ਕਪੂਰਥਲਾ(ਗੌਰਵ ਮੜੀਆ )ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਜਸ਼ਨ ਮਨਾਏ ਜਾ ਰਹੇ ਹਨ।ਵਿਰਾਸਤੀ ਸ਼ਹਿਰ ਕਪੂਰਥਲਾ ਵਿੱਚ ਯੂਥ ਭਾਜਪਾ ਵਰਕਰਾਂ ਨੇ ਲੱਡੂ ਵੰਡ ਕੇ ਸੀਏਏ ਲਾਗੂ ਹੋਣ ਦਾ ਜਸ਼ਨ ਮਨਾਇਆ।ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਦੀ ਅਗਵਾਈ ਹੇਠ ਵਰਕਰਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਖਿਲਾ ਕੇ ਜਸ਼ਨ ਮਨਾਇਆ।ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਦੀ ਅਗਵਾਈ ਹੇਠ ਵਰਕਰਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਖਿਲਾ ਕੇ ਖੁਸ਼ੀ ਮਨਾਈ।
ਇਸ ਮੌਕੇ ਸੰਨੀ ਬੈਂਸ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕੀਤੇ ਜਾਣ ਦਾ ਸਵਾਗਤ ਕੀਤਾ।ਬੈਂਸ ਨੇ ਕਿਹਾ ਕਿ ਇਸ ਨਾਲ ਧਾਰਮਿਕ ਤੁਸ਼ਟੀਕਰਨ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਵੱਡਾ ਝਟਕਾ ਲੱਗੇਗਾ।ਬੀਜੇਪੀ ਦੇ 2019 ਦੇ ਚੋਣ ਮਨੋਰਥ ਪੱਤਰ ਵਿੱਚ ਸੀਏਏ ਨੂੰ ਲਾਗੂ ਕਰਨ ਦਾ ਮਤਾ ਪੇਸ਼ ਕੀਤਾ ਗਿਆ ਸੀ।ਇਸ ਨਾਲ ਭਾਰਤ ਵਿੱਚ ਦੱਬੇ-ਕੁਚਲੇ ਲੋਕਾਂ ਨੂੰ ਨਾਗਰਿਕਤਾ ਮਿਲਣ ਦਾ ਰਾਹ ਪੱਧਰਾ ਹੋ ਜਾਵੇਗਾ।ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ)ਦਾ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੀ ਗਾਰੰਟੀ ਪੂਰੀ ਕਰ ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇਹ ਇਤਿਹਾਸਕ ਕਦਮ ਦੱਬੇ-ਕੁਚਲੇ ਅਤੇ ਘੱਟ ਗਿਣਤੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਲੋਕ ਖੁਸ਼ ਹਨ।ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਦਾ ਸਵਾਗਤ ਕਰਦਿਆਂ ਨਾਗਰਿਕਤਾ ਸੋਧ ਕਾਨੂੰਨ ਬਿੱਲ ਪਾਸ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।ਇਸ ਮੌਕੇ ਯੂਥ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਾਹਿਲ ਵਾਲੀਆ, ਮੰਡਲ 2 ਦੇ ਪ੍ਰਧਾਨ ਸਰਬਜੀਤ ਸਿੰਘ ਬੰਟੀ,ਜ਼ਿਲ੍ਹਾ ਮੀਤ ਪ੍ਰਧਾਨ ਰਾਜਨ ਚੌਹਾਨ,ਦਫ਼ਤਰ ਸਕੱਤਰ ਦੀਪਕ ਕੁਮਾਰ,ਮੰਡਲ ਇੱਕ ਦੇ ਪ੍ਰਧਾਨ ਜੌਨੀ ਕੋਹਲੀ,ਰਾਜਨ ਠੀਗੀ,ਗੁਰਪ੍ਰੀਤ ਸਿੰਘ ਗੋਪੀ ਆਦਿ ਹਾਜ਼ਰ ਸਨ।

