By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲਾਇਲਪੁਰ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਜੋਨਲ ਯੁਵਕ ਮੇਲੇ ਵਿਚੋਂ ਫਸਟ ਰੱਨਰਅਪ ਟਰਾਫੀ ਜਿੱਤਣ ’ਤੇ ਵਿਦਿਆਰਥੀ ਕੀਤੇ ਸਨਮਾਨਿਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਲਾਇਲਪੁਰ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਜੋਨਲ ਯੁਵਕ ਮੇਲੇ ਵਿਚੋਂ ਫਸਟ ਰੱਨਰਅਪ ਟਰਾਫੀ ਜਿੱਤਣ ’ਤੇ ਵਿਦਿਆਰਥੀ ਕੀਤੇ ਸਨਮਾਨਿਤ
Jalandhar

ਲਾਇਲਪੁਰ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਜੋਨਲ ਯੁਵਕ ਮੇਲੇ ਵਿਚੋਂ ਫਸਟ ਰੱਨਰਅਪ ਟਰਾਫੀ ਜਿੱਤਣ ’ਤੇ ਵਿਦਿਆਰਥੀ ਕੀਤੇ ਸਨਮਾਨਿਤ

Talk Hindustan
Last updated: 2023/11/22 at 7:24 PM
Talk Hindustan
Share
3 Min Read
ਲਾਇਲਪੁਰ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਜੋਨਲ ਯੁਵਕ ਮੇਲੇ ਵਿਚੋਂ ਫਸਟ ਰੱਨਰਅਪ ਟਰਾਫੀ ਜਿੱਤਣ ’ਤੇ ਵਿਦਿਆਰਥੀ ਕੀਤੇ ਸਨਮਾਨਿਤ
SHARE

ਗਵਰਨਿੰਗ ਕੌਂਸਲ ਦੀ ਰਹਿਨੁਮਾਈ, ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਤੇ ਲਗਨ ਸਦਕਾ ਜਿੱਤੀ ਟ੍ਰਾਫੀ : ਪ੍ਰਿੰਸੀਪਲ ਡਾ. ਜਸਪਾਲ ਸਿੰਘ

ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੁਆਰਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਜ਼ੋਨਲ ਯੁਵਕ ਮੇਲੇ ਵਿੱਚ ਫਸਟ ਰੱਨਰ ਅੱਪ ਟ੍ਰਾਫ਼ੀ ਜਿੱਤਣ ਦੇ ਨਾਲ-ਨਾਲ ਮਿਊਜ਼ਿਕ ਅਤੇ ਫੋਕ ਇੰਵਟਸ ਦੀ ਵੀ ਫਸਟ ਰੱਨਰ ਅੱਪ ਟ੍ਰਾਫੀ ਜਿੱਤਣ ’ਤੇ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਯੁਵਕ ਮੇਲੇ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਦੇ ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਟ੍ਰਾਫ਼ੀ ਜਿੱਤਣ ਦੀ ਖੁਸ਼ੀ ਪ੍ਰਧਾਨ ਗਵਰਨਿੰਗ ਕੌਂਸਲ ਸਰਦਾਰਨੀ ਬਲਬੀਰ ਕੌਰ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨਾਲ ਸਾਂਝੀ ਕੀਤੀ ਅਤੇ ਉਹਨਾਂ ਨੂੰ ਇਹ ਟ੍ਰਾਫ਼ੀਆਂ ਸੌਂਪੀਆਂ।

ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਗਵਰਨਿੰਗ ਕੌਂਸਲ ਦੀ ਰਹਿਨੁਮਾਈ, ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਤੇ ਲਗਨ ਸਦਕਾ ਇਹ ਟ੍ਰਾਫੀ ਜਿੱਤੀ ਹੈ। ਉਹਨਾਂ ਕਿਹਾ ਕਿ ਸਾਡੇ ਸਟਾਫ਼ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਲਗਨ ਸਦਕਾ ਕਾਲਜ ਨੇ ਇਹ ਜਿੱਤਾਂ ਪ੍ਰਾਪਤ ਕੀਤੀਆਂ ਹਨ। ਉਹਨਾਂ ਕਿਹਾ ਕਿ ਸਾਡੇ ਵਿਦਿਆਰਥੀ ਕਲਾਕਾਰ ਦੇਸ਼ਾਂ ਵਿਦੇਸ਼ਾਂ ਵਿੱਚ ਕਾਲਜ ਦਾ ਨਾਂ ਰੌਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸਾਨੂੰ ਆਪਣੇ ਪ੍ਰਤਿਭਾਵਾਨ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਿਆ, ਕਲਾ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਵਿਕਾਸ ਲਈ ਅਸੀਂ ਹਮੇਸ਼ਾਂ ਵਚਨਬਧ ਹਾਂ।

