ਕਪੂਰਥਲਾ 30 ਮਾਰਚ (ਗੌਰਵ ਮੜੀਆ) ਵਨ ਨੇਸ਼ਨ ਵਨ ਇਲੈਕਸ਼ਨ ਦੀ ਮੁਹਿੰਮ ਨੂੰ ਲੈ ਕੇ ਭਾਜਪਾ ਵੱਲੋਂ ਵਿਰਾਸਤ ਸ਼ਹਿਰ ਯਤਨ ਜਾਰੀ ਹਨ।ਭਾਜਪਾ ਲਗਾਤਾਰ ਲੋਕਾਂ ਨੂੰ ਮਿਲ ਰਹੀ ਹੈ ਅਤੇ ਵਨ ਨੇਸ਼ਨ ਵਨ ਇਲੈਕਸ਼ਨ ਬਾਰੇ ਵਿਚਾਰ ਲੈ ਰਹੀ ਹੈ। ਇਸ ਮੁਹਿੰਮ ਤਹਿਤ ਸ਼ਨੀਵਾਰ ਨੂੰ ਭਾਜਪਾ ਬੁੱਧੀਜੀਵੀ ਸੈੱਲ ਦੇ ਪ੍ਰੋਫੈਸਰ ਅਨੁਰਾਗ ਸ਼ਰਮਾ ਅਤੇ ਸੁਨੀਲ ਸੂਦ ਦੀ ਅਗਵਾਈ ਹੇਠ ਸ੍ਰੀ ਰਾਮਨਾਥ ਮੰਦਰ ਮਾਡਲ ਟਾਊਨ ਵਿਖੇ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਦੀ ਮੀਟਿੰਗ ਹੋਈ।ਇਸ ਦੌਰਾਨ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲਿਆਂ ਨੇ ਇੱਕ ਰਾਸ਼ਟਰ,ਇੱਕ ਚੋਣ ਦੇ ਵਿਸ਼ੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਇਸ ਨੂੰ ਭਾਰਤ ਦੇ ਵਿਕਾਸ ਲਈ ਮਹੱਤਵਪੂਰਨ ਦੱਸਿਆ।ਇਸ ਮੌਕੇ ਮੁੱਖ ਬੁਲਾਰੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਸਾਧਨਾਂ ਦੀ ਸਹੀ ਦਿਸ਼ਾ ਵਿੱਚ ਵਰਤੋਂ ਕਰਨੀ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਵਾਰ-ਵਾਰ ਚੋਣਾਂ ਕਰਵਾਉਣ ਨਾਲ ਦੇਸ਼ ਦੀਆਂ ਆਰਥਿਕ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਪ੍ਰਭਾਵਿਤ ਹੁੰਦੀਆਂ ਹਨ।ਜੇਕਰ ਚੋਣਾਂ ਨਿਸ਼ਚਿਤ ਸਮੇਂ ਤੇ ਅਤੇ ਇਕੋ ਸ਼ਮੇ ਤੇ ਹੀ ਹੋਣ ਤਾਂ ਇਸ ਨਾਲ ਸਾਧਨਾਂ ਦੀ ਬੱਚਤ ਹੋਵੇਗੀ ਅਤੇ ਵਿਕਾਸ ਕਾਰਜਾਂ ਚ ਤੇਜ਼ੀ ਆਵੇਗੀ।ਲੋਕਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਲਗਾਤਾਰ ਚੋਣਾਂ ਨਾ ਸਿਰਫ਼ ਆਰਥਿਕ ਬੋਝ ਵਧਾਉਂਦੀਆਂ ਹਨ ਸਗੋਂ ਸਿੱਖਿਆ,ਨਿਆਂ ਪ੍ਰਣਾਲੀ ਅਤੇ ਪ੍ਰਸ਼ਾਸਨਿਕ ਕੰਮਾਂ ਨੂੰ ਵੀ ਪ੍ਰਭਾਵਿਤ ਕਰਦੀਆਂ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਚੋਣਾਂ ਇੱਕੋ ਸਮੇਂ ਹੁੰਦੀਆਂ ਹਨ,ਤਾਂ ਸਰਕਾਰਾਂ ਵਧੇਰੇ ਸਥਿਰਤਾ ਅਤੇ ਲੰਬੀ ਮਿਆਦ ਦੀਆਂ ਯੋਜਨਾਵਾਂ ਤੇ ਧਿਆਨ ਦੇ ਸਕਦੀਆਂ ਹਨ।