By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲੋਕ ਸਭਾ ਮੈਂਬਰ ਨੇ ਆਦਮਪੁਰ ਰੋਡ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਦੇ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਲੋਕ ਸਭਾ ਮੈਂਬਰ ਨੇ ਆਦਮਪੁਰ ਰੋਡ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਦੇ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼
Jalandhar

ਲੋਕ ਸਭਾ ਮੈਂਬਰ ਨੇ ਆਦਮਪੁਰ ਰੋਡ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਦੇ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼

Talk Hindustan
Last updated: 2023/07/04 at 6:25 PM
Talk Hindustan
Share
4 Min Read
ਲੋਕ ਸਭਾ ਮੈਂਬਰ ਨੇ ਆਦਮਪੁਰ ਰੋਡ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਦੇ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼
SHARE

ਕਿਹਾ ਸੜਕ ਦੇ ਮੁਕੰਮਲ ਹੋਣ ਨਾਲ ਜਲੰਧਰ, ਆਦਮਪੁਰ ਤੇ ਹੁਸ਼ਿਆਰਪੁਰ ਵਿਚਾਲੇ ਆਵਾਜਾਈ ਹੋਵੇਗੀ ਸੁਖਾਲੀ

ਅਧੂਰੇ ਫਲਾਈਓਵਰ ਦਾ ਨਿਰਮਾਣ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ ਵੀ ਦਿੱਤਾ

ਜਲੰਧਰ, 4 ਜੁਲਾਈ : ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਜਲੰਧਰ-ਹੁਸ਼ਿਆਰਪੁਰ ਸੜਕ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰਾ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਸੜਕ ‘ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Contents
ਕਿਹਾ ਸੜਕ ਦੇ ਮੁਕੰਮਲ ਹੋਣ ਨਾਲ ਜਲੰਧਰ, ਆਦਮਪੁਰ ਤੇ ਹੁਸ਼ਿਆਰਪੁਰ ਵਿਚਾਲੇ ਆਵਾਜਾਈ ਹੋਵੇਗੀ ਸੁਖਾਲੀਅਧੂਰੇ ਫਲਾਈਓਵਰ ਦਾ ਨਿਰਮਾਣ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ ਵੀ ਦਿੱਤਾ

ਲੋਕਾਂ ਖਾਸ ਕਰ ਆਦਮਪੁਰ ਵਿਖੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਖੁਦ ਮਈ ਮਹੀਨੇ 13.74 ਕਰੋੜ ਰੁਪਏ ਦੀ ਲਾਗਤ ਨਾਲ ਇਸ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇਗਾ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਸ਼੍ਰੀ ਰਿੰਕੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਮਹੀਨੇ ਆਦਮਪੁਰ ਹਲਕੇ ਲਈ ਕਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਹਰੇਕ ਪ੍ਰਾਜੈਕਟ ਦੇ ਮੁਕੰਮਲ ਹੋਣ ਦੀ ਨਿਗਰਾਨੀ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।

ਸੰਸਦ ਮੈਂਬਰ ਨੇ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਸਰਕਾਰ ਵੱਲੋਂ ਪਹਿਲੀ ਤਰਜੀਹ ਦੇ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ ਕਿਉਂਕਿ ਇਸ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਜ਼ਾਰਾਂ ਯਾਤਰੀ ਰੋਜ਼ਾਨਾ ਇਸ ਸੜਕ ਦੀ ਵਰਤੋਂ ਕਰਦੇ ਹਨ, ਜਿਸ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਨਿਰਵਿਘਨ ਸਫ਼ਰ ਦੀ ਸਹੂਲਤ ਮਿਲੇਗੀ।


