ਕਪੂਰਥਲਾ: ਕਪੁਰਥਲਾ ਦੇ ਕਰੋਲ ਬਾਗ ਵਿੱਚ ਚੋਰਾਂ ਨੇ ਇੱਕ ਕੋਠੀ ਤੇ ਧਾਵਾ ਬੋਲ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮ ਤੇ ਉਸ ਦੇ ਪਿਤਾ ਸ਼ਾਮ ਸੁੰਦਰ ਨੇ ਦੱਸਿਆ ਕਿ ਉਹ ਬਾਜ਼ਾਰ ਇੱਕ ਘੰਟੇ ਲਈ ਗਏ ਹੋਏ ਸਨ ਤੇ ਜਦੋਂ ਘਰ ਵਾਪਸ ਆਏ ਤਾਂ ਘਰ ਦੇ ਜਿੰਦਰੇ ਟੁੱਟੇ ਹੋਏ ਸਨ,ਅਲਮਾਰੀਆਂ ਦੇ ਲੌਕਰ ਵੀ ਟੁੱਟੇ ਪਏ ਸਨ ਤੇ ਸਾਰਾ ਸਮਾਨ ਖਿਲਰਿਆ ਪਿਆ ਸੀ। ਉਹਨਾਂ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ਵਿੱਚੋ ਲਗਭਗ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰ ਚੋਰੀ ਕਰਕੇ ਫਰਾਰ ਹੋ ਗਏ ਹਨ।

ਹਾਲੇ ਉਹ ਆਪਣੇ ਸਮਾਨ ਦੀ ਹੋਰ ਜਾਂਚ ਕਰ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਤੇ ਮੌਕੇ ਤੇ ਪੀਸੀਆਰ ਟੀਮ ਪਹੁੰਚੀ ਤੇ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਮਕਾਨ ਮਾਲਕ ਦਾ ਕਹਿਣਾ ਹੈ ਕਿ ਚੋਰਾਂ ਨੂੰ ਪੁਲਿਸ ਦਾ ਕੋਈ ਖੌਫ ਨਹੀਂ ਰਿਹਾ ਉਹ ਆਏ ਚਿੱਟੇ ਦਿਨ ਦਿਹਾੜੇ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ। ਜਿਸ ਕਾਰਨ ਸ਼ਹਿਰ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੌਕੇ ਦੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

