ਕਪੂਰਥਲਾ(ਗੌਰਵ ਮੜੀਆ )ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਹਲਕਾ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੇ ਸਿਰਪਾਓ ਦੇਕੇ ਉਨ੍ਹਾਂਦੀ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।ਇਸ ਮੌਕੇ ਗੁਰਸ਼ਰਨ ਕਪੂਰ ਨੇ ਹਲਕੇ ਦੇ ਸਮੂਹ ਲੋਕਾਂ ਅਤੇ ਪਾਰਟੀ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਹਲਕੇ ਦੇ ਸਾਰੇ ਕੰਮ ਬਿਨਾਂ ਕਿਸੇ ਭੇਦਭਾਵ ਤੋਂ ਹੋਣਗੇ ਅਤੇ ਉਨ੍ਹਾਂ ਦੇ ਦਰਵਾਜ਼ੇ ਸਭ ਲਈ ਖੁੱਲ੍ਹੇ ਹਨ।
ਕਪੂਰ ਨੇ ਆਪਣੇ ਸੰਬੋਧਨ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸਾਰੇ ਵਰਕਰ ਇਕੱਠੇ ਹੋ ਕੇ ਪਿੰਡ ਅਤੇ ਬੂਥ ਪੱਧਰ ਤੇ ਚੰਗੇ ਆਚਰਣ ਵਾਲੇ,ਸਮਾਜ ਸੇਵੀ,ਇਮਾਨਦਾਰ ਅਤੇ ਲੋਕ ਪੱਖੀ ਚਿਹਰਿਆਂ ਦੀ ਪਛਾਣ ਕਰਕੇ ਪਾਰਟੀ ਚ ਸ਼ਾਮਿਲ ਕਰਾਉਣ ਲਈ ਉਪਰਾਲੇ ਕਰਨ।ਇਸ ਮੌਕੇ ਸਾਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨ ਹਿਤੈਸ਼ੀ ਹੈ ਅਤੇ ਹਮੇਸ਼ਾ ਕਿਸਾਨਾਂ-ਮਜ਼ਦੂਰਾਂ ਨਾਲ ਖੜ੍ਹੀ ਹੈ।ਉਨ੍ਹਾਂ ਜਿੱਥੇ ਬੀਤੇ ਦਿਨੀਂ ਖਨੌਰੀ ਬਾਰਡਰ ਉੱਪਰ ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਉੱਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ,ਉੱਥੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਭਕਰਨ ਦੇ ਪਰਿਵਾਰ ਨੂੰ ਆਰਥਿਕ ਮਦਦ ਵਜੋਂ ਇਕ ਕਰੋੜ ਰੁਪਏ ਦੀ ਸਹਾਇਤਾ ਅਤੇ ਨਿੱਕੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦੇ ਕੀਤੇ ਐਲਾਨ ਦਾ ਵੀ ਭਰਵਾਂ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੰਗੀ ਪੱਧਰ ਤੇ ਵਿਕਾਸ ਕਾਰਜ ਹੋ ਰਹੇ ਹਨ,ਜਿਨ੍ਹਾਂ ਤੋਂ ਸੂਬੇ ਦੇ ਲੋਕ ਬਹੁਤ ਖੁਸ਼ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਜਿਹੜੇ ਵੀ ਪਿੰਡ ਵਿਚ ਜਾਂਦੇ ਹਨ,ਉਥੋਂ ਦੇ ਬਜ਼ੁਰਗ ਉਨ੍ਹਾਂ ਨੂੰ ਅਸੀਸਾਂ ਦਿੰਦੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪੰਜਾਬ ਵਾਸੀਆਂ ਦੀ ਖੁਸ਼ਹਾਲੀ ਲਈ ਜੋ ਫੈਸਲੇ ਲਏ ਹਨ,ਉਨ੍ਹਾਂ ਕਾਰਨ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਤੋਂ ਪ੍ਰਭਾਵਿਤ ਹਨ।ਕਾਂਗਰਸ ਅਤੇ ਸ਼ੋ੍ਮਣੀ ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਸਮੇਂ ਜੋ ਬਜਰ ਗਲਤੀਆਂ ਕੀਤੀਆਂ।ਉਨ੍ਹਾਂ ਕਾਰਨ ਲੋਕ ਹੁਣ ਉਨ੍ਹਾਂ ਨੂੰ ਮੂੰਹ ਲਾਉਣਾ ਵੀ ਪਸੰਦ ਨਹੀਂ ਕਰਦੇ।ਉਨ੍ਹਾਂ ਕਿਹਾ ਕਿ ਹੁਣ ਆਪ ਪਾਰਟੀ ਪੂਰੇ ਦੇਸ਼ ਵਿਚ ਆਪਣੀਆਂ ਸਰਕਾਰਾਂ ਬਣਾਉਣ ਜਾ ਰਹੀ ਹੈ,ਕਿਉਂਕਿ ਦੇਸ਼ ਵਾਸੀਆਂ ਨੂੰ ਸਮਝ ਆ ਗਈ ਹੈ ਕਿ ਸਿਰਫ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਹੀ ਆਮ ਲੋਕਾਂ ਦੇ ਹਿਤੈਸ਼ੀ ਹਨ।

