ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਗ਼ਦਰੀ ਗੁਲਾਬ ਕੌਰ ਦੇ ਵਿਛੋੜੇ ਦੀ ਸ਼ਤਾਬਦੀ (1925-2025) ਨੂੰ ਸਮਰਪਿਤ 34ਵੇਂ ਗ਼ਦਰੀ ਬਾਬਿਆਂ ਦੇ ਮੇਲੇ ਦੀਆਂ ਸਭਨਾਂ ਤਿਆਰੀਆਂ ਉਪਰ ਮੋੜਵੀਂ ਝਾਤ ਮਾਰਨ, ਹਰ ਪੱਖੋਂ ਤਸੱਲੀਬਖ਼ਸ਼ ਤਿਆਰੀ ਕਰਨ ਅਤੇ ਹਥਲੇ ਕਾਰਜ਼ ਨੇਪਰੇ ਚਾੜ੍ਹਨ, ਗਦਰੀ ਬਾਬਿਆਂ ਦੇ ਮੇਲੇ ਤੇ ਵੱਖ-ਵੱਖ ਕਲਾ ਵਨਗੀਆਂ ਦੇ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਸਬੰਧਿਤ ਕਮੇਟੀਆਂ ਤੇ ਸਹਿਯੋਗੀਆਂ ਦੀਆਂ ਕਮੇਟੀਆਂ ਦੀ ਅਹਿਮ ਮੀਟਿੰਗ 11 ਅਕਤੂਬਰ ਸਵੇਰੇ ਠੀਕ 11:00 ਵਜੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸਭਿਆਚਾਰਕ ਵਿੰਗ ਵੱਲੋਂ ਬੁਲਾਈ ਗਈ ਹੈ। ਉਹਨਾਂ ਦੱਸਿਆ ਕਿ ਦੇਸ਼ ਭਗਤ ਯਾਦਗਾਰ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਸਮੇਤ ਸਮੂਹ ਕਮੇਟੀਆਂ ਦੇ ਮੈਂਬਰਾਂ ਅਤੇ ਸੰਗੀ ਸਾਥੀਆਂ ਨੂੰ ਸਮੇਂ ਸਿਰ ਮੀਟਿੰਗ ‘ਚ ਸ਼ਾਮਲ ਹੋਣ ਅਤੇ ਅਗਲੇ ਦਿਨ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਰਾਖਵੇਂ ਕਰਨ ਦੀ ਅਪੀਲ ਕੀਤੀ ਹੈ।

