ਕਰਤਾਰਪੁਰ (ਜਸਵੰਤ ਵਰਮਾ ) ‘ਵਿਸ਼ਵ ਅੰਗ ਦਾਨ ਦਿਵਸ’ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ ਪੂਨਮ ਸੇਖੜੀ ਦੀ ਅਗਵਾਈ ਹੇਠ ਸੀ.ਐਚ.ਸੀ. ਦੇ ਸਮੂਹ ਕਰਮਚਾਰੀਆਂ ਵੱਲੋਂ ਅੰਗ ਦਾਨ ਕਰਨ ਦੀ ਸਹੁੰ ਚੁੱਕੀ ਗਈ। ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ‘ਵਿਸ਼ਵ ਅੰਗ ਦਾਨ ਦਿਵਸ’ ਨੂੰ ਮਨਾਉਣ ਦਾ ਮੁੱਖ ਮਕਸਦ ਅੰਗ ਦਾਨ ਸੰਬੰਧੀ ਜਾਗਰੂਕਤਾ ਫੈਲਾਉਂਦੇ ਹੋਏ ਲੋਕਾਂ ਨੂੰ ਅੰਗ ਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 13 ਅਗਸਤ ਨੂੰ ਅੰਗ ਦਾਨ ਦਿਵਸ ਮਨਾਇਆ ਜਾਂਦਾ ਹੈ। ਜਾਗਰੂਕਤਾ ਦੀ ਘਾਟ ਕਾਰਨ ਅੰਗ ਦਾਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਮਿੱਥ ਅਤੇ ਡਰ ਹਨ।
ਇਸ ਦਿਨ ਦਾ ਮਕਸਦ ਆਮ ਲੋਕਾਂ ਨੂੰ ਮੌਤ ਤੋਂ ਬਾਅਦ ਅੰਗ ਦਾਨ ਕਰਨ ਦੀ ਵਚਨਬੱਧਤਾ ਅਤੇ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ।
ਬੀ.ਈ.ਈ. ਰਾਕੇਸ਼ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਵੈ ਇੱਛਾ ਨਾਲ ਆਪਣੇ ਅੰਗ ਦਾਨ ਕਰਨਾ ਚਾਹੁੰਦਾ ਹੈ ਤਾਂ ਉਹ ਵੈਬ ਪੋਰਟਲ https://notto.abdm.gov.in/ ‘ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ । ਇਸ ਮੌਕੇ ਡਾ ਜੈਕਸਨ, ਡਾ ਅੰਜਲੀ, ਬੀ.ਬੀ.ਈ ਰਾਕੇਸ਼ ਸਿੰਘ, ਸੀਨੀਅਰ ਸਹਾਇਕ ਨਰਿੰਦਰ ਸਿੰਘ, ਸੁਰੇਸ਼ ਕੁਮਾਰ, ਸੰਦੀਪ ਕੁਮਾਰ, ਜਤਿੰਦਰ ਕੁਮਾਰ, ਅਸ਼ੋਕ ਕੁਮਾਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ

