By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾ ਕੇਂਦਰਾਂ ਰਾਹੀਂ ਸ਼ੁਰੂਆਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾ ਕੇਂਦਰਾਂ ਰਾਹੀਂ ਸ਼ੁਰੂਆਤ
JalandharPunjabShaheed Bhagat Singh Nagar

ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾ ਕੇਂਦਰਾਂ ਰਾਹੀਂ ਸ਼ੁਰੂਆਤ

Talk Hindustan
Last updated: 2025/10/31 at 3:15 PM
Talk Hindustan
Share
3 Min Read
ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾ ਕੇਂਦਰਾਂ ਰਾਹੀਂ ਸ਼ੁਰੂਆਤ
SHARE

ਲੋਕਾਂ ਨੂੰ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਆਰ.ਟੀ.ਓ. ਦਫ਼ਤਰ ‘ਚ ਸਥਾਪਤ ਕੀਤਾ ਹੈਲਪ ਡੈਸਕ

ਨਵਾਂਸ਼ਹਿਰ, 31 ਅਕਤੂਬਰ: ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾਂ ਕੇੰਦਰਾ ਵਿਚ ਸੁਰੂਆਤ ਨਾਲ ਅੱਜ ਰਿਜਨਲ ਟਰਾਂਸਪੋਰਟ ਦਫਤਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਵਿਭਾਗ ਦੀਆਂ ਸੇਵਾਵਾਂ ਹੋਰ ਵੀ ਸੁਖਾਲੇ ਢੰਗ ਨਾਲ ਮੁੱਹਈਆ ਕਰਵਾਉਣ ਬਾਰੇ ਜਾਣੂ ਕਰਵਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਸਮੇਤ ਟਰਾਂਸਪੋਰਟ ਵਿਭਾਗ ਦੀਆਂ 56 ਪ੍ਰਮੁੱਖ ਸੇਵਾਵਾਂ ਨੂੰ ਪੂਰੀ ਤਰ੍ਹਾਂ ਨਾਲ ਫੇਸਲੈੱਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਸੇਵਾਵਾਂ ਦਾ ਲਾਭ ਸੇਵਾ ਕੇਂਦਰਾਂ ਜਾਂ 1076 ਹੈਲਪਲਾਈਨ ਰਾਹੀਂ ਵੀ ਲਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਨਾਗਰਿਕਾਂ ਨੂੰ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਲਈ ਸਾਈਬਰ ਕੈਫੇ ਵਿੱਚ ਜਾ ਕੇ ਜਾਂ ਸਿੱਧਾ ਆਨਲਾਈਨ ਅਪਲਾਈ ਕਰਨਾ ਪੈਂਦਾ ਸੀ ਅਤੇ ਬਾਅਦ ਵਿੱਚ ਆਪਣੇ ਦਸਤਾਵੇਜ਼ਾਂ ਦੀ ਤਸਦੀਕ ਜਾਂ ਪੜਤਾਲ ਕਰਵਾਉਣ ਵਰਗੇ ਕੰਮਾਂ ਲਈ ਆਰ.ਟੀ.ਓ. ਦਫ਼ਤਰਾਂ ਦੇ ਗੇੜੇ ਲਗਾਉਣੇ ਪੈਂਦੇ ਸਨ ਅਤੇ ਹੁਣ ਇਹ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨਾਲ ਲੋਕਾ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਉਨ੍ਹਾਂ ਨੂੰ ਵਾਰ-ਵਾਰ ਆਰ.ਟੀ.