ਕਰਤਾਰਪੁਰ 12 ਅਗਸਤ (ਜਸਵੰਤ ਵਰਮਾ )ਐਮ. ਜੀ ਐਸ.ਐਮ ਜਨਤਾ ਕਾਲਜ ਕਰਤਾਰਪੁਰ ਵਿਖੇ ਆਜ਼ਾਦੀ ਦਿਹਾੜਾ ਬੜੇ ਹਰਸੋ਼ ਹੁਲਾਸ ਨਾਲ ਹਰ ਸਾਲ ਦੀ ਤਰ੍ਹਾਂ ਮਨਾਇਆ ਜਾਵੇਗਾ । ਪ੍ਰਿੰਸੀਪਲ ਸਰਦਾਰ ਦਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਗਸਤ ਦਿਨ ਸ਼ਨੀਵਾਰ ਨੂੰ ਚੌਧਰੀ ਸੁਰਿੰਦਰ ਸਿੰਘ (ਕਰਤਾਰਪੁਰ ਹਲਕੇ ਦੇ ਸਾਬਕਾ ਐਮ.ਐਲ. ਏ ਅਤੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਜਨਤਾ ਕਾਲਜ ਤੇ ਸਕੂਲ ਦੇ ਵਿਦਿਆਰਥੀਆਂ ਵੱਲੋ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਕਾਲਜ ਦੇ ਸਕੱਤਰ ਹਰੀ ਪਾਲ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਕਰ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਕਰਤਾਰਪੁਰ ਹਲਕੇ ਦੇ ਪੰਚ ਸਰਪੰਚ, ਬਲਾਕ ਅਤੇ ਜਿਲ੍ਹਾ ਪ੍ਰੀਸ਼ਦ ਦੇ ਮੈਂਬਰ, ਪੱਤਵੰਤੇ ਸੱਜਣ ਤੇ ਹੋਰ ਨਾਮਵਰ ਸ਼ਖਸੀਅਤਾਂ ਵੀ ਪ੍ਰੋਗਰਾਮ ਵਿੱਚ ਪਹੁੰਚ ਰਹੀਆਂ ਹਨ।

