ਯੁਵਾ ਮੋਰਚਾ ਭਾਜਪਾ ਦੀ ਰੀੜ੍ਹ ਦੀ ਹੱਡੀ ਹੈ,ਵਰਕਰ ਲੋਕ ਸੇਵਾ ਦੀ ਮਿਸਾਲ ਕਾਇਮ ਕਰਨ-ਵਿਜੇ ਸਾਂਪਲਾ
ਕਪੂਰਥਲਾ (ਗੌਰਵ ਮੜੀਆ ) ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਨੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਮੁਲਾਕਾਤ ਕਰਕੇ ਯੁਵਾ ਮੋਰਚਾ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਮੇਤ ਕਈ ਅਹਿਮ ਮੁੱਦਿਆਂ ਤੇ ਚਰਚਾ ਕੀਤੀ।ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਯੁਵਾ ਮੋਰਚਾ ਦੇ ਵਰਕਰਾਂ ਦੀ ਜ਼ਿੰਮੇਵਾਰੀ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਹੁਣ ਤੋਂ ਹੀ ਪਾਰਟੀ ਨੂੰ ਮਜ਼ਬੂਤ ਬਣਾਉਣ।ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਲਿਜਾਣ ਲਈ ਕੰਮ ਕੀਤਾ ਜਾਵੇ।ਸਾਂਪਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਰਕਰ ਆਧਾਰਿਤ ਪਾਰਟੀ ਹੈ।
ਵਰਕਰਾਂ ਦੀ ਮਿਹਨਤ ਸਦਕਾ ਹੀ ਅੱਜ ਭਾਰਤੀ ਜਨਤਾ ਪਾਰਟੀ ਦੁਨੀਆਂ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ।ਪਾਰਟੀ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿੱਚ ਨੌਜਵਾਨਾਂ ਦਾ ਯੋਗਦਾਨ ਸਭ ਤੋਂ ਵੱਧ ਰਿਹਾ ਹੈ।ਉਨ੍ਹਾਂਨੇ ਕਿਹਾ ਕਿ ਯੁਵਾ ਮੋਰਚਾ ਭਾਜਪਾ ਦੀ ਰੀੜ੍ਹ ਦੀ ਹੱਡੀ ਹੈ,ਵਰਕਰ ਲੋਕ ਸੇਵਾ ਦੀ ਮਿਸਾਲ ਕਾਇਮ ਕਰਨ।ਸਾਂਪਲਾ ਨੇ ਕਿਹਾ ਕਿ ਰਾਸ਼ਟਰ ਨਿਰਮਾਣ ਚ ਸਿਰਫ ਭਾਜਪਾ ਹੀ ਸਰਗਰਮ ਭੂਮਿਕਾ ਨਿਭਾ ਰਹੀ ਹੈ, ਬਾਕੀ ਸਾਰੀਆਂ ਸਿਆਸੀ ਪਾਰਟੀਆਂ ਇਸ ਤੋਂ ਵਿਰੋਧੀ ਹਨ।ਉਨ੍ਹਾਂ ਕਿਹਾ ਕਿ 2014 ਤੋਂ ਬਾਅਦ ਦੇਸ਼ ਵਿੱਚ ਹਰ ਵਰਗ ਦੇ ਲੋਕ ਸੁਰੱਖਿਅਤ ਮਹਿਸੂਸ ਕਰ ਰਹੇ ਹਨ।ਇਸ ਮੌਕੇ ਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਨੇ ਕਿਹਾ ਕਿ ਭਾਜਪਾ ਨੌਜਵਾਨਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਵਾਲੀ ਪਾਰਟੀ ਹੈ। ਵਰਕਰਾਂ ਦਾ ਸਨਮਾਨ ਭਾਜਪਾ ਵਿੱਚ ਹੀ ਸੰਭਵ ਹੈ।

