ਜਲੰਧਰ 27 ਦਸੰਬਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਜੀ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਪੂਰੇ ਉੱਤਰੀ ਭਾਰਤ ਵਿਚ 2 ਅਤੇ 6 ਜਨਵਰੀ ਦੀਆਂ ਮਾਝੇ ਅਤੇ ਮਾਲਵੇ ਦੀਆਂ ਰੈਲੀਆਂ ਸਬੰਧੀ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹਨਾਂ ਤਿਆਰੀਆਂ ਸਬੰਧੀ ਨੁੱਕੜ ਮੀਟਿੰਗਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਸੇ ਹੀ ਤਰਜ਼ ਤੇ ਅੱਜ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਅਤੇ ਜਿਲਾ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਜਲੰਧਰ ਜਿਲੇ ਦੇ ਜੌਨ ਲੋਹੀਆਂ ਖਾਸ ਵਿਖੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ
ਜਿਨਾ ਵਿੱਚ ਪਿੰਡ ਮੰਡਾਲਾ ਛੰਨਾਂ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦਿਵਾਉਣ ਲਈ , ਬੇ ਰੋਜ਼ਗਾਰੀ ਦੂਰ ਕਰਨ ਲਈ,ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ ਘੱਟ 10 ਹਜ਼ਾਰ ਰੂ ਬੁਡਾਪਾ ਪੈਂਸ਼ਨ ਲੈਣ ਲਈ ,ਫਸਲਾਂ ਦੇ ਲਾਹੇਵੰਦ ਭਾਅ ਲੈਣ ਲਈ ,ਭਾਰਤ ਨੂੰ WTO ਦੀਆਂ ਨੀਤੀਆਂ ਤੋਂ ਬਾਹਰ ਕਰਨ ਲਈ ,ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ ,ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ ਲਈ ,ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣ ਲਈ,
ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ ਵਾਸਤੇ , ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਲੈਣ ਵਾਸਤੇ ,ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣ ਵਾਸਤੇ , ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ ਰੱਦ ਕਰਵਾਉਣ ਵਾਸਤੇ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀ ਨੂੰ ਸਰਕਾਰੀ ਨੌਕਰੀ ਦਿਵਾਉਣ ਵਾਸਤੇ , ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਲੈਣ ਵਾਸਤੇ ਅਤੇ ਹੋਰ ਬਹੁਤ ਸਾਰੀਆਂ ਮੰਨੀਆਂ ਹੋਈਆਂ ਮੰਗਾ ਨੂੰ ਲੇ ਕੇ ਕਿਸਾਨ ਸਯੁੰਕਤ ਮੋਰਚਾ (ਗੈਰ ਰਾਜਨੀਤਕ) ਅਤੇ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਦੇ ਤਾਲਮੇਲ ਨਾਲ 2 ਜਨਵਰੀ ਨੂੰ ਮਾਝੇ ਦੇ ਇਲਾਕੇ ਵਿਚ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਅਤੇ 6 ਜਨਵਰੀ ਨੂੰ ਮਾਲਵੇ ਦੇ ਬਰਨਾਲਾ ਜ਼ਿਲ੍ਹੇ ਵਿੱਚ ਮਹਾ ਰੇਲੀਆਂ ਕੀਤੀਆਂ ਜਾ ਰਹੀਆਂ ਹਨ
ਜਿਨਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਰੈਲੀ ਦੇ ਰੂਪ ਵਿੱਚ ਸ਼ਮੂਲੀਅਤ ਕਰਨਗੇ ।ਇਸ ਕਰਕੇ ਉਹਨਾਂ ਹਰੇਕ ਵਰਗ ਨੂੰ ਇਹਨਾਂ ਰੈਲੀਆਂ ਵਿੱਚ ਪੁੱਜਣ ਦਾ ਸੱਦਾ ਦਿੱਤਾ । ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ , ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਜਿਲਾ ਸਕੱਤਰ ਜਰਨੈਲ ਸਿੰਘ ਰਾਮੇ,ਜਗਿੰਦਰ ਸਿੰਘ ਮਡਾਲਾ ਛੰਨਾਂ ਅਤੇ ਇਹਨਾਂ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਅਤੇ ਬੀਬੀਆਂ ਹਾਜ਼ਰ ਸਨ।