ਅਧਿਕਾਰੀਆਂ ਨੂੰ ਇਸ ਸੜਕ ਦੇ ਨਿਰਮਾਣ ਵਿੱਚ ਮਿਆਰ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਸੜਕ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਪ੍ਰਾਜੈਕਟ ਦੀ ਰੋਜ਼ਾਨਾ ਦੇ ਆਧਾਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਰੋਡ ‘ਤੇ ਕਾਰੋਬਾਰ ਕਰਦੇ ਦੁਕਾਨਦਾਰਾਂ ਤੋਂ ਉਨ੍ਹਾਂ ਦੀ ਵਡਮੁੱਲੀ ਪ੍ਰਤੀਕਿਰਿਆ ਵੀ ਹਾਸਲ ਕੀਤੀ ਅਤੇ ਸੜਕ ਦੇ ਕੰਮ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦਾ ਭਰੋਸਾ ਦਿਵਾਇਆ। ਇਲਾਕਾ ਨਿਵਾਸੀਆਂ ਨੇ ਇਸ ਸੜਕ ਦੇ ਜਲਦ ਨਿਰਮਾਣ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਬਣਨ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਆਦਮਪੁਰ ਵਿਖੇ ਅਧੂਰੇ ਪਏ ਫਲਾਈਓਵਰ ਦਾ ਕੰਮ ਵੀ ਜਲਦ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਸਬੰਧੀ ਲੋੜੀਂਦੀ ਪ੍ਰਵਾਨਗੀ ਸਰਕਾਰ ਵੱਲੋਂ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਹੁਣ, ਕੁਝ ਹੀ ਦਿਨਾਂ ਵਿੱਚ ਟੈਂਡਰ ਜਾਰੀ ਹੋ ਜਾਵੇਗਾ, ਜਿਸ ਤੋਂ ਬਾਅਦ ਇਸ ਫਲਾਈਓਵਰ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਫਲਾਈਓਵਰ ਦੇ ਕੰਮ ਨੂੰ ਸ਼ੁਰੂ ਕਰਨ ਲਈ ਟੈਂਡਰ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨਾਸਿਰ ਹਸਨ ਸਲਮਾਨੀ, ਸੀਨੀਅਰ ਆਗੂ ਜੀਤ ਲਾਲ ਭੱਟੀ, ਮਾਰਕੀਟ ਕਮੇਟੀ ਆਦਮਪੁਰ ਦੇ ਚੇਅਰਮੈਨ ਪਰਮਜੀਤ ਸਿੰਘ, ਇੰਦਰਜੀਤ ਸਿੰਘ ਸੱਤੋਵਾਲੀ, ਹਨਿੰਦਰ ਸਿੰਘ, ਕੁਲਵਿੰਦਰ ਸਾਬੀ, ਮੰਗਾ ਸਿੰਘ, ਰਾਕੇਸ਼ ਕਪੂਰ, ਅਜੈ ਕੁਮਾਰ, ਅਕਾਸ਼ਦੀਪ ਆਸ਼ੂ ਅਤੇ ਰਾਣਜੀਤ ਸਿੰਘ ਆਦਿ ਵੀ ਮੌਜੂਦ ਸਨ।

Share This Article
Facebook Twitter Whatsapp Whatsapp Telegram Copy Link
Share
Previous Article मोगा नगर निगम पर आम आदमी पार्टी का कब्जा, कांग्रेस की मेयर के खिलाफ जीता अविश्वास प्रस्ताव मोगा नगर निगम पर आम आदमी पार्टी का कब्जा, कांग्रेस की मेयर के खिलाफ जीता अविश्वास प्रस्ताव
Next Article ਆਪ’ ਦੇ ਨਵ-ਨਿਯੁਕਤ ਕਾਰਜਕਾਰੀ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੇ ਨਾਲ ਕਪੂਰਥਲਾ ਦੇ ਆਪ ਆਗੂਆਂ ਨੇ ਕੀਤੀ ਮੁਲਾਕਾਤ ਆਪ’ ਦੇ ਨਵ-ਨਿਯੁਕਤ ਕਾਰਜਕਾਰੀ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੇ ਨਾਲ ਕਪੂਰਥਲਾ ਦੇ ਆਪ ਆਗੂਆਂ ਨੇ ਕੀਤੀ ਮੁਲਾਕਾਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?