ਜਲੰਧਰ 25 ਸਤੰਬਰ : ਸਰਕਾਰ ਲੰਬੜਦਾਰਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਤੁਰੰਤ ਪੂਰੇ ਨਹੀਂ ਤਾਂ ਯੂਨੀਅਨ ਵਲੋਂ ਵੱਡੇ ਪੱਧਰ ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਇਹ ਵਿਚਾਰ ਅੱਜ ਜਲੰਧਰ ਵਿਖੇ ਹੋਈ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਹਰਕੰਵਲ ਸਿੰਘ ਮੁੰਧ ਜਿਲ੍ਹਾ ਪ੍ਰਧਾਨ ਲੰਬੜਦਾਰ ਯੂਨੀਅਨ ਜਲੰਧਰ ਦਿਹਾਤੀ ਨੇਂ ਲੰਬੜਦਾਰਾਂ ਨਾਲ ਸਾਂਝੇ ਕੀਤੇ ।
ਉਹਨਾਂ ਕਿਹਾ ਕਿ ਸਰਕਾਰ ਨੇ ਯੂਨੀਅਨ ਦੇ ਆਗੂਆਂ ਨਾਲ਼ ਪਹਿਲਾਂ ਵਿਧਾਨ ਸਭਾ ਚੋਣਾਂ ਵੇਲੇ ਅਤੇ ਫ਼ਿਰ ਜਲੰਧਰ ਲੋਕ ਸਭਾ ਦੀ ਹੋਈ ਜਿਮਨੀ ਚੋਣ ਵਿੱਚ ਇਹ ਵਾਅਦਾ ਕੀਤਾ ਸੀ ਕਿ ਤੁਸੀਂ ਸਾਨੂੰ ਵੋਟਾਂ ਪਾਕੇ ਜਿਤਾਓ ਅਸੀਂ ਤੁਹਾਡੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ ਤੇ ਹਲ਼ ਕਰਾਂਗੇ ਪ੍ਰੰਤੂ ਸਰਕਾਰ ਨੇ ਚੋਣਾਂ ਜਿੱਤਣ ਤੋਂ ਬਾਅਦ ਲੰਬੜਦਾਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ।
ਜਿਸ ਕਾਰਨ ਲੰਬੜਦਾਰਾਂ ਦਾ ਸਰਕਾਰ ਪ੍ਰਤੀ ਗੁੱਸਾ ਵਧਦਾ ਹੀ ਜਾ ਰਿਹਾ ਹੈ।ਮੂੰਧ ਨੇ ਕਿਹਾ ਕਿ ਹੁਣ ਤਾਂ ਸਰਕਾਰ ਦੇ ਮੰਤਰੀ ਵੀ ਸਮਾਂ ਦੇਕੇ ਯੂਨੀਅਨ ਨੂੰ ਨਹੀਂ ਮਿਲ਼ ਰਹੇ ਜਿਸਤੋਂ ਸਰਕਾਰ ਦੀ ਲੰਬੜਦਾਰਾਂ ਪ੍ਰਤੀ ਬੇਰੁਖੀ ਜੱਗ ਜਾਹਿਰ ਹੋ ਗਈ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਡੀਆਂ ਮੰਗਾਂ ਨਾਂ ਮੰਨੀਆਂ
ਤਾਂ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸ਼ਮਰਾ ਦੇ ਦਿਸ਼ਾ ਨਿਰਦੇਸ਼ਾ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ ਦੀ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਸਾਰੇ ਲੰਬੜਦਾਰਾਂ ਨੂੰ ਲਾਮਬੰਦ ਕਰਕੇ ਇੱਕ ਵੜੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਸ਼੍ਰੀ ਗੁਰਦੇਵ ਲਾਲ਼ ਸ਼ਹਿਰੀ ਪ੍ਰਧਾਨ ਜਲੰਧਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਏ ਸਾਰੇ ਸਾਥੀਆਂ ਦਾ ਸਵਾਗਤ ਅਤੇ ਧੰਨਵਾਦ ਕੀਤਾ।
ਇਸ ਮੋਕੇ ਤੇ ਸ੍ਰ ਹਰਨੇਕ ਸਿੰਘ ਲੋਹੀਆਂ ਨੂੰ ਵਾਇਸ ਪ੍ਰਧਾਨ ਜਲੰਧਰ ਦਿਹਾਤੀ ਅਤੇ ਕੁਲਵੰਤ ਸਿੰਘ ਅਤੇ ਮਨਜੀਤ ਸਿੰਘ ਨੂੰ ਅਗਜੈਕਟਿਵ ਮੈਂਬਰ, ਸਵਰਨ ਸਿੰਘ ਨੂੰ ਪ੍ਰਧਾਨ ਭੋਗਪੁਰ ਅਤੇ ਸੁਖਵਿੰਦਰ ਰਾਮ ਜਲੰਧਰ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਸਿਰੋਪਾਉ ਸਾਹਿਬ ਦਿੱਤੇ ਗਏ।ਸ੍ਰ ਹਰਨੇਕ ਸਿੰਘ ਲੋਹੀਆਂ ਨੇ ਯੂਨੀਅਨ ਨੂੰ ਦਸ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ।
ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਤੇ ਲੰਬੜਦਾਰਾਂ ਦੀਆਂ ਮੰਗਾਂ ਦਾ ਇੱਕ ਮੰਗ ਪੱਤਰ ਮੇਜਰ ਡਾਕਟਰ ਅਮਿਤ ਮਹਾਜਨ ਏ ਡੀ ਸੀ ਜਲੰਧਰ ਨੂੰ ਦਿੱਤਾ ਗਿਆ ਅਤੇ ਜਲੰਧਰ ਜ਼ਿਲ੍ਹੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲੰਬੜਦਾਰਾਂ ਦਾ ਮਾਣ ਭੱਤਾ ਉਹਨਾਂ ਦੇ ਖਾਤਿਆਂ ਵਿੱਚ ਨਾਂ ਪਾਏ ਜਾਣ ਤੋਂ ਵੀ ਉਹਨਾਂ ਨੂੰ ਜਾਣੂ ਕਰਵਾਇਆ ਉਹਨਾਂ ਭਰੋਸਾ ਦਿੱਤਾ ਕਿ ਜਲਦੀ ਹੀ ਲੰਬੜਦਾਰਾਂ ਦੇ ਖਾਤਿਆਂ ਵਿੱਚ ਪਵਾ ਦਿੱਤਾ ਜਾਵੇਗਾ

