By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪਰਾਲੀ ਪ੍ਰਬੰਧਨ ’ਚ ਬਲਾਕ ਫਿਲੌਰ ਦੇ ਕਿਸਾਨ ਬਣੇ ਰਾਹ ਦਸੇਰਾ, ਹਾਈਟੈਕ ਮਸ਼ੀਨਰੀ ਨਾਲ ਕਰ ਰਹੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪਰਾਲੀ ਪ੍ਰਬੰਧਨ ’ਚ ਬਲਾਕ ਫਿਲੌਰ ਦੇ ਕਿਸਾਨ ਬਣੇ ਰਾਹ ਦਸੇਰਾ, ਹਾਈਟੈਕ ਮਸ਼ੀਨਰੀ ਨਾਲ ਕਰ ਰਹੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ
Jalandhar

ਪਰਾਲੀ ਪ੍ਰਬੰਧਨ ’ਚ ਬਲਾਕ ਫਿਲੌਰ ਦੇ ਕਿਸਾਨ ਬਣੇ ਰਾਹ ਦਸੇਰਾ, ਹਾਈਟੈਕ ਮਸ਼ੀਨਰੀ ਨਾਲ ਕਰ ਰਹੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ

Talk Hindustan
Last updated: 2023/10/11 at 6:14 PM
Talk Hindustan
Share
4 Min Read
ਪਰਾਲੀ ਪ੍ਰਬੰਧਨ ’ਚ ਬਲਾਕ ਫਿਲੌਰ ਦੇ ਕਿਸਾਨ ਬਣੇ ਰਾਹ ਦਸੇਰਾ, ਹਾਈਟੈਕ ਮਸ਼ੀਨਰੀ ਨਾਲ ਕਰ ਰਹੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ
SHARE

ਡਿਪਟੀ ਕਮਿਸ਼ਨਰ ਵੱਲੋਂ ਹੋਰਨਾਂ ਕਿਸਾਨਾਂ ਨੂੰ ਵੀ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦਾ ਲਾਭ ਲੈਣ ਦੀ ਅਪੀਲ

ਫਿਲੌਰ /ਜਲੰਧਰ, 11 ਅਕਤੂਬਰ : ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਬਲਾਕ ਫਿਲੌਰ ਦੇ ਕਿਸਾਨ ਪਰਾਲੀ ਪ੍ਰਬੰਧਨ ਵਿੱਚ ਹੋਰਨਾਂ ਲਈ ਰਾਹ ਦਸੇਰਾ ਬਣਨ ਲੱਗੇ ਹਨ। ਇਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਨਾ ਸਿਰਫ਼ ਵਾਤਾਵਰਣ ਸੰਭਾਲ ਵਿੱਚ ਯੋਗਦਾਨ ਪਾਇਆ ਹੈ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਇਆ ਹੈ।

ਪਿੰਡ ਮੋਤੀਪੁਰ ਖਾਲਸਾ ਦੇ ਪ੍ਰਗਤੀਸ਼ੀਲ ਕਿਸਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਅੱਗ ਲਾਏ ਬਿਨਾਂ ਖੇਤੀ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਝੋਨਾ ਵੱਢਣ ਤੋਂ ਬਾਅਦ ਸਮੁੱਚੀ 100 ਏਕੜ ਜ਼ਮੀਨ ਵਿੱਚ ਮਲਚਰ ਫੇਰਨ ਉਪਰੰਤ ਆਰ.ਐਮ.ਬੀ. ਪੁਲਾਓ ਨਾਲ ਪਰਾਲੀ ਨੂੰ ਖੇਤਾਂ ਵਿੱਚ ਦੱਬ ਕੇ ਆਲੂ ਬੀਜਿਆ ਜਾਂਦਾ ਹੈ।

ਅਗਾਂਹਵਧੂ ਕਿਸਾਨ ਨੇ ਕਿਹਾ ਕਿ ਇਸ ਨਾਲ ਜਿਥੇ ਪਰਾਲੀ ਨੂੰ ਅੱਗ ਲਾਉਣ ਦੀ ਲੋੜ ਨਹੀਂ ਪੈਂਦੀ ਉਥੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਇਸ ਤੋਂ ਇਲਾਵਾ ਰਸਾਇਣਿਕ ਖਾਦਾਂ ਦੀ ਵਰਤੋਂ ਪਹਿਲਾਂ ਨਾਲੋਂ ਘੱਟ ਕਰਨੀ ਪੈ ਰਹੀ ਹੈ। ਇਸੇ ਤਰ੍ਹਾਂ ਪਿੰਡ ਮੁਠੱਡਾ ਖੁਰਦ ਦੇ ਕਿਸਾਨ ਸਤਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਸਗੋਂ 20 ਏਕੜ ਜ਼ਮੀਨ ਵਿੱਚ ਸੁਪਰਸੀਡਰ ਨਾਲ ਬਿਜਾਈ ਕੀਤੀ ਜਾਂਦੀ ਹੈ।