ਉਹਨਾਂ ਕਾਲਜ ਦੁਆਰਾ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿਵਾਇਆ। ਉਹਨਾਂ ਦੱਸਿਆ ਕਿ ਕਾਲਜ ਨੇ ਇੰਟਰ ਜ਼ੋਨਲ ਯੁਵਕ ਮੇਲੇ ਵਿੱਚ 4 ਆਈਟਮਾਂ ਵਿੱਚ ਪਹਿਲਾ ਸਥਾਨ, 7 ਵਿੱਚ ਦੂਜਾ ਸਥਾਨ ਅਤੇ 5 ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਇਹ ਟ੍ਰਾਫ਼ੀਆਂ ਆਪਣੇ ਨਾਂ ਕੀਤੀਆਂ ਹਨ। ਉਨਾਂ ਕਿਹਾ ਕਿ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਮੇਲੇ ਵਿੱਚ ਕਾਲਜ ਨੇ ‘ਸੀ-ਜ਼ੋਨ’ ਦੀ ਵੀ ਫਸਟ ਰੱਨਰ ਅਪ ਟਰਾਫੀ ਜਿੱਤੀ ਸੀ। ਇਸ ਮੌਕੇ ਵੱਖ-ਵੱਖ ਆਈਟਮਾਂ ਦੇ ਇੰਚਾਰਜ ਸਾਹਿਬਾਨ ਅਤੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪ੍ਰੋ. ਪਲਵਿੰਦਰ ਸਿੰਘ, ਡੀਨ ਕਲਚਰਲ ਅਫੇਅਰਜ਼, ਡਾ. ਸੁਰਿੰਦਰਪਾਲ ਮੰਡ ਡੀਨ ਸਟੂਡੈਂਟ ਵੈਲਫੇਅਰਜ਼, ਪ੍ਰੋ. ਸੁਖਦੇਵ ਸਿੰਘ, ਮੁਖੀ ਸੰਗੀਤ ਵਿਭਾਗ, ਡਾ. ਹਰਜਿੰਦਰ ਸਿੰਘ ਇੰਚਾਰਜ ਥੀਏਟਰ ਟੀਮ, ਡਾ. ਅਜੀਤਪਾਲ ਸਿੰਘ ਇੰਚਾਰਜ ਫਾਈਨ ਆਰਟਸ, ਪ੍ਰੋ. ਸਤਪਾਲ ਸਿੰਘ ਇੰਚਾਰਜ ਐਲੋਕਿਊਸ਼ਨ ਤੇ ਡਿਬੇਟ, ਪ੍ਰੋ. ਨਵਜੋਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਨਿੱਧੀ ਸ਼ਰਮਾ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਪ੍ਰੀਤੀ, ਪ੍ਰੋ. ਬਲਰਾਜ ਸਿੰਘ, ਪ੍ਰੋ. ਭਾਵਨਾ, ਪ੍ਰੋ. ਪ੍ਰਿੰਆ ਕਟਾਰੀਆ, ਪ੍ਰੋ. ਸੋਨੀਆਂ, ਪ੍ਰੋ. ਓਂਕਾਰ ਸਿੰਘ, ਪ੍ਰੋ. ਮਨਦੀਪ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।

TAGGED: Educational
Share This Article
Facebook Twitter Whatsapp Whatsapp Telegram Copy Link
Share
Previous Article पंजाब में अब इनको नहीं देना पड़ेगा टोल टैक्स, मान सरकार ने दी बड़ी राहत पंजाब में अब इनको नहीं देना पड़ेगा टोल टैक्स, मान सरकार ने दी बड़ी राहत
Next Article सीएम भगवंत मान बोले- सड़क रोककर लोगो को परेशान न करें किसान यूनियन, नहीं तो लोग उनके खिलाफ खड़े हो जाएंगे सीएम भगवंत मान बोले- सड़क रोककर लोगो को परेशान न करें किसान यूनियन, नहीं तो लोग उनके खिलाफ खड़े हो जाएंगे
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?