By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰੀ ਮਤਾਂ ਨਾਲ ਲੋਕ ਭਾਜਪਾ ਨੂੰ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਜਿਤਾਉਗੇ – ਸੋਮ ਪ੍ਰਕਾਸ਼
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰੀ ਮਤਾਂ ਨਾਲ ਲੋਕ ਭਾਜਪਾ ਨੂੰ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਜਿਤਾਉਗੇ – ਸੋਮ ਪ੍ਰਕਾਸ਼
Jalandhar

ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰੀ ਮਤਾਂ ਨਾਲ ਲੋਕ ਭਾਜਪਾ ਨੂੰ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਜਿਤਾਉਗੇ – ਸੋਮ ਪ੍ਰਕਾਸ਼

Talk Hindustan
Last updated: 2024/04/20 at 9:18 PM
Talk Hindustan
Share
4 Min Read
ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰੀ ਮਤਾਂ ਨਾਲ ਲੋਕ ਭਾਜਪਾ ਨੂੰ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਜਿਤਾਉਗੇ – ਸੋਮ ਪ੍ਰਕਾਸ਼
SHARE

ਭਾਜਪਾ ਵਰਕਰ ਲੋਕਸਭਾ ਹਲਕਾ ਹੁਸ਼ਿਆਰਪੁਰ ਦੀ ਸੀਟ ਤੇ ਜਿੱਤ ਪ੍ਰਾਪਤ ਕਰਨ ਲਈ ਕਮਰ ਕੱਸ ਲੈਣ-ਰਣਜੀਤ ਸਿੰਘ ਖੋਜੇਵਾਲ

ਭੁਲੱਥ(ਗੌਰਵ ਮੜੀਆ )ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਲੋਕਸਭਾ ਹਲਕਾ ਹੁਸ਼ਿਆਰਪੁਰ ਵਿੱਚ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਵੱਲੋਂ ਟਿਕਟ ਮਿਲਣ ਦੇ ਨਾਲ ਹੀ ਪਾਰਟੀ ਵੱਲੋਂ ਹਲਕੇ ਵਿੱਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਸਰਣਜੀਤ ਸਿੰਘ ਖੋਜੇਵਾਲ ਪ੍ਰਧਾਨ ਭਾਜਪਾ ਜ਼ਿਲ੍ਹਾ ਕਪੂਰਥਲਾ ਦੇ ਹੁਕਮਾਂ ਅਨੁਸਾਰ ਸ਼ਨੀਵਾਰ ਨੂੰ ਹਲਕਾ ਭੁਲੱਥ ਵਿੱਚ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਭਾਜਪਾ ਹਲਕਾ ਭੁਲੱਥ ਕਨਵੀਨਰ ਰਮੇਸ਼ ਚੰਦਰ ਸ਼ਰਮਾ ਦੇ ਗ੍ਰਹਿ ਵਿਖੇ ਹੋਈ,ਜਿਸ ਵਿੱਚ ਵਿਸ਼ੇਸ਼ ਤੌਰ ਤੇ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਉਮੀਦਵਾਰ ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੇ ਪਤੀ ਸੋਮ ਪ੍ਰਕਾਸ਼ ਪੁੱਜੇ।

