ਕਰਤਾਰਪੁਰ 5 ਨਵੰਬਰ( ਜਸਵੰਤ ਵਰਮਾ )ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਥੰਮ ਜੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ I ਜਿਸ ਵਿਚ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਭੰਗੂ ਅਤੇ ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਸਮੂਹ ਇਸਤਰੀ ਸਤਿਸੰਗ ਸਭਾ ਵਲੋਂ ਗੁਰਬਾਣੀ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ I
ਹੈਡ ਗ੍ਰੰਥੀ ਭਾਈ ਜਗਦੀਪ ਸਿੰਘ ਜੀ ਵਲੋ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ I ਇਸ ਮੌਕੇ ਸੰਗਤਾਂ ਜਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਜਸਵਿੰਦਰ ਸਿੰਘ, ਬੀਬੀ ਹਰਪ੍ਰੀਤ ਕੌਰ, ਐਡਵੋਕੇਟ ਬਲਵਿੰਦਰ ਕੁਮਾਰ, ਹਰਵਿੰਦਰ ਸਿੰਘ ਰਿੰਕੂ, ਸ਼ਹਿਰੀ ਪ੍ਰਧਾਨ ਸੇਵਾ ਸਿੰਘ,ਬਲਵਿੰਦਰ ਸਿੰਘ ਤਿਮੋਵਾਲ,ਓਂਕਾਰ ਸਿੰਘ, ਚਰਨਜੀਤ ਸਿੰਘ,ਮਾਸਟਰ ਅਮਰੀਕ ਸਿੰਘ, ਸਤਨਾਮ ਸਿੰਘ ਵਿਰਦੀ, ਅਵਤਾਰ ਸਿੰਘ, ਸੁਮਨਦੀਪ ਸਿੰਘ, ਮੱਖਣ ਸਿੰਘ ਕੌਂਸਲਰ ਓਂਕਾਰ ਸਿੰਘ, ਕੌਂਸਲਰ ਤੇਜਪਾਲ ਸਿੰਘ, ਬਲਬੀਰ ਸਿੰਘ, ਰੰਜੀਤ ਸਿੰਘ, ਤਨਵੀਰ ਸਿੰਘ , ਨਿਰਵੈਰ ਸਿੰਘ, ਲਖਵੀਰ ਸਿੰਘ, ਰਸ਼ਪਾਲ ਸਿੰਘ , ਹਰਵੇਲ ਸਿੰਘ, ਸਚਿਨ ਸਿੰਘ, ਤਰਵਿੰਦਰ ਸਿੰਘ, ਜਰਮਨ ਸਿੰਘ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਤਜਿੰਦਰ ਸਿੰਘ, ਸੁਖਪ੍ਰੀਤ ਸਿੰਘ, ਜਗਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਕੌਰ, ਕੌਂਸਲਰ ਬਲਵਿੰਦਰ ਕੌਰ ,ਕੌਂਸਲਰ ਅਮਰਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਬਿੰਦਰ ਕੌਰ ,ਬੀਬੀ ਗੁਰਨਾਮ ਕੌਰ, ਬੀਬੀ ਰਾਜਵੰਤ ਕੌਰ, ਬੀਬੀ ਕੁਲਜੀਤ ਕੌਰ, ਐਡਵੋਕੇਟ ਲਵਪ੍ਰੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਕਮਲਜੀਤ ਕੌਰ , ਬੀਬੀ ਰਣਜੀਤ ਕੌਰ ਹੋਰ ਵੀ ਬਹੁਤ ਗਿਣਤੀ ਵਿਚ ਸੰਗਤਾਂ ਮੌਜੂਦ ਸਨ I

