ਕਰਤਾਰਪੁਰ 31 ਜਨਵਰੀ (ਜਸਵੰਤ ਵਰਮਾ )ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਦੇ ਐਨ.ਐਸ.ਐਸ ਤੇ. ਐਨ ਸੀ. ਸੀ. ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਦੀ ਅਗਵਾਈ ਵਿੱਚ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਗਿਆ। ਇਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ. ਬੜੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੇ ਅਸੀਂ ਆਪਣੇ ਦੇਸ਼ ਦੀ ਆਜ਼ਾਦ ਫ਼ਿਜਾ ਵਿੱਚ ਸਾਹ ਲੈ ਰਹੇ ਹਾਂ ਤਾਂ ਇਹ ਸਿਰਫ਼ ਉਨ੍ਹਾਂ ਲੋਕਾਂ ਦੀ ਵਜ੍ਹਾ ਕਰਕੇ ਹੈ ਜਿਨ੍ਹਾਂ ਨੇ ਹੱਸਦਿਆਂ ਹੱਸਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ ਤੇ ਦੇਸ਼ ਨੂੰ ਕਈ ਸਾਲਾਂ ਦੀ ਗੁਲਾਮੀ ਤੋਂ ਆਜ਼ਾਦ ਕਰਵਾ ਦਿੱਤਾ।
ਅੱਜ ਅਸੀਂ ਉਹਨਾਂ ਸਹੀਦਾਂ ਨੂੰ ਕੋਟਿ ਕੋਟਿ ਨਮਨ ਕਰਦੇ ਹਾਂ। ਇਸ ਦੌਰਾਨ ਵਿਦਿਆਰਥੀਆਂ ਤੇ ਕਾਲਜ ਸਟਾਫ਼ ਨੇ ਇੱਕ ਮਿੰਟ ਦਾ ਮੌਨ ਧਾਰਨ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਂਟ ਕੀਤੀ।ਕਾਲਜ ਪ੍ਰਧਾਨ ਤੇ ਸਾਬਕਾ ਐਮ. ਐਲ. ਏ (ਹਲਕਾ ਕਰਤਾਰਪੁਰ) ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਸ੍ਰੀ ਹਰੀ ਪਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਤੇ ਉਨ੍ਹਾਂ ਦੀ ਜ਼ਿੰਦਗੀ ਤੋਂ ਪ੍ਰੇਰਣਾ ਲੈ ਕੇ ਆਪਣੇ ਦੇਸ਼ ਦੀ ਸੇਵਾ ਤਨੋ ਮਨੋ ਕਰਨੀ ਚਾਹੀਦੀ ਹੈ।ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ.ਸਾਕਸ਼ੀ ਕਸ਼ਅੱਪ, ਡਾ. ਹਰਵਿੰਦਰ ਕੌਰ,ਪ੍ਰੋ. ਤਜਿੰਦਰ ਕੌਰ, ਕੁਲਵਿੰਦਰ ਕੌਰ, ਰਵਿੰਦਰ ਕੌਰ ਵੀ ਹਾਜ਼ਰ ਸਨ।