ਉਨ੍ਹਾਂ ਦਾ ਸਵਾਗਤ ਸ.ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿੱਚ ਭਾਜਪਾ ਕੋਰ ਕਮੇਟੀ ਹਲਕਾ ਭੁਲੱਥ ਦੇ ਮੈਂਬਰਾਂ ਨੇ ਕੀਤਾ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਨੂੰ ਲੋਕਸਭਾ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਬਣਾਏ ਜਾਣ ਤੇ ਸਾਰੇ ਮੈਂਬਰਾਂ ਨੇ ਵਧਾਈਆਂ ਦਿੱਤੀਆਂ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ ਨੇ ਵਰਕਰਾਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਲੋੜ ਹੈ।ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਸਾਰੇ ਵਰਕਰ ਹਲਕੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਵਿੱਚ ਪਹੁੰਚ ਕਰਕੇ ਭਾਜਪਾ ਦੇ ਹੱਕ ਵਿੱਚ ਪ੍ਰਚਾਰ ਕਰਨ ਅਤੇ ਹਰ ਬੂਥ ਤੱਕ ਪਾਰਟੀ ਵਰਕਰਾਂ ਨੂੰ ਐਕਟਿਵ ਕਰਕੇ ਚੋਣਾਂ ਵਾਲੇ ਦਿਨ ਹਰ ਪੋਲਿੰਗ ਸਟੇਸ਼ਨ ਤੇ ਭਾਜਪਾ ਦੇ ਬੂਥ ਲਗਾਏ ਜਾਣ ਅਤੇ ਭਾਜਪਾ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾਈਆਂ ਜਾਣ। ਸੋਮ ਪ੍ਰਕਾਸ਼ ਨੇ ਕਿਹਾ ਕਿ ਦੇਸ਼ ਵਿਚ ਆਜ਼ਾਦੀ ਤੋਂ ਬਾਅਦ ਜੋ ਵਿਕਾਸ ਹੋਣਾ ਚਾਹੀਦਾ ਸੀ,ਉਹ ਨਹੀਂ ਹੋਇਆ,ਜਿਸ ਕਾਰਨ ਅਸੀਂ ਹਰ ਖੇਤਰ ਵਿਚ ਪਛੜ ਗਏ ਹਾਂ,ਪਰ ਜਦੋਂ ਤੋਂ 2014 ਵਿਚ ਕੇਂਦਰ ਵਿਚ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਸਰਕਾਰ ਬਣੀ,ਦੇਸ਼ ਦਾ ਵਿਕਾਸ ਹੋਣਾ ਸ਼ੁਰੂ ਹੋਇਆ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੀ ਆਰਥਿਕ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ਤੇ ਲਾਗੂ ਕੀਤਾ ਗਿਆ ਹੈ,ਜਿਸ ਦਾ ਦੇਸ਼ ਵਾਸੀਆਂ ਨੇ ਲਾਭ ਉਠਾਇਆ।ਲੋਕਾਂ ਨੂੰ ਇਸ ਸਰਕਾਰ ਤੇ ਮਾਣ ਹੈ ਅਤੇ ਕੇਂਦਰ ਵਿੱਚ ਤੀਸਰੀ ਵਾਰ ਮੋਦੀ ਸਰਕਾਰ ਬਣਨੀ ਤੈਅ ਹੈ।ਇਸ ਲਈ ਭਾਜਪਾ ਵਰਕਰ ਲੋਕਾਂ ਵਿੱਚ ਵੱਧ ਤੋਂ ਵੱਧ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਪ੍ਰਚਾਰ ਕਰਕੇ ਵੱਧ ਤੋਂ ਵੱਧ ਭਾਜਪਾ ਦੇ ਹੱਕ ਵਿੱਚ ਵੋਟਾਂ ਪਵਾਉਣ ਦਾ ਕੰਮ ਕਰਨ।ਇਸ ਮੌਕੇ ਤੇ ਭਾਜਪਾ ਮੰਡਲ ਪ੍ਰਧਾਨ ਭੁਲੱਥ ਹੀਰਕ ਜੋਸ਼ੀ, ਜ਼ਿਲ੍ਹਾ ਉਪ ਪ੍ਰਧਾਨ ਸਤਪਾਲ ਲਾਹੌਰੀਆ,ਰਾਸ਼ਟਰੀ ਕਿਸਾਨ ਮੋਰਚਾ ਜਨਰਲ ਸਕੱਤਰ ਅਵਤਾਰ ਸਿੰਘ ਮੰਡ, ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਜ਼ਿਲ੍ਹਾ ਐਸ ਸੀ ਮੋਰਚਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਅਮਨਦੀਪ ਸਿੰਘ ਗੋਰਾ ਗਿੱਲ,ਜ਼ਿਲ੍ਹਾ ਉਪ ਪ੍ਰਧਾਨ ਨਰੇਸ਼ ਸ਼ਰਮਾ, ਸਤਨਾਮ ਸਿੰਘ ਬਾਵਾ,ਪੰਨਾ ਲਾਲ ਸੇਤੀਆ,ਜ਼ਿਲ੍ਹਾ ਸਕੱਤਰ ਧਰਮਪਾਲ ਸ਼ਾਰਦਾ,ਤਰਸੇਮ ਲਾਲ ਕਾਲੀਆ,ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ, ਬਲਜੀਤ ਸਿੰਘ ਲਾਲੀ ਜ਼ਿਲ੍ਹਾ ਸਕੱਤਰ ਬਲਜਿੰਦਰ ਕੁਮਾਰ,ਮੰਡਲ ਪ੍ਰਧਾਨ ਨਡਾਲਾ ਪਵਨ ਕੁਮਾਰ,ਮੰਡਲ ਪ੍ਰਧਾਨ ਢਿਲਵਾਂ ਹਰਵਿੰਦਰ ਸਾਬੀ,ਮੰਡਲ ਪ੍ਰਧਾਨ ਬੇਗੋਵਾਲ ਰਮਨਦੀਪ ਸਿੰਘ,ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਅਸ਼ਵਨੀ ਸ਼ਰਮਾ ਬੇਗੋਵਾਲ, ਸੁਖਦੇਵ ਹਮਰਾਹੀ ਬੇਗੋਵਾਲ ਆਦਿ ਹਾਜ਼ਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੀਓਜ਼ ਨੂੰ ਫੜਨ ਲਈ ਚਲਾਈ ਵਿਸ਼ੇਸ਼ ਮੁਹਿੰਮ, 48 ਘੰਟਿਆਂ ਵਿੱਚ ਤਿੰਨ ਪੀ.ਓ ਕੀਤੇ ਗ੍ਰਿਫ਼ਤਾਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੀਓਜ਼ ਨੂੰ ਫੜਨ ਲਈ ਚਲਾਈ ਵਿਸ਼ੇਸ਼ ਮੁਹਿੰਮ, 48 ਘੰਟਿਆਂ ਵਿੱਚ ਤਿੰਨ ਪੀ.ਓ ਕੀਤੇ ਗ੍ਰਿਫ਼ਤਾਰ
Next Article ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਇੰਡੀਅਨ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ,ਲੋਕ ਸਭਾ ਚੋਣਾਂ ਅਤੇ ਪੰਜਾਬ ਵਿੱਚ ਪਾਰਟੀ ਦੀ ਮਜ਼ਬੂਤੀ ਬਾਰੇ ਹੋਈ ਚਰਚਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਇੰਡੀਅਨ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ,ਲੋਕ ਸਭਾ ਚੋਣਾਂ ਅਤੇ ਪੰਜਾਬ ਵਿੱਚ ਪਾਰਟੀ ਦੀ ਮਜ਼ਬੂਤੀ ਬਾਰੇ ਹੋਈ ਚਰਚਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?