ਕਪੂਰਥਲਾ(ਗੌਰਵ ਮੜੀਆ )ਜਦੋਂ ਧਰਤੀ ਤੇ ਪਾਪ ਹੱਦ ਤੋਂ ਵੱਧ ਜਾਂਦੇ ਹਨ ਤਾਂ ਧਰਤੀ ਪਰਮ-ਪਿਤਾ ਨੂੰ ਇਨ੍ਹਾਂ ਪਾਪਾਂ ਦੇ ਬੋਝ ਤੋਂ ਮੁਕਤ ਹੋਣ ਲਈ ਪੁਕਾਰਦੀ ਹੈ।ਇਹ ਪੁਕਾਰ ਜਦੋਂ ਪਰਮਾਤਮਾ ਤਕ ਪਹੁੰਚਦੀ ਹੈ ਤਾਂ ਕੋਈ ਨਾ ਕੋਈ ਅਵਤਾਰ ਇਸ ਧਰਤੀ ਤੇ ਆਉਂਦਾ ਹੈ ਤੇ ਪਾਪੀਆਂ ਦਾ ਨਾਸ਼ ਕਰ ਕੇ ਲੋਕਾਈ ਨੂੰ ਦੁੱਖਾਂ ਤੋਂ ਛੁਟਕਾਰਾ ਦਿਵਾਉਂਦਾ ਹੈ।ਉਪਰੋਕਤ ਗੱਲਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਤੇ ਵੱਖ ਵੱਖ ਮੰਦਿਰਾਂ ਨਤਮਸਤਕ ਮੋਹ ਮੌਕੇ ਕਹਿਆ।
ਉਨ੍ਹਾਂ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਦੇਸ਼ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਮਨੁੱਖਤਾ ਨੂੰ ਕੰਸ ਤੇ ਹੋਰ ਅਤਿਆਚਾਰੀਆਂ ਤੋਂ ਮੁਕਤੀ ਦਿਵਾਉਣ ਲਈ ਦੁਆਪਰ ਯੁੱਗ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਅਵਤਾਰ ਧਾਰਿਆ । ਉਹ ਨਿਸ਼ਕਾਮ ਕਰਮਯੋਗੀ, ਆਦਰਸ਼ ਫਲਸਫ਼ੇ ਦੇ ਧਾਰਨੀ,ਅਸੀਮ ਦੈਵੀ ਸ਼ਕਤੀਆਂ ਦੇ ਮਾਲਕ ਤੇ ਸਰਬੋਤਮ ਪੁਰਖ ਮੰਨੇ ਜਾਂਦੇ ਹਨ।ਖੋਜੇਵਾਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਖੁਸ਼ਹਾਲ ਅਤੇ ਕਾਮਯਾਬ ਜਿੰਦਗੀ ਲਈ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੇ ਚਲਿਆ ਜਾਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਵਲੋਂ ਪਿਆਰ ਅਤੇ ਦਇਆ ਦੇ ਉਪਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਜਾਵੇ ਅਤੇ ਸੂਬੇ ਤੇ ਜ਼ਿਲ੍ਹੇ ਨੂੰ ਅੱਗੇ ਲੈ ਕੇ ਜਾਣ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਲੋਕਾਂ ਨੂੰ ਹਰ ਤਿਉਹਾਰ ਪੂਰੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਮਨਾਉਣ ਦਾ ਸੱਦਾ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਭਰਾਤਰੀ ਪਿਆਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਾਡੀ ਜਿੰਦਗੀ ਵਿੱਚ ਖੁਸ਼ਹਾਲੀ ਲਿਆਉਣ ਤੋਂ ਇਲਾਵਾ ਮਾਨਵਤਾ ਦੀ ਸੇਵਾ ਅਤੇ ਸਮਾਜਿਕ ਕਦਰਾਂ ਕੀਮਤਾਂ ਨੂੰ ਵੀ ਮਜ਼ਬੂਤ ਕਰਦੇ ਹਨ।ਇਸ ਮੌਕੇ ਭਾਜਪਾ ਜ਼ਿਲ੍ਹਾ ਜਰਨਲ ਸਕੱਤਰ ਐਡਵੋਕੇਟ ਪਿਯੂਸ਼ ਮਨਚੰਦਾ,ਮਾਡਲ ਪ੍ਰਧਾਨ ਰਾਜਿੰਦਰ ਸਿੰਘ ਧੰਜਲ,ਜ਼ਿਲ੍ਹਾ ਉਪ ਪ੍ਰਧਾਨ ਧਰਮਪਾਲ ਮਹਾਜਨ,ਯੂਥ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਜ਼ਿਲ੍ਹਾ ਉਪ ਪ੍ਰਧਾਨ ਵਿੱਕੀ ਗੁਜਰਾਲ,ਰਾਜਨ ਢਿੱਗੀ ਅਤੇ ਮੰਦਿਰ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਹਾਜ਼ਰ ਸਨ।

