ਕਪੂਰਥਲਾ 24ਨਵੰਬਰ ( ਗੌਰਵ ਮੜੀਆ ) 8 ਦਸੰਬਰ ਨੂੰ ਕਪੂਰਥਲਾ ਵਿਖੇ ਸੇਵਾ,ਸੁਰੱਖਿਆ ਤੇ ਸੰਸਕਾਰ ਦੀ ਸੋਚ ਲੈ ਕੇ ਕੰਮ ਕਰ ਰਹੇ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵੱਲੋਂ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।ਸੋਮਵਾਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਇੱਕ ਮੀਟਿੰਗ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ,ਜ਼ਿਲ੍ਹਾ ਮੀਤ ਪ੍ਰਧਾਨ ਚੰਦਨ ਸ਼ਰਮਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦੀਪਕ ਮਰਵਾਹਾ ਦੀ ਪ੍ਰਧਾਨਗੀ ਹੇਠ ਹੋਈ।ਇਸ ਵਿੱਚ 8 ਦਸੰਬਰ ਨੂੰ ਹੋਣ ਵਾਲੀ ਇਸ ਮੈਰਾਥਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ,ਜਿਸ ਦਾ ਉਦੇਸ਼ ਸਮਾਜ ਵਿੱਚ ਨਸ਼ਾ ਮੁਕਤੀ ਦਾ ਸੁਨੇਹਾ ਦੇਣਾ ਹੈ।ਮੀਟਿੰਗ ਵਿੱਚ ਹਾਜ਼ਰ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੈਰਾਥਨ ਦਾ ਵੱਧ ਤੋਂ ਵੱਧ ਪ੍ਰਚਾਰ ਪਸਾਰ ਕਰਨ ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਵਧਾਈ ਜਾ ਸਕੇ।
ਇਸ ਮੀਟਿੰਗ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਅਤੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਨੇ ਦੱਸਿਆ ਕਿ ਇਸ ਨਾਲ ਆਮ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਪ੍ਰੇਰਿਤ ਕੀਤਾ ਜਾਵੇਗਾ।ਨਰੇਸ਼ ਪੰਡਿਤ ਨੇ ਦੱਸਿਆ ਕਿ ਇਸ ਮੈਰਾਥਨ ਵਿੱਚ ਬਜਰੰਗ ਦਲ ਦੇ ਕੌਮੀ ਪ੍ਰਧਾਨ ਨੀਰਜ ਦੌਣਰੀਆ,ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਸਮੇਤ ਸਮਾਜ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।