ਕਰਤਾਰਪੁਰ, 3 ਸਤੰਬਰ (ਜਸਵੰਤ ਵਰਮਾ.): ਸੰਤ ਬਾਬਾ ਓਂਕਾਰ ਨਾਥ ਸੀਨੀਅਰ ਸੈਕੰਡਰੀ ਸਕੂਲ, ਕਾਲਾ ਬਾਹੀਆਂ (ਜਲੰਧਰ) ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਅਮਰੀਕ ਸਿੰਘ ਨੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ, ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨ ਪੁੱਛ ਕੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕੀਤਾ। ਵਿਦਿਆਰਥੀਆਂ ਨੇ ਵੀ ਇਨ੍ਹਾਂ ਪ੍ਰਸ਼ਨਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਸ. ਅਮਰੀਕ ਸਿੰਘ ਨੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ਼ ਵੱਲੋਂ ਸਾਰਿਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਮੈਡਮ ਨਿਵੇਦਿਤਾ ਜੀ ਦੇ ਸਹਿਯੋਗ ਨਾਲ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੂਸ ਵੰਡਿਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਕੁਲਵਿੰਦਰ ਕੌਰ, ਸ਼੍ਰੀ ਗੇਂਦੀ ਰਾਮ, ਮੈਡਮ ਨਿਤਿਕਾ ਕਮਲ, ਮੈਡਮ ਸੁਮਨ, ਮੈਡਮ ਵੀਨਾ ਕੁਮਾਰੀ, ਮੈਡਮ ਰੀਟਾ, ਮੈਡਮ ਕੰਵਲਜੀਤ ਕੌਰ ਸ

