ਕਰਤਾਰਪੁਰ 22 ਅਪ੍ਰੈਲ (ਜਸਵੰਤ ਵਰਮਾ ) ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਦੇ ਐਨ.ਐਸ.ਐਸ, ਈਕੋ ਕਲੱਬ ਵੱਲੋਂ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਦੀ ਅਗਵਾਈ ਵਿੱਚ ‘ਅੰਤਰਾਸ਼ਟਰੀ ਧਰਤੀ ਦਿਵਸ’ ਮਨਾਇਆ ਗਿਆ। ਇਸ ਦੌਰਾਨ. ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਡਾ.ਪ੍ਰੈਟੀ ਸੋਢੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਕਿਸੇ ਇੱਕ ਵਿਅਕਤੀ ਸਮਾਜ ਜਾਂ ਦੇਸ਼ ਦਾ ਕਰਤੱਵ ਨਹੀਂ ਸਗੋਂ ਧਰਤੀ ਤੇ ਰਹਿੰਦੇ ਹਰ ਬਸ਼ਿੰਦੇ ਦਾ ਸਭ ਤੋਂ ਅਹਿਮ ਕਰਤੱਵ ਹੈ।
ਵਾਤਾਵਰਨ ਦੀ ਸਰੁੱਖਿਆ ਨਾਲ ਹੀ ਧਰਤੀ ਦੀ ਰੱਖਿਆ ਕੀਤੀ ਜਾ ਸਕਦੀ ਹੈ। ਕਾਲਜ ਪ੍ਰਧਾਨ ਤੇ ਸਾਬਕਾ ਐਮ. ਐਲ. ਏ (ਹਲਕਾ ਕਰਤਾਰਪੁਰ) ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਸ੍ਰੀ ਹਰੀ ਪਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਭਾਰਤ ਵਿੱਚ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਗਿਆ ਹੈ ਤੇ ਇਸਦੀ ਸਾਂਭ ਸੰਭਾਲ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ, ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਸਾਕਸ਼ੀ ਕਸ਼ਅੱਪ,ਈਕੋ ਕਲੱਬ ਦੇ ਕੋਆਡੀਨੇਟਰ ਡਾ.

