ਪੰਜਾਬ ਦੇ ਲੋਕਾਂ ਵਿੱਚ ਆਪ ਸਰਕਾਰ ਦੇ ਪ੍ਰਤੀ ਵਿਸ਼ਵਾਸ ਵਧਿਆ ਹੈ-ਇੰਡੀਅਨ
ਕਪੂਰਥਲਾ (ਗੌਰਵ ਮੜੀਆ) ਗੁਜਰਾਤ ਤੇ ਲੁਧਿਆਣਾ ਦੇ ਲੋਕਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਭਾਸ਼ਣਬਾਜ਼ੀ,ਲਾਰੇ ਲੱਪੇ ਝੂਠੇ ਵਾਅਦਿਆਂ ਤੇ ਨਫ਼ਰਤ ਦੀ ਨਹੀਂ ਸਿਰਫ਼ ਤੇ ਸਿਰਫ਼ ਵਿਕਾਸ ਤੇ ਰੰਗਲੇ ਪੰਜਾਬ ਦੀ ਰਾਜਨੀਤੀ ਚੱਲੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਮੇਨ ਵਿੰਗ ਤੇ ਨਗਰ ਸੁਧਾਰ ਟਰਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਲੁਧਿਆਣਾ ਅਤੇ ਗੁਜਰਾਤ ਦੀ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਦੀ ਖੁਸ਼ੀ ਪ੍ਰਗਟ ਕਰਦਿਆਂ ਕੀਤਾ।ਇਸ ਤੋਂ ਪਹਿਲਾ ਇੰਡੀਅਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਗੁਲਦਸਤਾ ਭੇਂਟ ਕਰਕੇ ਸ਼ੁਭਕਾਮਨਾਵਾ ਦਿੱਤੀਆਂ, ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੁਧਿਆਣਾ ਤੇ ਗੁਜਰਾਤ ਵਿੱਚ ਹੋਈ ਵੱਡੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਪਾਰਟੀ ਹੁਣ ਲੋਕਾਂ ਦੀ ਪਹਿਲੀ ਪਸੰਦ ਬਣ ਗਈ ਹੈ।ਉਨ੍ਹਾਂਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾ ਕੇ ਦਰਸਾਇਆ ਹੈ ਕਿ ਉਹ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਬਹੁਤ ਖੁਸ਼ ਹਨ।
ਉਨ੍ਹਾਂ ਨੇ ਕਿਹਾ ਕਿ ਇਸ ਜਿੱਤ ਨੇ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਮੋਹਰ ਲਗਾਈ ਹੈ ਅਤੇ ਇਸ ਸ਼ਾਨਾਮੱਤੀ ਜਿੱਤ ਨੇ 2027 ਦੀਆਂ ਵਿਧਾਨ ਸਭਾ ਚੋਣ ਦੀ ਜਿੱਤ ਦਾ ਮੁੱਢ ਬੰਨ੍ਹਿਆ ਹੈ।ਉਨ੍ਹਾਂਨੇ ਕਿਹਾ ਕਿ ਲੁਧਿਆਣਾ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਫੈਸਲਿਆਂ ਦੇ ਹੱਕ ਵਿੱਚ ਫ਼ਤਵਾ ਦਿੱਤਾ ਹੈ।ਉਨ੍ਹਾਂ ਨੇ ਗੁਜਰਾਤ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਗੁਜਰਾਤ ਦੇ ਵਿਸਵਾਦਾਰ ਹਲਕੇ ਤੋਂ ਪਾਰਟੀ ਉਮੀਦਵਾਰ ਗੋਪਾਲ ਇਟਾਲੀਆ ਦੀ ਜਿੱਤ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਨੀਤੀਆਂ ਦੀ ਜਿੱਤ ਕਰਾਰ ਦਿੱਤਾ। ਇੰਡੀਅਨ ਨੇ ਕਿਹਾ ਕਿ ਜਿਮਨੀ ਚੋਣ ਵਿੱਚ ਵਿਰੋਧੀ ਪਾਰਟੀਆਂ ਵਲੋਂ ਕੀਤੇ ਗਏ ਗੁਮਰਾਹਕੁੰਨ ਪ੍ਰਚਾਰ ਨੂੰ ਸਿਰੇ ਤੋਂ ਨਕਾਰਦਿਆਂ,ਵੋਟਰਾਂ ਨੇ ਆਪ ਪਾਰਟੀ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ,ਜਿਸ ਦੇ ਚੱਲਦਿਆਂ ਲੋਕਾਂ ਦਾ ਆਪ ਪਾਰਟੀ ਵਿੱਚ ਵਿਸ਼ਵਾਸ ਵਧਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ।ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।ਸਿੱਖਿਆ ਕਰਾਂਤੀ ਤਹਿਤ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ।ਸਕੂਲ ਆਫ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਹੋਰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।ਕਿਸਾਨਾਂ ਨੂੰ ਝੋਨੇ ਦੇ ਸੀਜਨ ਵਿੱਚ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

