ਸਰਕਾਰ ਕਰ ਰਹੀ ਕਿਸਾਨਾਂ ਮਜ਼ਦੂਰਾਂ ਨੂੰ ਠੰਡੀਆਂ ਰਾਤਾਂ ਵਿੱਚ ਠਰਨ ਵਾਸਤੇ ਮਜਬੂਰ—-ਸੁਖਵਿੰਦਰ ਸਿੰਘ ਸਭਰਾ
ਜਲੰਧਰ 27 ਨਵੰਬਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਲੇ ਕੇ ਡੀ ਸੀ ਦਫ਼ਤਰ ਜਲੰਧਰ ਵਿਖੇ ਅਣਮਿੱਥੇ ਸਮੇ ਵਾਸਤੇ ਲੱਗਾ ਧਰਨਾਂ ਦੂਜੇ ਦਿਨ ਵੀ ਜਾਰੀ ਰਿਹਾ ।
ਇਸ ਮੋਕੇ ਤੇ ਜਥੇਬੰਦੀ ਦੇ ਜਲੰਧਰ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਹੋਏ ਚੋਣ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ ਅਤੇ ਆਪਣੇ ਨਾਦਰਸ਼ਾਹੀ ਫ਼ਰਮਾਨ ਗਰੀਬ ਕਿਸਾਨਾਂ ਤੇ ਥੋਪ ਰਹੀ ਹੈ ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਬਾਦਕਾਰਾਂ ਦੀਆਂ ਜ਼ਮੀਨਾਂ ਦੀਆਂ ਕੁਰਕੀਆਂ ਕਰਵਾਉਣੀਆਂ ਬੰਦ ਕਰੇ,ਸਰਕਾਰ ਪਹਿਲ ਦੇ ਅਧਾਰ ਤੇ ਡਾ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰੇ।
ਅੱਜ ਸਾਡੇ ਪਾਣੀਆਂ ਵਿੱਚ (ਚਿੱਟੀ ਵੇਈਂ ,ਸਤਲੁਜ ,ਬਿਆਸ,ਆਦਿ ਦਰਿਆਵਾਂ ਵਿੱਚ )ਪੇਂਦਾ ਜਲੰਧਰ ,ਲੁਧਿਆਣੇ ,ਫ਼ਿਲੋਰ ਸਮੇਤ ਹੋਰ ਸ਼ਹਿਰਾਂ ਦੇ ਸੀਵਰੇਜ ਦਾ ਗੰਦਾ ਪਾਣੀ ਕੁਦਰਤੀ ਸਰੋਤਾ ਨੂੰ ਦੂਸ਼ਿਤ ਕਰ ਰਿਹਾ ਹੈ ਇਸ ਨੂੰ ਸੋਧ ਕੇ ਨਹਿਰਾ ਰਾਹੀ ਖੇਤੀ ਬਾੜੀ ਲਈ ਦਿੱਤਾ ਜਾ ਸਕਦਾ ਹੈ
ਉਹਨਾਂ ਮੰਗ ਕੀਤੀ ਕਿ ਪੰਜਾਬ ਭਰ ਵਿੱਚ ਨਾਕਸ ਨਹਿਰ ਪ੍ਰਬੰਧ ਠੀਕ ਕਰਕੇ ਪਾਣੀ ਟੇਲਾਂ ਤੱਕ ਪਹੁੰਚਾਇਆਂ ਜਾਵੇ, ਨਹਿਰਾਂ ਸੂਹਿਆਂ ਖਾਲ਼ਿਆ ਅਤੇ ਸੜਕਾਂ ਤੇ ਰੁੱਖ ਲਗਾਏ ਜਾਣ, ਕਿਸਾਨਾਂ ਮਜ਼ਦੂਰਾਂ ਤੇ ਕੀਤੇ ਝੂਠੇ ਪਰਚੇ ਰੱਦ ਕਰੇ,ਪਰਾਲ਼ੀ ਨੂੰ ਸਾਂਭਣ ਵਾਸਤੇ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਜਾ ਉਸ ਦਾ ਆਪ ਪ੍ਰਬੰਧ ਕਰੇ,ਸਟੇਟ ਸਰਕਾਰ ਬਿਜਲੀ ਐਕਟ 2022 ਦਾ ਵਿਰੋਧ ਕਰੇ, ਪੰਜਾਬ ਸਰਕਾਰ ਅੰਦੋਲਨ ਦੋਰਾਨ ਅਤੇ ਚੋਣ ਮੇਨੀਫੇਸਟੋ ਵਿੱਚ ਕੀਤੇ ਵਾਇਦੇ ਜਲਦ ਪੁਰੇ ਕਰੇ ,
ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਸਮੇਤ ਪੁਰੇ ਭਾਰਤ ਵਿੱਚ ਅਬਾਦਕਾਰਾਂ ਨੂ ਪੱਕੇ ਮਾਲਕੀ ਹੱਕ ਦਿੱਤੇ ਜਾਣ ਅਤੇ 2007 ਵਿੱਚ ਤੋੜੀਆਂ ਇੰਤਕਾਲਾਂ ਮੁੜ ਬਹਾਲ ਕੀਤੀਆਂ ਜਾਣ , ਦਿੱਲੀ ਸੰਘਰਸ਼ ਵਿੱਚ ਸ਼ਹੀਦ ਹੋ ਚੁੱਕੇ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੋਕਰੀ ਦਿੱਤੀ ਜਾਵੇ ,ਹੜਾਂ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ,ਨਵੇਂ ਬਣਾਏ ਜਾ ਰਹੇ ਹਾਈਵੇ ਲਈ ਇਕਵਾਇਰ ਕੀਤੀ ਜਾਂਦੀ ਜ਼ਮੀਨ ਦਾ ਮਾਰਕੀਟ ਰੇਟ ਨਾਲ਼ੋਂ ਚਾਰ ਗੁਣਾ ਮੁਆਵਜ਼ਾ ਦੇਵੇ,ਪੰਜਾਬ ਭਰ ਵਿੱਚ ਪੂਰਨ ਨਸ਼ਾਬੰਦੀ ਕੀਤੀ ਜਾਵੇ,ਉਹਨਾਂ ਕਿਹਾ ਕਿ ਜਿਨਾਂ ਚਿਰ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸਾਡਾ ਸੰਘਰਸ਼ ਨਿਰੰਤਰ ਜਾਰੀ ਰਹੇਗਾ ।
ਇਸ ਮੋਕੇ ਤੇ ਲਫੀਮਪੁਰ ਮੁਹੱਲਾ ਗੁਰੂ ਤੇਗ਼ ਬਹਾਦਰ ਨਗਰ ਜਲੰਧਰ ਤੋਂ ਵਿਸ਼ੇਸ਼ ਤੋਰ ਤੇ ਬੀਬੀਆਂ ਦਾ ਵਿਸ਼ਾਲ ਜੱਥਾ ਧਰਨੇ ਵਿੱਚ ਪਹੁੰਚਿਆ । ਧਰਨੇ ਵਿੱਚ ਹੋਰਨਾ ਤੋਂ ਇਲਾਵਾ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਖਜਾਨਚੀ ਜਗਦੀਸ਼ ਪਾਲ ਸਿੰਘ ਚੱਕ ਬਾਹਮਣੀਆਂ ,ਬਲਜਿੰਦਰ ਸਿੰਘ ਰਾਜੇਵਾਲ ,ਗੁਰਪਾਲ ਸਿੰਘ ਈਦਾਂ ,ਸਤਨਾਮ ਸਿੰਘ ਰਾਈਵਾਲ,ਕਿਸ਼ਨਦੇਵ ਮਿਆਣੀ,ਨਿਰਮਲ ਸਿੰਘ ਢੰਡੋਵਾਲ ,ਰਣਜੀਤ ਸਿੰਘ ਬੱਲ ਨੋ ,ਜਗਤਾਰ ਸਿੰਘ ਚੱਕ ਬਾਹਮਣੀਆਂ ,ਬਲਦੇਵ ਸਿੰਘ ਕੁਹਾੜ,ਵੀਰੂ ਜਗਤਪੁਰਾ ਕੁਲਦੀਪ ਰਾਏ ਤਲਵੰਡੀ ਸੰਘੇੜਾ,ਜਗਤਾਰ ਸਿੰਘ ਚੱਕ ਵਡਾਲਾ,ਵੱਸਣ ਸਿੰਘ ਕੋਠਾ,ਸੁਖਦੇਵ ਸਿੰਘ ਮੱਲੀ,ਸੋਨੂੰ ਖਾਨਪੁਰ ,ਜੋਗਿੰਦਰ ਸਿੰਘ ਮਡਾਲਾ ਛੰਨਾਂ,ਮੋਜੂਦ ਰਹੇ।