ਓ. ਦਫ਼ਤਰ ਨਹੀਂ ਜਾਣਾ ਪਵੇਗਾ ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦੇ ਸਟਾਫ ਨੂੰ ਲੋੜੀਂਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਇੰਦਰਪਾਲ ਨੇ ਦੱਸਿਆ ਕਿ ਲੋਕ ਟਰਾਂਸਪੋਰਟ ਵਿਭਾਗ ਦੀਆਂ ਇਨ੍ਹਾਂ ਸਹੂਲਤਾਂ ਨੂੰ ਘਰ ਬੈਠੇ ਵੀ ਹੈਲਪਲਾਈਨ ਨੰਬਰ-1076 ਰਾਹੀਂ ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਵੀਂ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਆਰ.ਟੀ.ਓ. ਦਫ਼ਤਰ ਵਿੱਚ ਪਹਿਲੇ ਦੋ ਹਫ਼ਤਿਆਂ ਲਈ ਹੈਲਪ ਡੈਸਕ ਲਾਇਆ ਗਿਆ ਹੈ ਜਿੱਥੇ ਲੋਕਾਂ ਨੂੰ ਦਸਤਾਵੇਜ਼ਾਂ ਅਤੇ ਨਵੇਂ ਸਿਸਟਮ ਬਾਰੇ ਜਾਣੂੰ ਕਰਵਾਇਆ ਜਾਵੇਗਾ। ਜਿਕਰਯੋਗ ਹੈ ਕਿ ਇਨ੍ਹਾਂ ਸਹੂਲਤਾਂ ਵਿੱਚ ਲਰਨਰ ਲਾਈਸੰਸ, ਲਾਈਸੰਸ ’ਤੇ ਰਿਹਾਇਸ਼ੀ ਪਤੇ ਜਾਂ ਨਾਮ ‘ਚ ਤਬਦੀਲੀ, ਡੂਪਲੀਕੇਟ ਲਾਈਸੰਸ ਜਾਰੀ ਕਰਵਾਉਣਾ, ਡਰਾਈਵਿੰਗ ਲਾਈਸੰਸ, ਜਿਸ ਵਿੱਚ ਡਰਾਈ ਟੈਸਟ ਦੀ ਜ਼ਰੂਰਤ ਨਹੀਂ, ਨੂੰ ਰੀਨਿਊ ਕਰਵਾਉਣਾ, ਡਰਾਈਵਿੰਗ ਲਾਈਸੰਸ ਦੀ ਰਿਪਲੇਸਮੈਂਟ, ਜਨਮ ਮਿਤੀ ਵਿੱਚ ਸੋਧ, ਲਾਈਸੰਸ ਦੇ ਐਕਸਟਰੈਕਟ ਹਾਸਲ ਕਰਨਾ, ਕੰਡਕਟਰ ਲਾਈਸੰਸ ਰੀਨਿਊ ਕਰਵਾਉਣਾ, ਲਰਨਰ ਲਾਈਸੰਸ ਦੀ ਮਿਆਦ ਵਿੱਚ ਵਾਧਾ ਕਰਨਾ, ਡੁਪਲੀਕੇਟ ਡਰਾਈਵਿੰਗ ਲਾਈਸੰਸ ਕਰਵਾਉਣਾ, ਡਰਾਈਵਰ ਲਈ ਪਬਲਿਕ ਸਰਵਿਸ ਵ੍ਹੀਕਲ ਬੈਚ ਜਾਰੀ ਕਰਵਾਉਣਾ, ਇੰਟਰਨੈਸ਼ਨਲ ਡਰਾਈਵਿੰਗ ਪਰਮਟ ਜਾਰੀ ਕਰਵਾਉਣਾ, ਡੁਪਲੀਕੇਟ ਆਰ.ਸੀ. ਲਈ ਅਰਜੀ ਦੇਣਾ, ਆਰ.ਸੀ. ‘ਤੇ ਪਤੇ ਵਿੱਚ ਤਬਦੀਲੀ, ਵਾਹਨ ਦੀ ਮਾਲਕੀ ਵਿੱਚ ਤਬਦੀਲੀ ਲਈ ਅਰਜ਼ੀ, ਵਾਧੂ ਲਾਈਫਟਾਈਮ ਟੈਕਸ ਦੀ ਅਦਾਇਗੀ, ਹਾਇਰ-ਪਰਚੈਜ ਐਗਰੀਮੈਂਟ ਨੂੰ ਤਸਦੀਕ ਕਰਵਾਉਣਾ, ਕਮਰਸ਼ੀਅਲ ਗੱਡੀਆਂ ਲਈ ਫਿਟਨਸ ਸਰਟੀਫਿਕੇਟ ਜਾਰੀ ਕਰਵਾਉਣਾ, ਹਾਇਰ-ਪਰਚੈਜ ਐਗਰੀਮੈਂਟ ਦੀ ਮਿਆਦ ’ਚ ਵਾਧਾ ਜਾਂ ਰੱਦ ਕਰਵਾਉਣਾ ਆਦਿ ਸੇਵਾਵਾਂ ਮੁੱਖ ਤੌਰ ‘ਤੇ ਸ਼ਾਮਲ ਹਨ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਪਰਾਲੀ ਸਾੜਨ ਦੇ ਮਾਮਲਿਆਂ ’ਚ ਦੋ ਕਿਸਾਨਾਂ ਨੂੰ ਲਾਇਆ ਵਾਤਾਵਰਣ ਮੁਆਵਜਾ ਪਰਾਲੀ ਸਾੜਨ ਦੇ ਮਾਮਲਿਆਂ ’ਚ ਦੋ ਕਿਸਾਨਾਂ ਨੂੰ ਲਾਇਆ ਵਾਤਾਵਰਣ ਮੁਆਵਜਾ
Next Article एलपीयू की महिला कबड्डी टीम ने पहली बार नार्थ जोन इंटर यूनिवर्सिटी में स्वर्ण पदक जीतकर इतिहास रचा एलपीयू की महिला कबड्डी टीम ने पहली बार नार्थ जोन इंटर यूनिवर्सिटी में स्वर्ण पदक जीतकर इतिहास रचा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?