ਜਲੰਧਰ, 08 ਨਵੰਬਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਜਲੰਧਰ ਵਿੱਚ ਸਥਿਤ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ/ਵਿੱਦਿਅਕ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ/ਸੁਸਾਇਟੀ ਐਕਟ/ ਫੈਕਟਰੀ ਐਕਤ ਤਹਿਤ ਰਜਿਸਟਰਡ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡਾਂ ਦੇ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿੱਚ ਲਿਖਿਆ ਜਾਣਾ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੀ ਮਾਤ ਭਾਸ਼ਾ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ ਅਦਾਰਿਆਂ/ਸੰਸਥਾਵਾਂ/ਵਿਦਿਅਕ ਅਦਾਰਿਆਂ/ ਬੋਰਡਾਂ/ਨਿਗਮਾਂ/ਵਿਦਿਅਕ ਸੰਸਥਾਵਾਂ/ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡਾਂ ਦੇ ਉਪਰਲੇ ਪਾਸੇ ਪੰਜਾਬੀ ਭਾਸ਼ਾ ਵਿੱਚ ਲਿਖਿਆ ਜਾਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਮੁਖੀ ਰੋਜ਼ਾਨਾ ਦੇ ਕੰਮਕਾਜ ਨੂੰ ਪੰਜਾਬੀ ਵਿੱਚ ਕੀਤਾ ਜਾਣਾ ਯਕੀਨੀ ਬਣਾਉਣਗੇ ।