ਕਿਸਾਨ ਨੇ ਦੱਸਿਆ ਕਿ ਸੁਪਰਸੀਡਰ ਮਸ਼ੀਨ ਦੀ ਮਦਦ ਨਾਲ ਕਿਸਾਨਾਂ ਨੂੰ ਦੁੱਗਣਾ ਫਾਇਦਾ ਹੋ ਰਿਹਾ ਹੈ। ਇਸ ਨਾਲ ਕਿਸਾਨ ਸਿਰਫ਼ ਇਕ ਘੰਟੇ ਵਿੱਚ ਇਕ ਏਕੜ ਜ਼ਮੀਨ ਵਿੱਚ ਕਣਕ ਦੀ ਬਿਜਾਈ ਕਰ ਸਕਦੇ ਹਨ ਅਤੇ ਪਰਾਲੀ ਨੂੰ ਸਾੜਨ ਦੀ ਜ਼ਰੂਰਤ ਵੀ ਨਹੀਂ ਪੈਂਦੀ।

ਪਿੰਡ ਰਾਜਪੁਰਾ ਦੇ ਕਿਸਾਨ ਜਸਵਿੰਦਰ ਸਿੰਘ, ਜੋ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਲਾਏ ਬਿਨਾਂ ਖੇਤੀ ਕਰ ਰਹੇ ਹਨ, ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੀ 20 ਏਕੜ ਜ਼ਮੀਨ ਵਿੱਚ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੁਪਰਸੀਡਰ ਮਸ਼ੀਨ ਰਾਹੀਂ ਪਰਾਲੀ ਨੂੰ ਸਾੜੇ ਬਿਨਾਂ ਸਿੱਧਾ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਪਿੰਡ ਹਰੀਪੁਰ ਖਾਲਸਾ ਦੇ ਕਿਸਾਨ ਪਰਮਜੀਤ ਮੱਲ ਨੇ ਦੱਸਿਆ ਕਿ ਉਹ ਸੁਪਰ ਐਸ.ਐਮ.ਐਸ. ਨਾਲ ਝੋਨੇ ਦੀ ਕਟਾਈ ਕਰਕੇ ਬਾਅਦ ਵਿੱਚ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਦੇ ਹਨ ਅਤੇ ਪਿਛਲੇ 7 ਸਾਲਾਂ ਤੋਂ ਲਗਾਤਾਰ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁੰਦੇ ਆ ਰਹੇ ਹਨ।

ਇਸੇ ਪਿੰਡ ਦੇ ਕਿਸਾਨ ਪਰਵਿੰਦਰ ਸਿੰਘ ਵੱਲੋਂ 25 ਏਕੜ ਜ਼ਮੀਨ ਵਿੱਚ ਬੀਜੇ ਝੋਨੇ ਦੀ ਪਰਾਲੀ ਪਸ਼ੂਆਂ ਦੇ ਚਾਰੇ ਲਈ ਚੁਕਵਾ ਕੇ ਬਾਅਦ ਵਿੱਚ ਰੋਟਾਵੇਟਰ ਨਾਲ ਫ਼ਸਲ ਦੀ ਬਿਜਾਈ ਕੀਤੀ ਜਾਂਦੀ ਹੈ। ਕਿਸਾਨ ਨੇ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਉਹ ਪਰਾਲੀ ਨੂੰ ਬਿਨਾਂ ਸਾੜੇ ਇਸ ਦਾ ਪ੍ਰਬੰਧਨ ਕਰਦੇ ਆ ਰਹੇ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿਥੇ ਮਨੁੱਖੀ ਸਿਹਤ ਅਤੇ ਵਾਤਾਵਰਣ ’ਤੇ ਮਾੜਾ ਅਸਰ ਪੈਂਦਾ ਹੈ ਉਥੇ ਫ਼ਸਲਾਂ ਲਈ ਲਾਹੇਵੰਦ ਜ਼ਮੀਨ ਵਿੱਚ ਮੌਜੂਦ ਕਈ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ।

ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਇਸ ਸਾਲ ਪਹਿਲਾਂ ਹੀ 5618 ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ, ਸਹਿਕਾਰੀ ਸਭਾਵਾਂ, ਗਰੁੱਪਾਂ ਰਾਹੀਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 857 ਹੋਰ ਮਸ਼ੀਨਾਂ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 425 ਮਸ਼ੀਨਾਂ ਕਿਸਾਨਾਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।

Share This Article
Facebook Twitter Whatsapp Whatsapp Telegram Copy Link
Share
Previous Article ਸਮਾਣਾ ਦੇ ਨੰਬਰਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪਟਿਆਲਾ ਦੇ ਅਗਰਵਾਲ ਧਰਮਸ਼ਾਲਾ ਵਿਖੇ ਹੋਈ ਸਮਾਣਾ ਦੇ ਨੰਬਰਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪਟਿਆਲਾ ਦੇ ਅਗਰਵਾਲ ਧਰਮਸ਼ਾਲਾ ਵਿਖੇ ਹੋਈ
Next Article ਭਾਜਪਾ ਆਗੂਆਂ ਨੇ ਨਵ-ਨਿਯੁਕਤ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੂੰ ਕੀਤਾ ਸਨਮਾਨਿਤ ਭਾਜਪਾ ਆਗੂਆਂ ਨੇ ਨਵ-ਨਿਯੁਕਤ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੂੰ ਕੀਤਾ ਸਨਮਾਨਿਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?