ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦੀਆਂ ਕਹਾਣੀਆਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕਰਨ ਦੀ ਅਪੀਲ
ਕਪੂਰਥਲਾ 29 ਦਿਸੰਬਰ (ਗੌਰਵ ਮੜੀਆ) ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਹਿਰ ਵਿੱਚ ਧਾਰਮਿਕ ਸਮਾਗਮ ਅਤੇ ਲੰਗਰ ਲਗਾਏ ਜਾ ਰਹੇ ਹਨ।ਇਸ ਤਹਿਤ ਸੈਂਟਰਲ ਗੁਰਦੁਆਰਾ ਕਮੇਟੀ ਖੋਜੇਵਾਲ ਵੱਲੋਂ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਧਰਮ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਤੇ ਉਨ੍ਹਾਂਨੇ ਨੌਜਵਾਨਾਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਆਪਣੇ ਧਰਮ ਤੇ ਪੱਕੇ ਰਹਿਣ ਵਾਲੇ ਸਾਹਿਬਜ਼ਾਦਾ ਫਤਹਿ ਸਿੰਘ ਤੇ ਜ਼ੋਰਾਵਰ ਸਿੰਘ ਜਦੋਂ ਇਸਲਾਮ ਕਬੂਲ ਕਰਨ ਦੀ ਬਜਾਏ ਆਪਣੇ ਆਪ ਨੂੰ ਕੰਧ ਵਿੱਚ ਚਿਨਵਾਉਂ ਦਾ ਫੈਸਲਾ ਕੀਤਾ,ਉਸ ਸ਼ਮੇ ਉਨ੍ਹਾਂਦੀ ਉਮਰ ਸਿਰਫ 7 ਅਤੇ 9 ਸਾਲ ਦੀ ਸੀ।ਇੰਨੀ ਛੋਟੀ ਉਮਰ ਵਿੱਚ ਵੀ ਆਪਣੇ ਧਰਮ ਪ੍ਰਤੀ ਉਨ੍ਹਾਂਦੀ ਮਹਾਨ ਕੁਰਬਾਨੀ ਤੋਂ ਹਰ ਨੌਜਵਾਨ ਨੂੰ ਸਿੱਖਣਾ ਚਾਹੀਦਾ ਹੈ।
ਉਨ੍ਹਾਂ ਦੀ ਕੁਰਬਾਨੀ ਅੱਜ ਸਾਨੂੰ ਸਾਰਿਆਂ ਨੂੰ ਧਰਮ ਲਈ ਜਿਊਣ ਲਈ ਪ੍ਰੇਰਿਤ ਕਰਦੀ ਹੈ।ਖੋਜੇਵਾਲ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਸਾਹਿਬਜਾਦਿਆਂ ਨੇ ਮੁਗਲਾਂ ਦੇ ਡਰ ਤੋਂ ਧਰਮ ਪਰਿਵਰਤਨ ਕਰਨ ਦੀ ਬਜਾਏ ਆਪਣੀਆਂ ਜਾਨਾ ਦਾ ਬਲੀਦਾਨ ਦੇ ਕੇ ਨੌਜਵਾਨਾਂ ਨੂੰ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਪ੍ਰੇਰਿਤ ਕੀਤਾ।, 26 ਦਸੰਬਰ ਨੂੰ ਉਨ੍ਹਾਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ।ਖੋਜੇਵਾਲ ਨੇ ਕਿਹਾ ਕਿ ਦਸੰਬਰ ਦਾ ਮਹੀਨਾ ਸਾਡੇ ਸਾਰਿਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਨੇ ਇਸ ਮਹੀਨੇ ਦੇਸ਼ ਲਈ ਆਪਣੀ ਮਹਾਨ ਕੁਰਬਾਨੀ ਦਿੱਤੀ ਸੀ।ਇਹ ਸਾਡੇ ਦੇਸ਼ ਵਿੱਚ ਹੀ ਨਹੀਂ ਸਗੋਂ ਪੂਰੀ ਸ਼੍ਰਿਸ਼ਟੀ ਦੇ ਇਤਿਹਾਸ ਵਿੱਚ ਅਸਾਧਾਰਨ ਕੁਰਬਾਨੀਆਂ ਸਨ।
ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵਰਗੀ ਕੁਰਬਾਨੀ ਦੁਨੀਆਂ ਦੇ ਕਿਸੇ ਵੀ ਇਤਿਹਾਸ ਵਿੱਚ ਨਹੀਂ ਮਿਲਦੀ।ਉਨ੍ਹਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸਰੋਤ ਹੈ, ਪਰ ਕਿਤੇ ਨਾ ਕਿਤੇ ਅਸੀਂ ਆਪਣੀ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਵਿੱਚ ਅਸਫਲ ਰਹੇ ਹਾਂ।ਇਹੀ ਕਾਰਨ ਹੈ ਕਿ ਅੱਜ ਦੇ ਨੌਜਵਾਨਾਂ ਦੇ ਰੋਲ ਮਾਡਲ ਉਹ ਲੋਕ ਬਣ ਰਹੇ ਹਨ,ਜਿਨ੍ਹਾਂ ਦਾ ਸਮਾਜ ਵਿੱਚ ਕੋਈ ਚੰਗਾ ਰੁਤਬਾ ਨਹੀਂ ਹੈ। ਖੋਜੇਵੱਲ ਨੇ ਕਿਹਾ ਕਿ ਅੱਜ ਵੀ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਬਾਰੇ ਬਹੁਤ ਘੱਟ ਜਾਣਕਾਰੀ ਹੈ।ਇਸ ਲਈ ਉਨ੍ਹਾਂਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਦੇ ਬਾਰੇ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਵਿੱਚ ਸਾਹਿਤ ਤਿਆਰ ਕਰਕੇ ਵੰਡਣ ਦੀ ਅਪੀਲ ਕੀਤੀ ਗਈ ਹੈ।ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਪੱਪਾ, ਸਰਬਜੀਤ ਸਿੰਘ ਦਿਓਲ,ਪੰਚ ਸ਼ਿੰਦਾ, ਅਜੈਬ ਸਿੰਘ,ਪੰਚ ਜੋਗਿੰਦਰ ਸਿੰਘ, ਪਰਮਜੀਤ ਸਿੰਘ ਦਿਓਲ,ਗਿਆਨੀ ਗੁਰਮੀਤ ਸਿੰਘ,ਮਨਰਾਜ ਸਿੰਘ ਦਿਓਲ, ਜਸਪਾਲ ਸਿੰਘ,ਸਰਬਜੀਤ ਸਿੰਘ ਸਾਬੀ ਜਸਵੰਤ ਸਿੰਘ,ਗੁਰਵਿੰਦਰ ਹਾਂਡਾ ਆਦਿ ਹਾਜ਼ਰ ਸਨ।