ਇਸ ਮੁਹਿੰਮ ਨੂੰ ਅੱਗੇ ਤੋਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਚੋਣਾਂ ਇਕੋ ਸ਼ਮੇ ਹੋਣ ਨਾਲ ਦੇਸ਼ ਵਿੱਚ ਕੁੱਲ ਘਰੇਲੂ ਉਤਪਾਦ (ਜੀਡੀਪੀ)ਦੀ ਵਾਧਾ ਦਰ ਡੇਢ ਫੀਸਦੀ ਰਹੇਗੀ।ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ ਇਸ ਤਰ੍ਹਾਂ ਦੀ ਸੋਚ ਲੋਕਾਂ ਦੇ ਵਿੱਚ ਆਉਣੀ ਚੰਗੀ ਗੱਲ ਹੈ ਅਤੇ ਇਸ ਦਾ ਸੁਨੇਹਾ ਦੂਰ ਤੱਕ ਜਾਵੇਗਾ।ਖੋਜੇਵਾਲ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਇੱਕੋ ਵਾਰ ਚੋਣਾਂ ਹੋ ਜਾਂਦੀਆਂ ਹਨ ਤਾਂ ਦੇਸ਼ ਦੀ ਕੁੱਲ ਘਰੇਲੂ ਆਮਦਨ ਵਿੱਚ 1.5% ਦਾ ਵਾਧਾ ਹੋਵੇਗਾ, ਜੋ ਦੇਸ਼ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਾਭਦਾਇਕ ਹੋਵੇਗਾ।ਸਰਕਾਰੀ ਮੁਲਾਜ਼ਮਾਂ ਨੂੰ ਲਗਾਤਾਰ ਚੋਣ ਡਿਊਟੀਆਂ ਤੋਂ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਚੋਣਾਂ ਚ ਕਾਲੇ ਧਨ ਦੀ ਵੱਡੇ ਪੱਧਰ ਤੇ ਵਰਤੋਂ ਹੋਣ ਦੀ ਸੰਭਾਵਨਾ ਹੁੰਦੀ ਹੈ,ਜੇਕਰ ਚੋਣਾਂ ਇਕੋ ਸ਼ਮੇ ਕਰਵਾਈਆਂ ਜਾਂਦੀਆਂ ਹਨ ਤਾਂ ਇਹ ਕਾਫੀ ਘੱਟ ਜਾਵੇਗੀ।ਇਸ ਨਾਲ ਛੋਟੀਆਂ ਪਾਰਟੀਆਂ ਨੂੰ ਫਾਇਦਾ ਹੋਵੇਗਾ।ਛੋਟੀਆਂ ਪਾਰਟੀਆਂ ਨੂੰ ਚੋਣ ਫੰਡ ਤੋਂ ਰਾਹਤ ਮਿਲੇਗੀ।ਉਨ੍ਹਾਂ ਨੂੰ ਚੋਣਾਂ ਚ ਪ੍ਰਚਾਰ ਤੇ ਘੱਟ ਖਰਚ ਕਰਨਾ ਪਵੇਗਾ।ਪਾਰਟੀਆਂ ਅਤੇ ਉਮੀਦਵਾਰਾਂ ਤੇ ਖਰਚੇ ਦਾ ਦਬਾਅ ਵੀ ਘਟੇਗਾ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰਚੰਦ ਥਾਪਰ,ਮੰਡਲ ਪ੍ਰਧਾਨ ਕਮਲ ਪ੍ਰਭਾਕਰ,ਭਾਜਪਾ ਦੇ ਸੀਨੀਅਰ ਆਗੂ ਡਾ: ਰਣਵੀਰ ਕੌਸ਼ਲ,ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ, ਜ਼ਿਲ੍ਹਾ ਮੀਤ ਪ੍ਰਧਾਨ ਅਸ਼ੋਕ ਮਾਹਲਾ,ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਓਲ,ਰਮਨ ਭਾਰਦਵਾਜ,ਸੁਸ਼ੀਲ ਅਰੋੜਾ,ਸੁਨੀਲ ਸ਼ਰਮਾ,ਸ਼ਾਮ ਭੂਟਾਨੀ,ਅਸ਼ੀਸ਼ ਕੁਮਾਰ, ਸੰਤੋਸ਼ ਸਿੰਘ,ਮੋਹਨ ਲਾਲ ਆਦਿ ਹਾਜ਼ਰ ਸਨ।