By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੈਂਡਿੰਗ ਇੰਤਕਾਲ ਦੇ ਕੇਸਾਂ ਨੂੰ ਨਿਪਟਾਉਣ ਲਈ ਲੱਗੇ ਵਿਸ਼ੇਸ਼ ਕੈਂਪ ’ਚ ਰੈਵੇਨਿਊ ਮੰਤਰੀ ਨੇ ਲੋਕਾਂ ਤੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ ,ਪੈਂਡਿੰਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੈਂਡਿੰਗ ਇੰਤਕਾਲ ਦੇ ਕੇਸਾਂ ਨੂੰ ਨਿਪਟਾਉਣ ਲਈ ਲੱਗੇ ਵਿਸ਼ੇਸ਼ ਕੈਂਪ ’ਚ ਰੈਵੇਨਿਊ ਮੰਤਰੀ ਨੇ ਲੋਕਾਂ ਤੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ ,ਪੈਂਡਿੰਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ
JalandharKapurthla

ਪੈਂਡਿੰਗ ਇੰਤਕਾਲ ਦੇ ਕੇਸਾਂ ਨੂੰ ਨਿਪਟਾਉਣ ਲਈ ਲੱਗੇ ਵਿਸ਼ੇਸ਼ ਕੈਂਪ ’ਚ ਰੈਵੇਨਿਊ ਮੰਤਰੀ ਨੇ ਲੋਕਾਂ ਤੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ ,ਪੈਂਡਿੰਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ

Talk Hindustan
Last updated: 2024/01/06 at 7:09 PM
Talk Hindustan
Share
4 Min Read
ਪੈਂਡਿੰਗ ਇੰਤਕਾਲ ਦੇ ਕੇਸਾਂ ਨੂੰ ਨਿਪਟਾਉਣ ਲਈ ਲੱਗੇ ਵਿਸ਼ੇਸ਼ ਕੈਂਪ ’ਚ ਰੈਵੇਨਿਊ ਮੰਤਰੀ ਨੇ ਲੋਕਾਂ ਤੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ ,ਪੈਂਡਿੰਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ
SHARE
ਲੋਕਾਂ ਨੂੰ ਸਰਕਾਰੀ ਦਫਤਰਾਂ ’ਚ ਆਸਾਨੀ ਨਾਲ ਮਿਲਣਗੀਆਂ ਲੋੜੀਂਦੀਆਂ ਸੇਵਾਵਾਂ: ਬ੍ਰਹਮ ਸ਼ੰਕਰ ਜਿੰਪਾ
ਪੈਂਡਿੰਗ ਇੰਤਕਾਲ ਦੇ ਕੇਸਾਂ ਨੂੰ ਨਿਪਟਾਉਣ ਲਈ ਲੱਗੇ ਵਿਸ਼ੇਸ਼ ਕੈਂਪ ’ਚ ਲੋਕਾਂ ਤੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ
ਫਗਵਾੜਾ ’ਚ ਇੰਤਕਾਲ ਦੇ ਪੈਂਡਿੰਗ 278 ਕੇਸਾਂ ਦਾ ਮੌਕੇ ’ਤੇ ਨਿਪਟਾਰਾ
ਆਮ ਆਦਮੀ ਪਾਰਟੀ ਦੀ ਸਰਕਾਰ ’ਚ ਲੋਕਾਂ ਨੂੰ ਕਿਸੇ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਮਾਲ ਮੰਤਰੀ
ਫਗਵਾੜਾ ’ਚ ਨਵੇਂ ਤਹਿਸੀਲ ਕੰਪਲੈਕਸ ਦੀ ਕਾਰਵਾਈ ’ਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼
ਫਗਵਾੜਾ, 6 ਜਨਵਰੀ: ਪੰਜਾਬ ਦੇ ਰੈਵੇਨਿਊ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਲੋਕਾਂ ਨੂੰ ਸਰਕਾਰੀ ਦਫਤਰਾਂ ’ਚ ਆਪਣੇ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਖੱਜਲ-ਖੁਆਰੀ ਨਹੀਂ ਆਉਣ ਦੇਵੇਗੀ ਅਤੇ ਦਫਤਰਾਂ ਵਿਚ ਆਸਾਨੀ ਨਾਲ ਲੋੜੀਂਦੀਆਂ ਸੇਵਾਵਾਂ ਮਿਲਣਗੀਆਂ।
ਸਥਾਨਕ ਤਹਿਸੀਲ ਦਫਤਰ ਵਿਖੇ ਪੈਂਡਿੰਗ ਇੰਤਕਾਲ ਦੇ ਕੇਸਾਂ ਦੇ ਨਿਪਟਾਰੇ ਲਈ ਲੱਗੇ ਵਿਸ਼ੇਸ਼ ਕੈਂਪ ਵਿਚ ਪੁੱਜੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਹਰ ਦਫਤਰ ਵਿਚ ਲੋਕਾਂ ਨੂੰ ਸਹਿਜੇ ਹੀ ਪਾਰਦਰਸ਼ੀ ਅਤੇ ਬਿਨਾਂ ਕਿਸੇ ਅੜਿੱਕੇ ਤੋਂ ਸੇਵਾਵਾਂ ਦੇਣ ਲਈ ਪੂਰੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਚਾਨਕ ਤਹਿਸੀਲਾਂ ਅਤੇ ਹੋਰਨਾਂ ਦਫਤਰਾਂ ਦਾ ਦੌਰਾ ਕਰਨ ਦਾ ਮਕਸਦ ਦਫਤਰਾਂ ਦੀ ਕਾਰਗੁਜਾਰੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਆਮ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣਾ ਹੈ ਅਤੇ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਸਮੇਂ-ਸਿਰ ਦਿੱਤੀ ਜਾਣ ਨੂੰ ਯਕੀਨੀ ਬਣਾ ਰਹੀ ਹੈ।
ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਇੰਤਕਾਲ ਦੇ ਪੈਂਡਿੰਗ ਕੇਸਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਖੁਦ ਕਈ ਕੈਂਪਾਂ ਵਿਚ ਜਾ ਰਹੇ ਹਨ ਜਿੱਥੇ ਅਧਿਕਾਰੀਆਂ ਅਤੇ ਆਮ ਲੋਕਾ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਇੰਤਕਾਲ ਦੇ ਕੇਸਾਂ ਨੂੰ ਮੌਕੇ ’ਤੇ ਹੀ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ। ਫਗਵਾੜਾ ਤਹਿਸੀਲ ਦਫਤਰ ਵਿਖੇ ਲੱਗੇ ਕੈਂਪ ਵਿਚ ਇੰਤਕਾਲ ਦੇ ਲੰਬਿਤ 278 ਕੇਸਾਂ ਨੂੰ ਮੌਕੇ ’ਤੇ ਹੀ ਦਰਜ ਕੀਤਾ ਗਿਆ। ਮਾਲ ਮੰਤਰੀ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਖਿਲਾਫ ‘ਜ਼ੀਰੋ ਟਾਲਰੈਂਸ’ ਦੀ ਨੀਤੀ ਤਹਿਤ ਲੋਕਾਂ ਨੂੰ ਹਰ ਸੇਵਾ ਅਤੇ ਸਹੂਲਤ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਜੇਕਰ ਮਾਲ ਵਿਭਾਗ ਦੇ ਦਫਤਰਾਂ ਵਿਚ ਉਨ੍ਹਾਂ ਤੋਂ ਕਿਸੇ ਵੀ ਕੰਮ ਬਦਲੇ ਕਿਸੇ ਵੀ ਪੱਧਰ ’ਤੇ ਰਿਸ਼ਵਤ ਮੰਗੀ ਜਾ ਰਹੀ ਹੈ ਤਾਂ ਮੁੱਖ ਮੰਤਰੀ ਹੈਲਪਲਾਈਨ ਨੰਬਰ 81849-00002 ’ਤੇ ਲਿਖਤੀ ਸ਼ਿਕਾਇਤ ਵਟਸਐਪ ਕੀਤੀ ਜਾ ਸਕਦੀ ਹੈ ਅਤੇ ਐਨ.ਆਰ.ਆਈ. ਆਪਣੀ ਸ਼ਿਕਾਇਤ 94641-00168 ਨੰਬਰ ’ਤੇ ਭੇਜ ਸਕਦੇ ਹਨ।
ਫਗਵਾੜਾ ਵਿਖੇ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਸਬੰਧੀ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੋਂ ਇਸ ਬਾਰੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਇਸ ਪ੍ਰਾਜੈਕਟ ਵਿਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾ ਕੇ ਮਿੱਥੇ ਸਮੇਂ ਵਿਚ ਮੁਕੰਮਲ ਕਰਵਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ, ਤਹਿਸੀਲਦਾਰ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਦੀਪ ਸਿੰਘ ਆਦਿ ਮੌਜੂਦ ਸਨ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article सेंट सोल्जर डिवाइन पब्लिक स्कूल जालंधर विहार में वार्षिक समारोह का किया गया आयोजन सेंट सोल्जर डिवाइन पब्लिक स्कूल जालंधर विहार में वार्षिक समारोह का किया गया आयोजन
Next Article ਪੁਲਿਸ ਕਮਿਸ਼ਨਰ ਨੇ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਵਿਸਤ੍ਰਿਤ ਮਾਸਟਰ ਪਲਾਨ ਕੀਤਾ ਤਿਆਰ ਪੁਲਿਸ ਕਮਿਸ਼ਨਰ ਨੇ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਵਿਸਤ੍ਰਿਤ ਮਾਸਟਰ ਪਲਾਨ ਕੀਤਾ ਤਿਆਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?