ਕਪੂਰਥਲਾ 17 ਜੂਨ ( ਗੌਰਵ ਮੜੀਆ ) ਮਾਨਯੋਗ ਸ੍ਰੀ ਮਨਜੀਤ ਮਾਨ ਜੀ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ,ਜੇ ਐਸ ਸੰਧੂ ਸੂਬਾ ਸਰਪ੍ਰਸਤ, ਪ੍ਰਿਤਪਾਲ ਸਿੰਘ ਸੂਬਾ ਕੋਆਰਡੀਨੇਟਰ,ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਵੱਲੋਂ ਜਰਨਲਿਸਟ ਪ੍ਰੈਸ ਕਲੱਬ (ਰਜ਼ਿ) ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਮੈਂਬਰ ਸਾਹਿਬਾਨ ਅਤੇ ਅਹੁਦੇਦਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ
ਕਿ ਸੋਮਵਾਰ 19 ਜੂਨ ਸਵੇਰੇ 9 ਵਜੇ ਵਿਰਸਾ ਵਿਹਾਰ ਜਲੰਧਰ ਵਿੱਚ ਇਕੱਠੇ ਹੋ ਕੇ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਪੰਜਾਬ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦੇ ਖਿਲਾਫ ਅਜੀਤ ਅਦਾਰੇ ਦੇ ਮੁੱਖ ਸੰਪਾਦਕ ਡਾਕਟਰ ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿੱਚ ਹੋਣ ਜਾ ਰਹੇ ਰੋਸ ਮਾਰਚ ਵਿੱਚ ਪ੍ਰੈਸ ਕਲੱਬ ਵੱਲੋਂ ਹਮਦਰਦ ਸਾਹਿਬ ਦੇ ਹੱਕ ਵਿੱਚ ਨਿੱਤਰਨ ਦਾ ਫ਼ੈਸਲਾ ਕੀਤਾ ਗਿਆ ਹੈ ,ਸਾਰੇ ਜੁਝਾਰੂ ਵੀਰਾਂ ਨੂੰ ਅਪੀਲ ਹੈ ਕਿ ਰੋਸ ਮਾਰਚ ਨੂੰ ਸਫਲ ਬਣਾਉਣ ਵਿੱਚ ਪ੍ਰੈਸ ਕਲੱਬ ਦੇ ਨਾਲ ਮੋਢੇ ਨਾਲ ਮੋਢਾ ਜੋੜਨ ਲਈ ਜ਼ਰੂਰ ਪਹੁੰਚਣ।

