ਸੁਲਤਾਨਪੁਰ ਲੋਧੀ(ਗੌਰਵ ਮੜੀਆ )ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।ਭਾਰਤ ਵਿੱਚ ਸੀਏਏ ਯਾਨੀ ਨਾਗਰਿਕਤਾ ਸੋਧ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਇਸ ਕਾਨੂੰਨ ਤਹਿਤ ਹੁਣ ਤਿੰਨ ਗੁਆਂਢੀ ਮੁਲਕਾਂ ਪਾਕਿਸਤਾਨ,ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਦੇ ਲੋਕ ਭਾਰਤ ਦੀ ਨਾਗਰਿਕਤਾ ਪ੍ਰਾਪਤ ਕਰ ਸਕਣਗੇ।ਸੀਏਏ ਨੋਟੀਫਿਕੇਸ਼ਨ ਦੇ ਜਾਰੀ ਹੋਣ ਤੋਂ ਬਾਅਦ ਸ਼ਰਨਾਰਥੀਆਂ ਅਤੇ ਦੇਸ਼ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ।
ਇਸ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੌਂਸਲਰ ਪਵਨ ਸੇਠੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਇਸ ਫੈਸਲੇ ਨੂੰ ਇਤਿਹਾਸਕ ਦੱਸਿਆ।ਉਨ੍ਹਾਂ ਕਿਹਾ ਕਿ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਇੱਕ ਪਾਸੇ ਮਹੱਤਵ ਪੂਰਨ ਕਦਮ ਚੁੱਕਦੇ ਹੋਏ ਨਾਗਰਿਕਤਾ ਸੋਧ ਕਾਨੂੰਨ(ਸੀਏਏ)ਲਾਗੂ ਕਰ ਦਿੱਤਾ ਗਿਆ ਹੈ।ਇਸ ਨਾਲ ਸਾਡੇ ਗੁਆਂਢੀ ਮੁਲਕਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਿੱਚ ਹੋ ਰਹੇ ਅੱਤਿਆਚਾਰਾਂ ਦੇ ਦਰਦ ਤੋਂ ਉਨ੍ਹਾਂਨੂੰ ਘੱਟ ਗਿਣਤੀ ਨਾਗਰਿਕਾਂ ਨੂੰ ਸਦਾ ਲਈ ਮੁਕਤ ਹੋਣ ਦਾ ਰਾਹ ਮਿਲ ਗਿਆ ਹੈ ਜਿਨ੍ਹਾਂ ਨੇ 31 ਦਸੰਬਰ 2014 ਤੱਕ ਭਾਰਤ ਵਿੱਚ ਸ਼ਰਨ ਲਈ ਸੀ ।

