ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 9 ਨੂੰ ਕਰਾਂਗੇ ਰੇਲਾਂ ਦਾ ਚੱਕਾ ਜਾਮ—-ਜਾਣੀਆਂ
ਜਲੰਧਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ )ਵੱਲੋਂ ਨਵਦੀਪ ਸਿੰਘ ਜਲਬੀਰਾ ਸਮੇਤ ਪੰਜ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਤੇ ਅਤੇ ਮੰਡੀਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੇ ਵਿਰੋਧ ਵਿਚ DC ਦਫ਼ਤਰ ਜਲੰਧਰ ਵਿਖੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।ਇਸ ਮੋਕੇ ਤੇ ਜਲੰਧਰ ਜਿਲੇ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੁਬਾਈ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ

ਕਿ ਕੇਦਰ ਸਰਕਾਰ ਨੇ ਲੋਕਤੰਤਰ ਦਾ ਘਾਣ ਕਰਦੇ ਹੋਏ ਨਵਦੀਪ ਸਿੰਘ ਜਲਬੀਰਾ ਸਮੇਤ ਜਿਹੜੇ ਪੰਜ ਕਿਸਾਨ ਆਗੂ ਗ੍ਰਿਫਤਾਰ ਕੀਤੇ ਹਨ ਉਹਨਾਂ ਨੂੰ ਤੁਰੰਤ ਰਿਹਾਅ ਕਰੇ ਅਤੇ ਮੰਡੀਆਂ ਨੂੰ ਨਿਜੀ ਸਾਇਲੋ ਗੋਦਾਮ ਕੰਪਨੀਆਂ ਨੂੰ ਦੇਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਅਤੇ ਡਾ ਸਵਾਮੀਨਾਥਨ ਦੀ ਰਿਪੋਰਟ ਤੁਰੰਤ ਲਾਗੂ ਕਰਦੇ ਹੋਏ ਐਮ ਐਸ ਪੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ।

ਉਹਨਾਂ ਕਿਹਾ ਕਿ ਜਿਹੜਾ ਕਿਸਾਨ ਮਜ਼ਦੂਰ 13 ਨਕਾਤੀ ਮੰਗ ਪੱਤਰ ਦੇ ਕੇ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ ਸਰਕਾਰ ਉਸ ਵੱਲ ਤਵੱਜੋ ਦੇਵੇ ਨਹੀਂ ਤਾਂ 9 ਅਪ੍ਰੈਲ ਨੂੰ ਰੇਲਾਂ ਦੇ ਚੱਕੇ ਜਾਮ ਕੀਤੇ ਜਾਣਗੇ ।ਇਸ ਮੋਕੇ ਤੇ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ ।

