੰਧਰ ਡਾ. ਰਮਨ ਗੁਪਤ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਕਰਤਾਰਪੁਰ ਵਿਖੇ “ਹਰ ਸ਼ੁਕੱਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਗੁਲਾਬ ਦੇਵੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਡੇਂਗੂ ਲਰਵੇ ਦੀ ਜਾਂਚ ਕੀਤਾ ਗਿਆ ਅਤੇ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਗਿਆ ।
ਇਸ ਮੌਕੇ ਡਾ. ਜੈਕਸਨ, ਬੀ.ਈ.ਈ. ਰਾਕੇਸ਼ ਸਿੰਘ, ਸੀ.ਐਚ.ਓ. ਡਾ ਕਾਨਵ ਸਿਹਤ ਇੰਸ. ਕੇਵਲ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ ਸਿਹਤ ਵਰਕਰ ਸੁਖਰਾਜ ਸਿੰਘ, ਪ੍ਰਗਟ ਸਿੰਘ ਅਤੇ ਆਸ਼ਾ ਆਦਿ ਵੱਲੋਂ ਜਾਗਰੂਕ ਕੀਤਾ ਗਿਆ । ਡਾ ਜੈਕਸਨ ਨੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਜੋੜਾਂ ‘ਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਮਸੂੜਿਆਂ ਤੇ ਨੱਕ ‘ਚੋਂ ਖੂਨ ਵਗਣਾ ਆਦਿ ਡੇਂਗੂ ਦੇ ਲੱਛਣ ਹਨ ਅਤੇ ਅਜਿਹੇ ਲੱਛਣ ਦਿੱਸਣ ‘ਤੇ ਡੇਂਗੂ ਦੀ ਜਾਂਚ ਯਕੀਨੀ ਬਣਾਈ ਜਾਵੇ। ਬੀ.ਈ.ਈ. ਰਾਕੇਸ਼ ਸਿੰਘ ਨੇ ਦੱਸਿਆ ਕਿ ਡੇਗੂ ਦੇ ਮੱਛਰ ਦੀ ਰੋਕਥਾਮ ਲਈ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਣਾ ਚਾਹੀਦਾ ਹੈ, ਫਰਿਜਾਂ ਦੀਆਂ ਟਰੇਆਂ ਵਿਚਲਾ ਪਾਣੀ ਕੱਢ ਕੇ ਟਰੇਅ ਨੂੰ ਸਾਫ ਕਰਨਾ ਚਾਹੀਦਾ ਹੈ। ਗਮਲਿਆਂ, ਟਾਇਰਾਂ, ਟੁੱਟੇ-ਭੱਜੇ ਬਰਤਨਾਂ ਆਦਿ ਵਿੱਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਘਰਾਂ ਦੀਆਂ ਛੱਤਾਂ ਤੇ ਪਾਣੀ ਖੜ੍ਹਾ ਨਾ ਹੋਣ ਦਿਓ ।