By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਰ ਹਫ਼ਤੇ 10 ਪਿੰਡਾਂ ਦਾ ਸਰਵੇ ਕਰਨ ਦੀਆਂ ਹਦਾਇਤਾਂ- 581 ਪਿੰਡਾਂ ਦਾ ਡਰੋਨ ਸਰਵੇ ਮੁਕੰਮਲ : ਡੀਸੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਰ ਹਫ਼ਤੇ 10 ਪਿੰਡਾਂ ਦਾ ਸਰਵੇ ਕਰਨ ਦੀਆਂ ਹਦਾਇਤਾਂ- 581 ਪਿੰਡਾਂ ਦਾ ਡਰੋਨ ਸਰਵੇ ਮੁਕੰਮਲ : ਡੀਸੀ
Jalandhar

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਰ ਹਫ਼ਤੇ 10 ਪਿੰਡਾਂ ਦਾ ਸਰਵੇ ਕਰਨ ਦੀਆਂ ਹਦਾਇਤਾਂ- 581 ਪਿੰਡਾਂ ਦਾ ਡਰੋਨ ਸਰਵੇ ਮੁਕੰਮਲ : ਡੀਸੀ

Talk Hindustan
Last updated: 2023/10/14 at 4:49 PM
Talk Hindustan
Share
3 Min Read
ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਰ ਹਫ਼ਤੇ 10 ਪਿੰਡਾਂ ਦਾ ਸਰਵੇ  ਕਰਨ ਦੀਆਂ ਹਦਾਇਤਾਂ- 581 ਪਿੰਡਾਂ ਦਾ ਡਰੋਨ ਸਰਵੇ ਮੁਕੰਮਲ : ਡੀਸੀ
SHARE

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਐਸ.ਡੀ.ਐਮਜ਼ ਨੂੰ ਸੰਵੇਦਨਸ਼ੀਲ ਥਾਵਾਂ ਦੇ ਦੌਰੇ ਕਰਨ ਦੇ ਨਿਰਦੇਸ

ਜਲੰਧਰ, 14 ਅਕਤੂਬਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਸਮੂਹ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਜ਼ਮੀਨੀ ਪੱਧਰ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਪਰਾਲੀ ਸਾੜਕੇ ਵਾਤਾਵਰਣ ਨੂੰ ਪਲੀਤ ਕਰਨ ਦੇ ਚਲਣ ਨੂੰ ਰੋਕਿਆ ਜਾ ਸਕੇ।

ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ “ਹਾਟ ਸਪਾਟ” ਦਾ ਐਸ.ਡੀ.ਐਮਜ਼ ਖੁਦ ਦੌਰਾ ਕਰਨਗੇ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਏ ਜਾ ਰਹੇ ਖੇਤੀ ਸੰਦਾਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਮਸ਼ੀਨਰੀ ਦੀ ਢੁੱਕਵੀਂ ਵਰਤੋਂ ਨੂੰ ਯਕੀਨੀ ਬਣਾਉਣਗੇ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ’ਤੇ ਨਕੇਲ ਕੱਸਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ 189 ਨੋਡਲ ਅਫ਼ਸਰ ਅਤੇ 54 ਕਲਸਟਰ ਕੋਆਰਟੀਨੇਟਰ ਨਿਯੁਕਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਐਸ.ਡੀ.ਐਮਜ਼ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਟੀਮ ਦਾ ਆਗੂ ਬਣ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਰੋਜ਼ਾਨਾ ਆਧਾਰ ’ਤੇ ਅਜਿਹੇ ਮਾਮਲਿਆਂ ਦੀ ਨਿਗਰਾਨੀ ਕੀਤੀ ਜਾਵੇਗੀ।

ਮੀਟਿੰਗ ਵਿੱਚ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡਾਂ ’ਚ ਸਰਵੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਵਿੱਚੋਂ ਹਰ ਹਫ਼ਤੇ ਘੱਟੋ-ਘੱਟ 10 ਪਿੰਡਾਂ ਨੂੰ ਸਰਵੇ ਤਹਿਤ ਕਵਰ ਕਰਨਾ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 581 ਪਿੰਡਾਂ ਵਿੱਚ ਡਰੋਨ ਸਰਵੇਖਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਿਸ ਉਪਰੰਤ ਤਿਆਰ ਨਕਸ਼ਾ-1 ਦੇ ਆਧਾਰ ’ਤੇ ਡੋਰ-ਟੂ-ਡੋਰ ਸਰਵੇ ਕੀਤਾ ਜਾਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਜ਼ਿਲ੍ਹਾ ਮਾਲ ਅਫ਼ਸਰ ਨਾਲ ਢੁੱਕਵਾਂ ਤਾਲਮੇਲ ਸਥਾਪਤ ਕਰਦਿਆਂ ਇਸ ਕਾਰਜ ਨੂੰ ਨਿਰਧਾਰਤ ਸਮੇਂ ਦੇ ਅੰਦਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ।

ਇਸੇ ਦੌਰਾਨ ਲੰਬਿਤ ਇੰਤਕਾਲਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਰਕਲ ਮਾਲ ਅਧਿਕਾਰੀਆਂ ਰਾਹੀਂ ਅਗਲੇ 15 ਦਿਨਾਂ ਵਿੱਚ ਪੈਂਡਿੰਗ ਇੰਤਕਾਲਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਇਸ ਸਬੰਧੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਜੀਰੋ ਪੈਂਡੈਂਸੀ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਐਸ.ਡੀ.ਐਮਜ਼ ਵਿਕਾਸ ਹੀਰਾ, ਬਲਬੀਰ ਰਾਜ ਸਿੰਘ, ਅਮਨਪਾਲ ਸਿੰਘ, ਕੰਵਲਜੀਤ ਸਿੰਘ ਤੇ ਰਿਸ਼ਭ ਬਾਂਸਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਆਦਿ ਵੀ ਮੌਜੂਦ ਸਨ।

Share This Article
Facebook Twitter Whatsapp Whatsapp Telegram Copy Link
Share
Previous Article जालंधर के पूर्व कांग्रेसी मेयर समेत कांग्रेस और बीजेपी के कई पूर्व पार्षद आज हो सकते है आप में शामिल पहुंचे चंडीगढ़ जालंधर के पूर्व कांग्रेसी मेयर समेत कांग्रेस और बीजेपी के कई पूर्व पार्षद आज हो सकते है आप में शामिल पहुंचे चंडीगढ़
Next Article जालंधर में कांग्रेस को लगा बड़ा झटका, 10 कांग्रेसी पार्षद आम आदमी पार्टी में शामिल जालंधर में कांग्रेस को लगा बड़ा झटका, 10 कांग्रेसी पार्षद आम आदमी पार्टी में शामिल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?