ਕਪੂਰਥਲਾ 3 ਅਪ੍ਰੈਲ (ਗੌਰਵ ਮੜੀਆ) ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 29 ਮਾਰਚ ਤੋਂ 4 ਅਪ੍ਰੈਲ ਤੱਕ ਸ਼ਾਲੀਮਾਰ ਬਾਗ ਵਿਖੇ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਦੌਰਾਨ ਸ਼ਿਵ ਸੈਨਾ ਊਧਵ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ, ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਪੰਡਿਤ ਦੀ ਅਗਵਾਈ ਹੇਠ ਸ਼ਿਵ ਸੈਨਿਕਾਂ ਨੇ ਪਹੁੰਚ ਕੇ ਵਿਸ਼ਵ ਪ੍ਰਸਿੱਧ ਸਾਧਵੀ ਕਾਲਿੰਦੀ ਭਾਰਤੀ ਜੀ ਦੀ ਕਥਾ ਸੁਣੀ।ਇਸ ਦੌਰਾਨ ਓਮਕਾਰ ਕਾਲੀਆ ਨੇ ਕਿਹਾ ਕਿ ਵਿਰਾਸਤੀ ਸ਼ਹਿਰ ਵਿੱਚ ਧਾਰਮਿਕ ਅਤੇ ਸਮਾਜਿਕ ਕਾਰਜ ਕਰਨ ਵਾਲੀਆਂ ਸੰਸਥਾਵਾਂ ਦੀ ਕੋਈ ਕਮੀ ਨਹੀਂ ਹੈ।ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਇਹ ਸੰਸਥਾਵਾਂ ਸਮਾਜਿਕ ਬਰਾਬਰੀ ਲਈ ਸਹਿਯੋਗ ਕਰਦੀਆਂ ਹਨ।ਸ਼ਹਿਰ ਦੀ ਅਜਿਹੀ ਹੀ ਇਕ ਸੰਸਥਾ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਹੈ,ਜੋ ਸਮੇਂ-ਸਮੇਂ ਤੇ ਧਾਰਮਿਕ ਪ੍ਰੋਗਰਾਮ ਆਯੋਜਿਤ ਕਰ ਕੇ ਲੋਕਾਂ ਨੂੰ ਧਰਮ ਦੇ ਮਾਰਗ ਨਾਲ ਜੋੜ ਕੇ ਸਮਾਜ ਵਿੱਚ ਧਰਮ ਦਾ ਪ੍ਰਚਾਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਆਪਣੇ ਮੁੱਖ ਉਦੇਸ਼ ਸਮਾਜ ਦੇ ਉਨ੍ਹਾਂ ਲੋਕਾਂ ਨੂੰ ਧਾਰਮਿਕ ਕਾਰਜਾਂ ਨਾਲ ਜੋੜਨਾ ਜੋ ਪੁੰਨ ਅਤੇ ਨੇਕ ਕੰਮਾਂ ਨਾਲ ਨਹੀਂ ਜੁੜ ਸਕੇ ਹਨ।ਇਸ ਦੇ ਨਾਲ ਹੀ ਲੋਕਾਂ ਨੂੰ ਅਧਿਆਤਮਿਕ ਵਿਕਾਸ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਜਾਗਰੂਕ ਕਰਨਾ ਅਤੇ ਲੋਕਾਂ ਵਿੱਚ ਭਾਈਚਾਰਕ ਸਾਂਝ ਅਤੇ ਧਰਮ ਦਾ ਪ੍ਰਚਾਰ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ।ਕਾਲੀਆ ਨੇ ਕਿਹਾ ਕਿ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਲੋਕਾਂ ਨੂੰ ਧਾਰਮਿਕ ਗਤੀਵਿਧੀਆਂ ਨਾਲ ਜੋੜਨਾ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਸਮਾਜਿਕ ਏਕਤਾ ਅਤੇ ਸਥਿਰਤਾ ਵਧਦੀ ਹੈ।ਉਨ੍ਹਾਂ ਕਿਹਾ ਕਿ ਧਰਮ ਲੋਕਾਂ ਨੂੰ ਇਕੱਠੇ ਲਿਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਸੀ ਤਾਲਮੇਲ ਅਤੇ ਸੰਚਾਰ ਕਰਨ ਦੀ ਇਜਾਜ਼ਤ ਦਿੰਦਾ ਹੈ।ਇਸ ਨਾਲ ਲੋਕਾਂ ਵਿੱਚ ਪਵਿੱਤਰ ਭਾਵਨਾ ਪੈਦਾ ਹੁੰਦੀ ਹੈ ਅਤੇ ਮਾਨਸਿਕ ਤਣਾਅ ਘੱਟ ਹੁੰਦਾ ਹੈ।
ਧਰਮ ਮਨੁੱਖ ਦੀ ਸ਼ਖ਼ਸੀਅਤ ਦਾ ਵਿਕਾਸ ਕਰਦਾ ਹੈ।ਧਰਮ ਲੋਕਾਂ ਨੂੰ ਖੁਸ਼ੀ ਅਤੇ ਖੁਸ਼ਹਾਲੀ ਦੇ ਲਈ ਧਾਰਮਿਕ ਨਿਯਮਾਂ ਦੇ ਅਨੁਸਾਰ ਚੱਲਣ ਲਈ ਪ੍ਰੇਰਿਤ ਕਰਦਾ ਹੈ।ਉਨ੍ਹਾਂ ਕਿਹਾ ਕਿ ਧਰਮ ਲੋਕਾਂ ਵਿੱਚ ਸਮਾਜਿਕ ਏਕਤਾ ਅਤੇ ਸਥਿਰਤਾ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ। ਧਰਮ ਲੋਕਾਂ ਨੂੰ ਇਕੱਠੇ ਹੋਣ ਅਤੇ ਪੂਜਾ ਕਰਨ ਦਾ ਮੌਕਾ ਦਿੰਦਾ ਹੈ।ਧਰਮ ਲੋਕਾਂ ਨੂੰ ਇੱਕ ਦੂਜੇ ਪ੍ਰਤੀ ਸਹਿਣਸ਼ੀਲਤਾ ਅਤੇ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦਾ ਹੈ।ਉਨ੍ਹਾਂ ਕਿਹਾ ਕਿ ਧਰਮ ਲੋਕਾਂ ਨੂੰ ਆਪਣੇ ਧਰਮ ਬਾਰੇ ਹੋਰ ਜਾਣਨ ਅਤੇ ਦੂਜੇ ਧਰਮਾਂ ਪ੍ਰਤੀ ਸਤਿਕਾਰ ਕਰਨ ਲਈ ਪ੍ਰੇਰਿਤ ਕਰਦਾ ਹੈ।ਇਸ ਮੌਕੇ ਅਨੇਕਾਂ ਸ਼ਿਵ ਸੈਨਿਕ ਮੌਜੂਦ ਸਨ।