ਨਰੇਸ਼ ਪੰਡਿਤ ਨੇ ਕਿਹਾ ਕਿ ਸਾਡਾ ਦੇਸ਼ ਨੌਜਵਾਨਾਂ ਦਾ ਦੇਸ਼ ਹੈ ਅਤੇ ਅੱਜ ਦਾ ਨੌਜਵਾਨ ਜੋ ਦੇਸ਼ ਦੀ ਤਰੱਕੀ ਦੀ ਨੀਂਹ ਹੈ ਉਹ ਨਸ਼ਿਆਂ ਵੱਲ ਭਟਕ ਰਹੇ ਹਨ,ਇਸ ਲਈ ਨੌਜਵਾਨਾਂ ਨੂੰ ਖੇਡਾਂ ਵੱਲ ਵਧਣਾ ਚਾਹੀਦਾ ਹੈ ਅਤੇ ਆਪਣੀ ਦੋਸਤੀ ਨੂੰ ਨਸ਼ਾ ਮੁਕਤ ਦੋਸਤੀ ਰੱਖਣੀ ਚਾਹੀਦੀ ਹੈ,ਜਿਸ ਨਾਲ ਉਹ ਭਵਿੱਖ ਵਿੱਚ ਕਿਸੇ ਤਰ੍ਹਾਂ ਦੇ ਨਸ਼ੇ ਨਾ ਕਰਨ ਜਿਸ ਨਾਲ ਉਨ੍ਹਾਂਦੀ ਪ੍ਰਤਿਭਾ ਵਿੱਚ ਹੋਰ ਵੀ ਨਿਖਾਰ ਆਵੇ ਅਤੇ ਉਹ ਆਪਣੇ ਪਰਿਵਾਰ ਸਮਾਜ ਅਤੇ ਦੇਸ਼ ਲਈ ਆਪਣਾ ਸਾਰਥਕ ਯੋਗਦਾਨ ਦੇਣ।
ਆਨੰਦ ਯਾਦਵ ਅਤੇ ਚੰਦਨ ਸ਼ਰਮਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੀਆਂ ਰਗਾਂ ਵਿੱਚ ਵਗ ਰਿਹਾ ਨਸ਼ਾ ਦੇਸ਼ ਨੂੰ ਖੋਖਲਾ ਕਰ ਰਿਹਾ ਹੈ।ਨਸ਼ਾਖੋਰੀ ਅੱਤਵਾਦ ਤੋਂ ਵੀ ਵੱਧ ਖਤਰਨਾਕ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਵੱਧ ਰਿਹਾ ਨਸ਼ਾ ਹੀ ਦੇਸ਼ ਦੀ ਸਭ ਤੋਂ ਵੱਡੀ ਕਮਜ਼ੋਰੀ ਹੈ।ਜਦੋਂ ਦੂਸਰੇ ਅਪਰਾਧਾ ਨੂੰ ਜੜ੍ਹੋਂ ਪੁੱਟਣ ਲਈ ਪੁਲਿਸ ਅਤੇ ਪ੍ਰਸ਼ਾਸਨ ਪੂਰਾ ਜ਼ੋਰ ਲਗਾ ਦਿੰਦੇ ਹਨ,ਤਾਂ ਫਿਰ ਨੂੰ ਅਪਰਾਧਾ ਨੂੰ ਜਨਮ ਦੇਣ ਲਈ ਜ਼ਿੰਮੇਵਾਰ ਨਸ਼ਾਖੋਰੀ ਨੂੰ ਜੜ ਤੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਉਪਰਾਲੇ ਕਿਉਂ ਨਹੀਂ ਹੋ ਰਹੇ ਹਨ।ਆਨੰਦ ਯਾਦਵ ਨੇ ਕਿਹਾ ਕਿ ਜਦੋਂ ਅੱਤਵਾਦ ਨਾਲ ਨਜਿੱਠਣ ਲਈ ਇੰਨਾ ਪੈਸਾ ਖਰਚਿਆ ਜਾ ਰਿਹਾ ਹੈ ਤਾਂ ਨਸ਼ਾ ਛੁਡਾਉਣ ਤੇ ਇੰਨਾ ਪੈਸਾ ਕਿਉਂ ਨਹੀਂ ਖਰਚਿਆ ਜਾ ਰਿਹਾ ਹੈ।ਨਸ਼ੇ ਦਾ ਵਪਾਰ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਹੋ ਰਹੀ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਦਿਸ਼ਾ ਵਿੱਚ ਚਲਾਈ ਜਾ ਰਹੀ ਮੁਹਿੰਮ ਵਿੱਚ ਸਾਰਿਆਂ ਨੂੰ ਰਲ ਕੇ ਹਿੱਸਾ ਲੈਣਾ ਚਾਹੀਦਾ ਹੈ।ਇਸ ਮੌਕੇ ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੁਨੀਸ਼ ਬਜਰੰਗੀ,ਸੀਨੀਅਰ ਆਗੂ ਅਸ਼ੋਕ ਕੁਮਾਰ,ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ,ਜ਼ਿਲ੍ਹਾ ਮੀਤ ਪ੍ਰਧਾਨ ਕਵੀ ਬਜਾਜ,ਹਨੀ ਕੁਮਾਰ ਆਦਿ ਹਾਜ਼ਰ ਸਨ।

